ਨੈਸ਼ਨਲ ਡੈਸਕ- ਬੀਤੇ ਕੁਝ ਦਿਨਾਂ ਤੋਂ ਭਾਰਤ 'ਚ ਮਾਨਸੂਨ ਦਸਤਕ ਦੇ ਰਿਹਾ ਹੈ ਤੇ ਹੁਣ ਤੱਕ ਪੂਰੇ ਦੇਸ਼ 'ਚ ਮਾਨਸੂਨ ਪਹੁੰਚ ਚੁੱਕਾ ਹੈ, ਜਿਸ ਕਾਰਨ ਕਈ ਸੂਬਿਆਂ 'ਚ ਭਾਰੀ ਬਾਰਿਸ਼ ਹੋ ਰਹੀ ਹੈ ਤੇ ਕਈ ਇਲਾਕਿਆਂ 'ਚ ਹੜ੍ਹ ਵਾਲੀ ਸਥਿਤੀ ਬਣੀ ਹੋਈ ਹੈ। ਇਸੇ ਦੌਰਾਨ ਇੰਡੀਗੋ ਏਅਰਲਾਈਨ ਨੇ ਆਪਣੇ ਐਕਸ ਅਕਾਊਂਟ 'ਤੇ ਪੋਸਟ ਸਾਂਝੀ ਕਰ ਕੇ ਯਾਤਰੀਆਂ ਲਈ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ।
ਇਸ ਐਡਵਾਈਜ਼ਰੀ 'ਚ ਲਿਖਿਆ ਗਿਆ ਹੈ ਕਿ ਭਾਰੀ ਬਾਰਿਸ਼ ਤੇ ਘੱਟ ਵਿਜ਼ੀਬਲਟੀ ਕਾਰਨ ਫਲਾਈਟਾਂ ਪ੍ਰਭਾਵਿਤ ਹੋ ਰਹੀਆਂ ਹਨ ਤੇ ਇਸੇ ਦੌਰਾਨ ਧਰਮਸ਼ਾਲਾ ਤੋਂ ਉੱਡਣ ਵਾਲੀਆਂ ਫਲਾਈਟਾਂ ਦੇਰੀ ਨਾਲ ਉੱਡਣਗੀਆਂ। ਇੰਡੀਗੋ ਨੇ ਯਾਤਰੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੀ ਫਲਾਈਟ ਦੀ ਪੂਰੀ ਜਾਣਕਾਰੀ ਤੇ ਅਪਡੇਟ ਇੰਡੀਗੋ ਦੀ ਵੈੱਬਸਾਈਟ 'ਤੇ ਚੈੱਕ ਜ਼ਰੂਰ ਕਰਨ। ਜੇਕਰ ਕੋਈ ਫਲਾਈਟ ਪ੍ਰਭਾਵਿਤ ਹੋਈ ਹੈ ਤਾਂ ਉਸ ਦੇ ਰਿਫੰਡ ਦਾ ਵੀ ਇੰਤਜ਼ਾਮ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ ; BJP ਨੇ ਨਵੇਂ ਸੂਬਾ ਪ੍ਰਧਾਨ ਦਾ ਕੀਤਾ ਐਲਾਨ
ਜ਼ਿਕਰਯੋਗ ਹੈ ਕਿ ਮਾਨਸੂਨ ਕਾਰਨ ਉੱਤਰੀ ਭਾਰਤ 'ਚ ਬਾਰਿਸ਼ ਨੇ ਕਾਫ਼ੀ ਕਹਿਰ ਵਰ੍ਹਾਇਆ ਹੈ। ਕਈ ਇਲਾਕਿਆਂ 'ਚ ਸੜਕਾਂ 'ਤੇ ਦਰੱਖਤ ਤੇ ਖੰਭੇ ਟੁੱਟ ਕੇ ਡਿੱਗੇ ਹੋਏ ਹਨ, ਜਿਸ ਕਾਰਨ ਸੜਕੀ ਆਵਾਜਾਈ ਵੀ ਕਾਫ਼ੀ ਪ੍ਰਭਾਵਿਤ ਹੋਈ ਹੈ। ਇਸ ਤੋਂ ਇਲਾਵਾ ਕਈ ਇਲਾਕਿਆਂ 'ਚ ਬਿਜਲੀ ਸਪਲਾਈ ਵੀ ਠੱਪ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Amarnath Yatra 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ: ਮਿਲਣਗੀਆਂ ਇਹ ਸਹੂਲਤਾਵਾਂ
NEXT STORY