ਸ਼ਾਹਜਹਾਂਪੁਰ (ਇੰਟ.) - ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ’ਚ ਸੋਮਵਾਰ ਸਵੇਰੇ 2 ਨਾਬਾਲਗ ਚਚੇਰੀਆਂ ਭੈਣਾਂ ਦੀਆਂ ਲਾਸ਼ਾਂ ਪਿੰਡ ਤੋਂ ਬਾਹਰ ਇਕੋ ਰੁੱਖ ਨਾਲ ਲਟਕਦੀਆਂ ਹੋਈਆਂ ਬਰਾਮਦ ਹੋਈਆਂ। ਇਸ ਘਟਨਾ ਦਾ ਪਤਾ ਲੱਗਣ 'ਤੇ ਇਲਾਕੇ ਵਿਚ ਸਨਸਨੀ ਫੈਲ ਗਈ। ਮਿਲੀ ਜਾਣਕਾਰੀ ਮੁਤਾਬਕ ਖੇਤਾਂ ਵੱਲ ਜਾ ਰਹੇ ਪਿੰਡ ਵਾਸੀਆਂ ਨੇ ਕੁੜੀਆਂ ਦੀਆਂ ਲਾਸ਼ਾਂ ਦੇਖ ਕੇ ਪੁਲਸ ਨੂੰ ਸੂਚਨਾ ਦਿੱਤੀ। ਮੌਕੇ ’ਤੇ ਪਹੁੰਚੀ ਪੁਲਸ ਨੇ ਦੋਵਾਂ ਲਾਸ਼ਾਂ ਨੂੰ ਹੇਠਾਂ ਉਤਾਰ ਕੇ ਪੋਸਟਮਾਰਟਮ ਲਈ ਭੇਜ ਦਿੱਤਾ।
ਇਹ ਵੀ ਪੜ੍ਹੋ: ਕਪੂਰਥਲਾ 'ਚ ਵੱਡੀ ਵਾਰਦਾਤ: 4 ਭੈਣਾਂ ਦੇ ਇਕਲੌਤੇ ਭਰਾ ਦਾ ਗੋਲੀਆਂ ਮਾਰ ਕਰ 'ਤਾ ਕਤਲ, 9 ਮਹੀਨੇ ਪਹਿਲਾਂ...
ਫਿਲਹਾਲ ਦੋਵਾਂ ਦੀ ਮੌਤ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਪੁਲਸ ਸੁਪਰਡੈਂਟ ਸੌਰਭ ਦੀਕਸ਼ਿਤ ਦੇ ਮੁਤਾਬਕ ਇਹ ਘਟਨਾ ਨਿਗੋਹੀ ਥਾਣਾ ਖੇਤਰ ਦੇ ਹਰੱਈਆ ਪਿੰਡ ਦੀ ਹੈ। ਮ੍ਰਿਤਕ ਭੈਣਾਂ ਦੀ ਉਮਰ 15 ਅਤੇ 17 ਸਾਲ ਸੀ। ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਦੋਵੇਂ ਸੋਸ਼ਲ ਮੀਡੀਆ ’ਤੇ ਰੀਲਾਂ ਬਣਾ ਕੇ ਪੋਸਟ ਕਰਦੀਆਂ ਸਨ। ਦੋਵਾਂ ਵਿਚਾਲੇ ਗੂੜ੍ਹੀ ਦੋਸਤੀ ਸੀ ਅਤੇ ਉਹ ਅਕਸਰ ਨਾਲ ਰਹਿੰਦੀਆਂ ਸਨ। ਉਨ੍ਹਾਂ ਦੇ ਘਰ ਵੀ ਇਕ-ਦੂਜੇ ਦੇ ਨੇੜੇ ਹਨ। ਪੁਲਸ ਨੇ ਘਟਨਾ ਸਥਾਨ ਦਾ ਮੁਆਇਨਾ ਕਰਨ ਤੋਂ ਬਾਅਦ ਪਰਿਵਾਰਕ ਜੀਆਂ ਅਤੇ ਪਿੰਡ ਵਾਸੀਆਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਤੋਂ ਬਾਅਦ ਹੀ ਮੌਤ ਦੀ ਅਸਲ ਵਜ੍ਹਾ ਸਪੱਸ਼ਟ ਹੋ ਸਕੇਗੀ।
ਇਹ ਵੀ ਪੜ੍ਹੋ: ਮਹਿੰਗੀ ਹੋਈ ਖੰਡ, ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਮਹਿੰਗਾਈ ਦੀ ਮਾਰ, ਜਾਣੋ ਪ੍ਰਚੂਨ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਆਫ ਦਿ ਰਿਕਾਰਡ ; ਮੋਦੀ ਦੇ ਆਦਮੀ ਨੇ ਪੰਜਾਬ ਮਿਸ਼ਨ ਦੀ ਪਲਾਨਿੰਗ ਕੀਤੀ
NEXT STORY