ਇੰਟਰਨੈਸ਼ਨਲ ਡੈਸਕ- ਮੰਗਲਵਾਰ ਤੜਕਸਾਰ ਦੱਖਣੀ ਏਸ਼ੀਆ ਦੇ ਕਈ ਹਿੱਸਿਆਂ 'ਚ ਭੂਚਾਲ ਦੇ ਜ਼ੋਰਦਾਰ ਝਟਕੇ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਪਾਕਿਸਤਾਨ 'ਚ 4.1 ਤੀਬਰਤਾ ਅਤੇ ਨੇਪਾਲ ਦੇ ਕੋਸ਼ੀ ਸੂਬੇ ਵਿੱਚ 5.4 ਤੀਬਰਤਾ ਦਾ ਭੂਚਾਲ ਆਇਆ, ਜਿਸ ਦਾ ਅਸਰ ਭਾਰਤ, ਭੂਟਾਨ, ਬੰਗਲਾਦੇਸ਼ ਅਤੇ ਚੀਨ ਤੱਕ ਦੇਖਿਆ ਗਿਆ। ਇਸ ਤੋਂ ਇਲਾਵਾ ਭਾਰਤ ਦੇ ਆਸਾਮ ਸੂਬੇ ਵਿੱਚ ਵੀ ਹਲਕੇ ਝਟਕੇ ਦਰਜ ਕੀਤੇ ਗਏ ਹਨ।
ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (NCS) ਤੋਂ ਮਿਲੀ ਜਾਣਕਾਰੀ ਅਨੁਸਾਰ, ਪਾਕਿਸਤਾਨ 'ਚ ਮੰਗਲਵਾਰ ਸਵੇਰੇ 7:46 ਵਜੇ 4.1 ਤੀਬਰਤਾ ਦਾ ਭੂਚਾਲ ਆਇਆ। ਇਸ ਦਾ ਕੇਂਦਰ ਜ਼ਮੀਨ ਤੋਂ 17 ਕਿਲੋਮੀਟਰ ਦੀ ਡੂੰਘਾਈ 'ਤੇ ਦਰਜ ਕੀਤਾ ਗਿਆ। ਉੱਥੇ ਹੀ ਨੇਪਾਲ ਦੇ ਕੋਸ਼ੀ ਸੂਬੇ ਦੇ ਲੇਲੇਪ ਨੇੜੇ ਸਵੇਰੇ ਕਰੀਬ 7:02 ਵਜੇ 5.4 ਤੀਬਰਤਾ ਦਾ ਭੂਚਾਲ ਆਇਆ। ਇਸ ਭੂਚਾਲ ਦੇ ਝਟਕੇ ਪੂਰਬੀ ਅਤੇ ਉੱਤਰ-ਪੂਰਬੀ ਭਾਰਤ ਦੇ ਕਈ ਹਿੱਸਿਆਂ ਸਣੇ ਭੂਟਾਨ, ਬੰਗਲਾਦੇਸ਼ ਅਤੇ ਚੀਨ 'ਚ ਵੀ ਮਹਿਸੂਸ ਕੀਤੇ ਗਏ ਹਨ। ਇਸ ਦੇ ਨਾਲ ਹੀ ਅਫ਼ਗਾਨਿਸਤਾਨ 'ਚ 3.9 ਤੇ ਤਜ਼ਾਕਿਸਤਾਨ 'ਚ 3.5 ਤੀਬਰਤਾ ਦੇੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
ਇਹ ਵੀ ਪੜ੍ਹੋ- ਯੂਕ੍ਰੇਨ ਨੇ 2,400 KM ਦੂਰ ਲੀਬੀਆ ਦੇ ਨੇਵਲ ਬੇਸ 'ਤੇ ਕੀਤਾ ਹਮਲਾ ! ਰੂਸੀ ਜੰਗੀ ਬੇੜੇ ਨੂੰ ਡੁਬਾਉਣ ਦਾ ਕੀਤਾ ਦਾਅਵਾ
ਇਸ ਤੋਂ ਪਹਿਲਾਂ ਮੰਗਲਵਾਰ ਤੜਕੇ 3:39 ਵਜੇ ਭਾਰਤ ਦੇ ਆਸਾਮ ਸੂਬੇ ਦੇ ਕਾਰਬੀ ਆਂਗਲੋਂਗ ਜ਼ਿਲ੍ਹੇ 'ਚ 2.5 ਤੀਬਰਤਾ ਦਾ ਹਲਕਾ ਭੂਚਾਲ ਦਰਜ ਕੀਤਾ ਗਿਆ, ਜਿਸ ਦੀ ਡੂੰਘਾਈ 15 ਕਿਲੋਮੀਟਰ ਸੀ। ਫਿਲਹਾਲ ਇਨ੍ਹਾਂ ਭੂਚਾਲਾਂ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ ਹੈ।
ਇਹ ਵੀ ਪੜ੍ਹੋ- ਅਮਰੀਕਾ 'ਚ ਪੰਜਾਬੀ ਮੁੰਡੇ ਦੇ ਨਾਂ 'ਤੇ ਬਣਿਆ ਕਾਨੂੰਨ, 150 ਸਾਲ ਪੁਰਾਣੀ ਰਵਾਇਤ ਹੋਵੇਗੀ ਖ਼ਤਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਿਹਾਰ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, ਇਕੋਂ ਪਰਿਵਾਰ ਦੇ 5 ਮੈਂਬਰਾਂ ਦੀ ਮੌਤ, 4 ਜ਼ਖਮੀ
NEXT STORY