ਨਵੀਂ ਦਿੱਲੀ : ਦਿੱਲੀ ਦੇ ਮੌਲਾਨਾ ਆਜ਼ਾਦ ਮੈਡੀਕਲ ਕਾਲਜ ਦੇ ਇਕ ਸਿਖਿਆਰਥੀ ਡਾਕਟਰ ਨੇ ਆਪਣੇ ਹੋਸਟਲ ਦੇ ਕਮਰੇ ਵਿਚ ਕਥਿਤ ਤੌਰ 'ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਸ਼ਾਮ ਕਰੀਬ 7:10 ਵਜੇ ਮੌਲਾਨਾ ਆਜ਼ਾਦ ਮੈਡੀਕਲ ਕਾਲਜ ਦੇ ਐੱਮਡੀ (ਡਾਕਟਰ ਆਫ਼ ਮੈਡੀਸਨ) ਕੋਰਸ ਦੇ ਦੂਜੇ ਸਾਲ ਦੇ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ ਕਰਨ ਦੀ ਸੂਚਨਾ ਮਿਲੀ। ਉਨ੍ਹਾਂ ਦੱਸਿਆ ਕਿ ਖੁਦਕੁਸ਼ੀ ਕਰਨ ਵਾਲੇ ਸਿਖਿਆਰਥੀ ਡਾਕਟਰ ਦੀ ਪਛਾਣ ਨਵਦੀਪ (25) ਵਜੋਂ ਹੋਈ ਹੈ।
ਪੁਲਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਨਵਦੀਪ ਨੇ ਫੋਨ ਨਹੀਂ ਚੁੱਕਿਆ ਤਾਂ ਉਸ ਦੇ ਮਾਤਾ-ਪਿਤਾ ਨੇ ਉਸ ਦੇ ਦੋਸਤ ਨੂੰ ਟਰੇਸ ਕਰਨ ਲਈ ਕਿਹਾ ਸੀ। ਉਸ ਨੇ ਦੱਸਿਆ ਕਿ ਹੋਸਟਲ 'ਚ ਨਵਦੀਪ ਦੇ ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਸੀ, ਜਿਸ ਤੋਂ ਬਾਅਦ ਜਦੋਂ ਦਰਵਾਜ਼ਾ ਤੋੜਿਆ ਗਿਆ ਤਾਂ ਉਹ ਲਟਕਿਆ ਹੋਇਆ ਮਿਲਿਆ। ਪੁਲਸ ਅਧਿਕਾਰੀ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ।
ਵਿਆਹ ਪਿੱਛੋਂ 40 ਦਿਨਾਂ ਅੰਦਰ ਸਿਰਫ 6 ਵਾਰ ਹੀ ਨਹਾਇਆ ਪਤੀ, ਪ੍ਰੇਸ਼ਾਨ ਪਤਨੀ ਨੇ ਚੁੱਕਿਆ ਵੱਡਾ ਕਦਮ
NEXT STORY