ਰਾਂਚੀ (ਭਾਸ਼ਾ): ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ ਕਈ ਆਦਿਵਾਸੀ ਸੰਗਠਨਾਂ ਨੇ ਵੀਰਵਾਰ ਨੂੰ 'ਝਾਰਖੰਡ ਬੰਦ' ਦਾ ਸੱਦਾ ਦਿੱਤਾ ਹੈ। ਕੇਂਦਰੀ ਸਰਨਾ ਕਮੇਟੀ ਦੇ ਚੇਅਰਮੈਨ ਅਜੇ ਟਿਰਕੀ ਨੇ ਪੀ.ਟੀ.ਆਈ. ਨੂੰ ਦੱਸਿਆ ਕਿ ਬੰਦ ਵਿਚ ਸੂਬੇ ਦੀਆਂ 15-20 ਆਦਿਵਾਸੀ ਜਥੇਬੰਦੀਆਂ ਹਿੱਸਾ ਲੈਣਗੀਆਂ। ਉਸ ਨੇ ਕਿਹਾ, “ਜਾਂਚ ਵਿਚ ਈ.ਡੀ. ਨੂੰ ਸਹਿਯੋਗ ਦੇਣ ਦੇ ਬਾਵਜੂਦ, ਹੇਮੰਤ ਸੋਰੇਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਸੀਂ ਇਸ ਦਾ ਵਿਰੋਧ ਕਰਦੇ ਹਾਂ।''
ਇਹ ਖ਼ਬਰ ਵੀ ਪੜ੍ਹੋ - ਹੇਮੰਤ ਸੋਰੇਨ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ, 1 ਫ਼ਰਵਰੀ ਨੂੰ ਸਵੇਰੇ 10.30 ਵਜੇ ਹੋਵੇਗੀ ਸੁਣਵਾਈ
ਟਿਰਕੀ ਨੇ ਕਿਹਾ ਕਿ ਹੜਤਾਲ ਨਾਲ ਐਮਰਜੈਂਸੀ ਸੇਵਾਵਾਂ 'ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ, ''ਜੇ ਸਕੂਲ ਵੀਰਵਾਰ ਨੂੰ ਖੁੱਲ੍ਹਦੇ ਹਨ ਤਾਂ ਅਸੀਂ ਉਨ੍ਹਾਂ 'ਚ ਵਿਘਨ ਨਹੀਂ ਪਾਵਾਂਗੇ।'' ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਬੁੱਧਵਾਰ ਨੂੰ ਝਾਰਖੰਡ ਮੁਕਤੀ ਮੋਰਚਾ (ਜੇ.ਐੱਮ.ਐੱਮ.) ਹੇਮੰਤ ਸੋਰੇਨ ਨੂੰ ਕਥਿਤ ਤੌਰ 'ਤੇ ਜ਼ਮੀਨੀ ਧੋਖਾਧੜੀ ਦੇ ਮਾਮਲੇ 'ਚ ਮਨੀ ਲਾਂਡਰਿੰਗ ਦੇ ਦੋਸ਼ਾਂ 'ਚ ਸੱਤ ਘੰਟੇ ਤੋਂ ਵੱਧ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕਰ ਲਿਆ। ਸੋਰੇਨ ਨੇ ਗ੍ਰਿਫ਼ਤਾਰੀ ਤੋਂ ਪਹਿਲਾਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੇਮੰਤ ਸੋਰੇਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਾਂਗਰਸ ਪ੍ਰਧਾਨ ਖੜਗੇ ਨੇ ਭਾਜਪਾ 'ਤੇ ਵਿੰਨ੍ਹਿਆ ਨਿਸ਼ਾਨਾ
NEXT STORY