ਇੰਦੌਰ : ਮੱਧ ਪ੍ਰਦੇਸ਼ ਦੇ ਇੰਦੌਰ ਜ਼ਿਲ੍ਹੇ ਦੇ ਨੰਦਲਾਲਪੁਰਾ ਇਲਾਕੇ ਵਿੱਚ ਬੁੱਧਵਾਰ ਸ਼ਾਮ ਨੂੰ 24 ਟਰਾਂਸਜੈਂਡਰਾਂ ਨੇ ਕਮਰਾ ਬੰਦ ਕਰਕੇ ਫਿਨਾਇਲ ਪੀ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਪੁਲਸ ਨੇ ਤੁਰੰਤ ਇਸ ਮਾਮਲੇ ਦੀ ਕਾਰਵਾਈ ਕਰਦੇ ਹੋਏ ਸਥਿਤੀ ਨੂੰ ਕਾਬੂ ਵਿੱਚ ਲਿਆਂਦਾ। ਸਾਰਿਆਂ ਨੂੰ MY ਹਸਪਤਾਲ ਵਿੱਚ ਦਾਖਲ ਕਰਵਾਇਆ, ਜਿਨ੍ਹਾਂ 'ਚੋਂ ਦੋ ਦੀ ਹਾਲਤ ਗੰਭੀਰ ਹੈ ਅਤੇ ਉਸ ਨੂੰ ICU ਵਿੱਚ ਰੱਖਿਆ ਹੈ। ਪੁਲਸ ਸਾਰਿਆਂ ਦੇ ਬਿਆਨ ਲੈ ਕੇ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੜ੍ਹੋ ਇਹ ਵੀ : ਪੰਜਾਬ ਸਣੇ ਕਈ ਸੂਬਿਆਂ ਦੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ
ਇਸ ਮਾਮਲੇ ਦੇ ਸਬੰਧ ਵਿਚ ਅਪਰਾਧ ਸ਼ਾਖਾ ਦੇ ਵਧੀਕ ਡੀਸੀਪੀ ਰਾਜੇਸ਼ ਦੰਡੋਟੀਆ ਦੀ ਸ਼ੁਰੂਆਤੀ ਜਾਂਚ ਮੁਤਾਬਕ ਟਰਾਂਸਜੈਂਡਰਾਂ ਵਲੋਂ ਫਿਨਾਇਲ ਪੀਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ। ਸੂਤਰਾਂ ਮੁਤਾਬਕ 24 ਟਰਾਂਸਜੈਂਡਰਾਂ ਵੱਲੋਂ ਫਿਨਾਇਲ ਪੀਣ ਦੀ ਘਟਨਾ ਪਿੱਛੇ ਗੰਭੀਰ ਅਤੇ ਹੈਰਾਨ ਕਰਨ ਵਾਲਾ ਕਾਰਨ ਸਾਹਮਣੇ ਆਇਆ ਹੈ। ਇਹ ਘਟਨਾ ਪਾਇਲ ਗੁਰੂ ਅਤੇ ਸਪਨਾ ਹਾਜੀ ਧੜਿਆਂ ਵਿਚਕਾਰ ਲੰਬੇ ਸਮੇਂ ਤੋਂ ਚੱਲ ਰਹੇ ਵਿਵਾਦ ਤੋਂ ਪੈਦਾ ਹੋਈ ਹੈ, ਜਿਸ ਵਿੱਚ ਇੱਕ ਟਰਾਂਸਜੈਂਡਰ ਵਿਅਕਤੀ ਨਾਲ ਬਲਾਤਕਾਰ ਅਤੇ ਬਲੈਕਮੇਲਿੰਗ ਦਾ ਮਾਮਲਾ ਜੁੜ ਗਿਆ।
ਪੜ੍ਹੋ ਇਹ ਵੀ : ਦੀਵਾਲੀ 'ਤੇ ਸੋਨੇ ਦੀਆਂ ਕੀਮਤਾਂ 'ਚ ਰਿਕਾਰਡ ਤੋੜ ਵਾਧਾ, ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦਾ ਰੇਟ
ਸ਼ਿਕਾਇਤ ਮਿਲਣ ਤੋਂ ਬਾਅਦ ਸੰਯੋਗਿਤਾਗੰਜ ਪੁਲਸ ਸਟੇਸ਼ਨ ਵਿੱਚ ਦੇਰ ਰਾਤ ਟਰਾਂਸਜੈਂਡਰ ਸਪਨਾ ਹਾਜੀ, ਰਾਜਾ ਹਾਸ਼ਮੀ ਆਦਿ ਸਣੇ 4 ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ। ਪੁਲਸ ਨੇ ਕਿਹਾ ਕਿ ਦੋਸ਼ੀਆਂ ਦੀ ਭਾਲ ਜਾਰੀ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪਤਾ ਲੱਗਾ ਹੈ ਕਿ ਪੁਲਸ ਨੇ ਇਕ ਗੁੱਟ ਦੀ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ ਪਰ ਇਸ ਬਾਰੇ ਅਜੇ ਜਾਣਕਾਰੀ ਮਿਲਣੀ ਬਾਕੀ ਹੈ।
ਪੜ੍ਹੋ ਇਹ ਵੀ : ਠੰਡ ਨੂੰ ਲੈ ਕੇ ਬਦਲਿਆ ਸਕੂਲਾਂ ਦਾ ਸਮਾਂ, ਹੁਣ ਇਸ ਸਮੇਂ ਲੱਗਣਗੀਆਂ ਕਲਾਸਾਂ
ਨਿੱਜੀ ਕੰਪਨੀ ਦਾ ਕਰਮਚਾਰੀ 70 ਲੱਖ ਰੁਪਏ ਲੈ ਕੇ ਫਰਾਰ, ਮਾਮਲਾ ਦਰਜ
NEXT STORY