ਝਾਰਗ੍ਰਾਮ, (ਭਾਸ਼ਾ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਜਾਤੀ ਹਿੰਸਾ ਤੋਂ ਪੀੜਤ ਮਣੀਪੁਰ ਦੇ ਆਦਿਵਾਸੀ ਸੰਕਟ ਦਾ ਸਾਹਮਣਾ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨ ਵਾਲਾ ਕੋਈ ਨਹੀਂ ਹੈ।
ਬੈਨਰਜੀ, ਜੋ ਝਾਰਗ੍ਰਾਮ ਦੇ ਤਿੰਨ ਦਿਨਾਂ ਪ੍ਰਸ਼ਾਸਕੀ ਦੌਰੇ ’ਤੇ ਹੈ, ਨੇ ਉੱਤਰ-ਪੂਰਬੀ ਸੂਬੇ ਦੀ ਸਥਿਤੀ ਨਾਲ ਨਜਿੱਠਣ ਵਿਚ ਅਸਫਲ ਰਹਿਣ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਬੁੱਧਵਾਰ ਨਿਸ਼ਾਨਾ ਵਿੰਨ੍ਹਿਆ ਅਤੇ ਪੂਰੀ ਦੁਨੀਆ ਦੇ ਲੋਕਾਂ ਨੂੰ ਉਸ ਲਈ ਪ੍ਰਾਰਥਨਾ ਕਰਨ ਲਈ ਕਿਹਾ।
ਭਾਰਤ ਛੱਡੋ ਅੰਦੋਲਨ ਦੀ ਵਰ੍ਹੇਗੰਢ ’ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੂੰ ਦੇਸ਼ ਛੱਡ ਦੇਣਾ ਚਾਹੀਦਾ ਹੈ।
ਬੈਨਰਜੀ ਨੇ ਕਿਹਾ ਕਿ ਮਣੀਪੁਰ ’ਚ ਆਦਿਵਾਸੀ ਸੰਕਟ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਵਾਲਾ ਕੋਈ ਨਹੀਂ ਹੈ। ਭਾਰਤ ਵਿੱਚ ਦਲਿਤਾਂ 'ਤੇ ਅੱਤਿਆਚਾਰ ਹੋ ਰਹੇ ਹਨ। ਕੇਂਦਰ ਨੂੰ ਕੋਈ ਪ੍ਰਵਾਹ ਨਹੀਂ। ਭਾਰਤ ਛੱਡੋ ਦਿਵਸ ’ਤੇ ਅਸੀਂ ਭਾਰਤ ਨੂੰ ਭਾਜਪਾ ਤੋਂ ਮੁਕਤ ਕਰਨ ਦੀ ਸਹੁੰ ਚੁੱਕਦੇ ਹਾਂ।
ਪੱਛਮੀ ਬੰਗਾਲ ਦੇ ਰਾਜਪਾਲ ਸੀ.ਵੀ. ਆਨੰਦ ਬੋਸ ਵੱਲੋਂ ਇੱਕ ਗੈਰ-ਅਕਾਦਮਿਕ ਨੂੰ ਯੂਨੀਵਰਸਿਟੀ ਦਾ ਵਾਈਸ-ਚਾਂਸਲਰ ਨਿਯੁਕਤ ਕਰਨ ਦਾ ਜ਼ਿਕਰ ਕਰਦਿਆਂ ਬੈਨਰਜੀ ਨੇ ਕਿਹਾ ਕਿ ਰਾਜਪਾਲ ਦਾ ਅਹੁਦਾ ਸੰਵਿਧਾਨਕ ਹੈ ਅਤੇ ਇਸ ਦੀਆਂ ਸੰਵਿਧਾਨਕ ਹੱਦਾਂ ਹਨ।
ਕੇਂਦਰ ’ਤੇ ਸੂਬੇ ਦੇ ਹਿੱਸੇ ਦਾ ਫੰਡ ਜਾਰੀ ਨਾ ਕਰਨ ਦਾ ਦੋਸ਼ ਲਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਵਲੋਂ ਪੱਛਮੀ ਬੰਗਾਲ ਦੀ ਅਣਦੇਖੀ ਵਿਰੁੱਧ ਲੜਾਂਗੇ।
ਸੁਤੰਤਰਤਾ ਦਿਵਸ ਮੌਕੇ ਵਿਭਾਗ ਚੌਕਸ, ਦਿੱਲੀ ਹਵਾਈ ਅੱਡੇ 'ਤੇ ਇਨ੍ਹਾਂ ਉਡਾਣਾਂ ਦੇ ਸੰਚਾਲਨ 'ਤੇ ਹੋਵੇਗੀ ਪਾਬੰਦੀ
NEXT STORY