ਨਵੀਂ ਦਿੱਲੀ, (ਭਾਸ਼ਾ)- ਦਿੱਲੀ ਹਾਈ ਕੋਰਟ ਨੇ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਖ਼ਿਲਾਫ਼ ਇਕ ਅਪਰਾਧਿਕ ਮਾਮਲੇ ’ਚ ਹੇਠਲੀ ਅਦਾਲਤ ’ਚ ਚੱਲ ਰਹੀ ਸੁਣਵਾਈ ’ਤੇ ਸ਼ੁੱਕਰਵਾਰ ਨੂੰ ਰੋਕ ਲੱਗਾ ਦਿੱਤੀ। ਇਹ ਮਾਮਲਾ ਮਾਲੀਵਾਲ ਵੱਲੋਂ ਆਮ ਆਦਮੀ ਪਾਰਟੀ (ਆਪ) ਨਾਲ ਜੁੜੇ ਲੋਕਾਂ ਨੂੰ ਕਮਿਸ਼ਨ ’ਚ ਵੱਖ-ਵੱਖ ਅਹੁਦਿਆਂ ’ਤੇ ਭਰਤੀ ਕਰਨ ’ਚ ਆਪਣੇ ਅਹੁਦੇ ਦੀ ਕਥਿਤ ਦੁਰਵਰਤੋਂ ਨਾਲ ਸਬੰਧਤ ਹੈ। ਅਦਾਲਤ ਨੇ ਜਾਂਚ ਏਜੰਸੀ ਨੂੰ ਜਵਾਬ ਦੇਣ ਲਈ 6 ਹਫ਼ਤਿਆਂ ਦਾ ਸਮਾਂ ਦਿੱਤਾ ਅਤੇ ਮਾਮਲੇ ਦੀ ਅਗਲੀ ਸੁਣਵਾਈ 26 ਜੁਲਾਈ ਨੂੰ ਸੂਚੀਬੱਧ ਕਰ ਦਿੱਤੀ।
ਹੇਠਲੀ ਅਦਾਲਤ ਨੇ 8 ਦਸੰਬਰ ਨੂੰ ਮਾਲੀਵਾਲ ਅਤੇ ਤਿੰਨ ਹੋਰਾਂ ਵਿਰੁੱਧ ਭਾਰਤੀ ਦੰਡਵਾਲੀ, ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਡੀ) (ਲੋਕ ਸੇਵਕ ਵੱਲੋਂ ਅਪਰਾਧਿਕ ਦੁਰਵਿਹਾਰ) ਸਮੇਤ ਵੱਖ-ਵੱਖ ਸਬੰਧਤ ਧਾਰਾਵਾਂ ਤਹਿਤ ਦੋਸ਼ ਤੈਅ ਕਰਨ ਦਾ ਹੁਕਮ ਦਿੱਤਾ ਸੀ। ਭ੍ਰਿਸ਼ਟਾਚਾਰ ਰੋਕੂ ਬਿਊਰੋ ਨੇ ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਧਾਇਕ ਬਰਖਾ ਸ਼ੁਕਲਾ ਸਿੰਘ ਦੀ ਸ਼ਿਕਾਇਤ ’ਤੇ ਇਹ ਮਾਮਲਾ ਦਰਜ ਕੀਤਾ ਸੀ।
ਅਗਲੇ ਮਹੀਨੇ ਖੋਲ੍ਹਿਆ ਜਾਵੇਗਾ ਉੱਤਰ ਭਾਰਤ ਦਾ ਸਭ ਤੋਂ ਵੱਡਾ ਚਿੜੀਆਘਰ, ਜਾਣੋ ਇਸ ਦੀ ਖ਼ਾਸੀਅਤ
NEXT STORY