ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਦੇ ਭਾਜਪਾ ਸੰਸਦ ਮੈਂਬਰਾਂ ਨੂੰ ਸੂਬੇ ’ਚ ਤ੍ਰਿਣਮੂਲ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਤੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਡੱਟ ਕੇ ਕੰਮ ਕਰਨ ਦਾ ਬੁੱਧਵਾਰ ਸੱਦਾ ਦਿੱਤਾ। ਪੱਛਮੀ ਬੰਗਾਲ ਦੇ ਭਾਜਪਾ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਸੀ। ਮੁਲਾਕਾਤ ਕਰਨ ਵਾਲਿਆਂ ’ਚ ਮਾਲਦਾ ਉੱਤਰੀ ਤੋਂ ਲੋਕ ਸਭਾ ਦੇ ਮੈਂਬਰ ਖਗੇਨ ਮੁਰਮੂ ਵੀ ਸ਼ਾਮਲ ਸਨ, ਜਿਨ੍ਹਾਂ ’ਤੇ ਅਕਤੂਬਰ ’ਚ ਭੀੜ ਨੇ ਹਮਲਾ ਕੀਤਾ ਸੀ।
ਪੜ੍ਹੋ ਇਹ ਵੀ - ਹੋ ਗਿਆ ਐਲਾਨ : ਸਾਲ 2026 'ਚ 75 ਦਿਨ ਬੰਦ ਰਹਿਣਗੇ ਇਸ ਸੂਬੇ ਦੇ ਸਕੂਲ, ਆ ਗਈ ਪੂਰੀ LIST
ਮੋਦੀ ਨੇ ਮੁਰਮੂ ਦਾ ਹਾਲ-ਚਾਲ ਪੁੱਛਿਆ ਤੇ ਸੂਬੇ ਦੇ ਭਾਜਪਾ ਮੈਂਬਰਾਂ ਨੂੰ ਲੋਕਰਾਜ ਨੂੰ ਬਚਾਉਣ ਲਈ ਪੱਛਮੀ ਬੰਗਾਲ ਸਰਕਾਰ ਦਾ ਮੁਕਾਬਲਾ ਕਰਨ ਲਈ ਕਿਹਾ। ਭਾਜਪਾ ਦੀ ਪੱਛਮੀ ਬੰਗਾਲ ਇਕਾਈ ਦੇ ਪ੍ਰਧਾਨ ਸੁਕਾਂਤ ਮਜੂਮਦਾਰ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਸਾਨੂੰ ਲੋਕਰਾਜ ਨੂੰ ਬਚਾਉਣ ਲਈ ਪੱਛਮੀ ਬੰਗਾਲ ਸਰਕਾਰ ਨਾਲ ਲੜਾਈ ਜਾਰੀ ਰੱਖਣ ਲਈ ਕਿਹਾ। ਅਸੀਂ ਇਸ ਸਰਕਾਰ ਨੂੰ ਹਟਾ ਦੇਵਾਂਗੇ। ਪ੍ਰਧਾਨ ਮੰਤਰੀ ਨੇ ਸਾਨੂੰ ਕਿਹਾ ਕਿ ਸਾਨੂੰ ਇਹ ਚੋਣ ਜਿੱਤਣੀ ਹੈ ਤੇ ਅਸੀਂ ਇਸ ਨੂੰ ਜਿੱਤਾਂਗੇ। ਦਾਰਜੀਲਿੰਗ ਦੇ ਸੰਸਦ ਮੈਂਬਰ ਰਾਜੂ ਬਿਸਟਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਪੱਛਮੀ ਬੰਗਾਲ ’ਚ ਭਾਜਪਾ ਵਰਕਰਾਂ ਦੇ ਸਮਰਪਣ ਤੇ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ ਤੇ ਜਨਤਕ ਪਹੁੰਚ ਤੇ ਲੋੜ ਦੇ ਸਮੇਂ ਸੂਬੇ ਦੇ ਲੋਕਾਂ ਨਾਲ ਖੜ੍ਹੇ ਹੋਣ ’ਚ ਉਨ੍ਹਾਂ ਦੀ ਭੂਮਿਕਾ ਨੂੰ ਉਜਾਗਰ ਕੀਤਾ।
ਪੜ੍ਹੋ ਇਹ ਵੀ - 13 ਮਹੀਨੇ ਦਾ ਹੋਵੇਗਾ ਸਾਲ 2026! ਭੁੱਲ ਕੇ ਨਾ ਕਰੋ ਇਹ ਗਲਤੀਆਂ
ਕਿਸਾਨਾਂ ਨੂੰ ਤਾਮਿਲਨਾਡੂ ਵਾਂਗ ਕੁਦਰਤੀ ਖੇਤੀ ਅਪਣਾਉਣ ਦੀ ਅਪੀਲ ਕੀਤੀ
ਪ੍ਰਧਾਨ ਮੰਤਰੀ ਨੇ ਦੇਸ਼ ਦੇ ਕਿਸਾਨਾਂ ਨੂੰ ਇਹ ਕਹਿੰਦੇ ਹੋਏ ਕਿ ਕੁਦਰਤੀ ਖੇਤੀ ਅਪਣਾਉਣ ਬਾਰੇ ਵਿਚਾਰ ਕਰਨ ਦੀ ਅਪੀਲ ਕੀਤੀ ਕਿ ਇਹ ਖੇਤੀਬਾੜੀ ਦੇ ਸਾਹਮਣੇ ਆਉਣ ਵਾਲੀਆਂ ਕਈ ਚੁਣੌਤੀਆਂ ਦਾ ਹੱਲ ਕਰ ਸਕਦੀ ਹੈ, ਜਿਸ ’ਚ ਰਸਾਇਣਕ ਖਾਦਾਂ ਤੇ ਕੀਟਨਾਸ਼ਕਾਂ ’ਤੇ ਵੱਧ ਰਹੀ ਨਿਰਭਰਤਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਰਸਾਇਣਕ ਖਾਦਾਂ ਤੇ ਕੀਟਨਾਸ਼ਕ ਮਿੱਟੀ ਦੀ ਉਪਜਾਊ ਸ਼ਕਤੀ, ਨਮੀ ਤੇ ਲੰਬੇ ਸਮੇਂ ਦੀ ਸਥਿਰਤਾ ਸਮੇਤ ਕਈ ਪੱਖਾਂ ਨੂੰ ਪ੍ਰਭਾਵਤ ਕਰਦੇ ਹਨ।
ਪੜ੍ਹੋ ਇਹ ਵੀ - ਮੁੜ ਮਹਿੰਗਾ ਹੋਇਆ Gold-Silver, ਕੀਮਤਾਂ ਨੇ ਤੋੜੇ ਰਿਕਾਰਡ
ਲਿੰਕਡਇਨ ’ਤੇ ਇਕ ਪੋਸਟ ’ਚ ਮੋਦੀ ਨੇ ਕਿਹਾ ਕਿ ਮੈਂ ਕਿਸਾਨਾਂ ਨੂੰ ‘ਇਕ ਏਕੜ- ਇਕ ਸੀਜ਼ਨ’ ਨਾਲ ਸ਼ੁਰੂਆਤ ਕਰਨ ਲਈ ਉਤਸ਼ਾਹਿਤ ਕੀਤਾ। ਜ਼ਮੀਨ ਦੇ ਇਕ ਛੋਟੇ ਜਿਹੇ ਪਲਾਟ ਦੇ ਨਤੀਜੇ ਵੀ ਭਰੋਸਾ ਵਧਾ ਸਕਦੇ ਹਨ ਤੇ ਵਿਆਪਕ ਤੌਰ ’ਤੇ ਇਸ ਨੂੰ ਅਪਣਾਉਣ ਲਈ ਪ੍ਰੇਰਿਤ ਕਰ ਸਕਦੇ ਹਨ। ਮੋਦੀ ਨੇ ਕਿਹਾ ਕਿ ਉਹ 19 ਨਵੰਬਰ ਨੂੰ ਕੋਇੰਬਟੂਰ ’ਚ ਦੱਖਣੀ ਭਾਰਤ ਕੁਦਰਤੀ ਖੇਤੀ ਸੰਮੇਲਨ 2025 ’ਚ ਸ਼ਾਮਲ ਹੋਏ ਸਨ। ਉੱਥੇ ਉਨ੍ਹਾਂ ਨੂੰ ਕਿਸਾਨਾਂ ਦੇ ਇਕ ਗਰੁੱਪ ਨੇ ਸੱਦਾ ਦਿੱਤਾ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਇਹ ਵੇਖ ਕੇ ਬਹੁਤ ਖੁਸ਼ ਹਨ ਕਿ ਵੱਖ-ਵੱਖ ਪਿਛੋਕੜ ਵਾਲੇ ਲੋਕ ਜਿਵੇਂ ਕਿ ਵਿਗਿਆਨੀ, ਐੱਫ. ਪੀ. ਓ. ਆਗੂ, ਗ੍ਰੈਜੂਏਟ, ਰਵਾਇਤੀ ਕਿਸਾਨ ਤੇ ਖਾਸ ਕਰ ਕੇ ਉਹ ਲੋਕ ਜਿਨ੍ਹਾਂ ਨੇ ਉੱਚ-ਤਨਖਾਹ ਵਾਲੀਆਂ ਕਾਰਪੋਰੇਟ ਨੌਕਰੀਆਂ ਛੱਡ ਦਿੱਤੀਆਂ ਸਨ, ਨੇ ਆਪਣੀਆਂ ਜੜ੍ਹਾਂ ’ਚ ਵਾਪਸ ਜਾਣ ਅਤੇ ਕੁਦਰਤੀ ਖੇਤੀ ਅਪਣਾਉਣ ਦਾ ਫੈਸਲਾ ਕੀਤਾ ਹੈ।
ਪੜ੍ਹੋ ਇਹ ਵੀ - ਰੇਲ ਯਾਤਰੀਆਂ ਲਈ ਵੱਡੀ ਖੁਸ਼ਖਬਰੀ: ਹੁਣ ਚਲਦੀ Train ‘ਚ ਵੀ ਮਿਲੇਗਾ ATM!
Sanchar Saathi App 'ਤੇ ਸਰਕਾਰ ਦਾ U-Turn! ਫੋਨ 'ਚ ਸਾਈਬਰ ਸੁਰੱਖਿਆ ਐਪ ਇੰਸਟਾਲ ਕਰਨਾ ਜ਼ਰੂਰੀ ਨਹੀਂ
NEXT STORY