ਨਵੀਂ ਦਿੱਲੀ— ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਯਾਨੀ ਕਿ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਸ਼ਾਂਤੀਵਨ ’ਚ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ 132ਵੀਂ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।
ਭਾਰਤ ਵਿਚ ਬਾਲ ਦਿਵਸ ਹਰ ਸਾਲ 14 ਨਵੰਬਰ ਨੂੰ ਸੁਤੰਤਰ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਨਹਿਰੂ ਦੇ ਸਨਮਾਨ ’ਚ ਮਨਾਇਆ ਜਾਂਦਾ ਹੈ। ਨਹਿਰੂ ਨੂੰ ਪਿਆਰ ਨਾਲ ‘ਚਾਚਾ ਨਹਿਰੂ’ ਕਿਹਾ ਜਾਂਦਾ ਸੀ ਅਤੇ ਉਹ ਬੱਚਿਆਂ ਨੂੰ ਪਿਆਰ ਅਤੇ ਸਨੇਹ ਦੇਣ ਦੇ ਮਹੱਤਵ ’ਤੇ ਜ਼ੋਰ ਦੇਣ ਲਈ ਜਾਣੇ ਜਾਂਦੇ ਸਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰਲਾਲ ਨਹਿਰੂ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ ਕਿ ਪੰਡਿਤ ਜਵਾਹਰ ਲਾਲ ਨਹਿਰੂ ਜੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ।
ਓਧਰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ’ਤੇ ਟਵੀਟ ਕਰਦਿਆਂ ਲਿਖਿਆ ਕਿ ਸਾਨੂੰ ਜੋ ਚਾਹੀਦਾ ਉਹ ਸ਼ਾਂਤੀ ਦੀ ਪੀੜ੍ਹੀ ਹੈ। ਪੰਡਿਤ ਜਵਾਹਰ ਲਾਲ ਨਹਿਰੂ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਨੂੰ ਯਾਦ ਕਰਦੇ ਹੋਏ ਜਿਨ੍ਹਾਂ ਨੇ ਸੱਚ, ਏਕਤਾ ਅਤੇ ਸ਼ਾਂਤੀ ਨੂੰ ਬਹੁਤ ਮਹੱਤਵ ਦਿੱਤਾ।
ਦੱਸ ਦੇਈਏ ਕਿ ਨਹਿਰੂ ਦਾ ਜਨਮ 14 ਨਵੰਬਰ 1889 ਨੂੰ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿਚ ਮੋਤੀਲਾਲ ਅਤੇ ਸਵਰੂਮ ਰਾਨੀ ਨਹਿਰੂ ਦੇ ਘਰ ਹੋਇਆ ਸੀ। ਭਾਰਤ ਦੇ ਸਭ ਤੋਂ ਪ੍ਰਸਿੱਧ ਸੁਤੰਤਰਤਾ ਸੈਨਾਨੀਆਂ ’ਚੋਂ ਇਕ ਉਨ੍ਹਾਂ ਨੇ 17 ਸਾਲ ਤੱਕ ਪ੍ਰਧਾਨ ਮੰਤਰੀ ਦੇ ਰੂਪ ਵਿਚ ਕੰਮ ਕੀਤਾ। 27 ਮਈ 1964 ਨੂੰ ਉਨ੍ਹਾਂ ਨੇ ਆਖ਼ਰੀ ਸਾਹ ਲਿਆ। ਦੇਸ਼ ਦੇ ਸੁਤੰਤਰਤਾ ਸੰਗ੍ਰਾਮ ਵਿਚ ਸਰਗਰਮ ਭੂਮਿਕਾ ਨਿਭਾਉਣ ਤੋਂ ਬਾਅਦ ਉਹ 15 ਅਗਸਤ 1947 ਨੂੰ ਪ੍ਰਧਾਨ ਮੰਤਰੀ ਬਣੇ। ਇਸ ਦਿਨ ਦੇਸ਼ ਭਰ ਦੇ ਸਕੂਲਾਂ ਵਿਚ ਵਿਦਿਆਰਥੀਆਂ ਲਈ ਖੇਡ ਮੁਕਾਬਲੇ ਆਦਿ ਵਰਗੀਆਂ ਕਈ ਗਤੀਵਿਧੀਆਂ ਆਯੋਜਿਤ ਕੀਤੀਆਂ ਜਾਂਦੀਆਂ ਹਨ। ਸਾਲ 1954 ਵਿਚ ਸੰਯੁਕਤ ਰਾਸ਼ਟਰ ਨੇ 20 ਨਵੰਬਰ ਨੂੰ ਬਾਲ ਦਿਵਸ ਦੇ ਰੂਪ ਵਿਚ ਐਲਾਨ ਕੀਤਾ ਸੀ।
ਤ੍ਰਿਪੁਰਾ ’ਚ ਮਸਜਿਦ ਤੋੜੇ ਜਾਣ ਨਾਲ ਸੰਬੰਧਤ ਖ਼ਬਰਾਂ ਫਰਜ਼ੀ : ਗ੍ਰਹਿ ਮੰਤਰਾਲਾ
NEXT STORY