ਕੋਲਕਾਤਾ, (ਭਾਸ਼ਾ)- ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲੇ ਦੇ ਨੈਹਾਟੀ ਵਿਚ ਸ਼ੁੱਕਰਵਾਰ ਦੁਪਹਿਰ ਨੂੰ ਅਣਪਛਾਤੇ ਹਮਲਾਵਰਾਂ ਨੇ ਤ੍ਰਿਣਮੂਲ ਕਾਂਗਰਸ ਦੇ ਇਕ ਸਥਾਨਕ ਕਾਰਕੁੰਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਸ ਨੇ ਦੱਸਿਆ ਕਿ ਉਸ ਦੇ ਸਿਰ ਵਿਚ ਗੋਲੀ ਲੱਗਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਕ ਪੁਲਸ ਅਧਿਕਾਰੀ ਨੇ ਕਿਹਾ ਕਿ ਤ੍ਰਿਣਮੂਲ ਕਾਰਕੁੰਨ ਸੰਤੋਸ਼ ਯਾਦਵ ਗੌਰੀਪੁਰ ਇਲਾਕੇ ਵਿਚੋਂ ਲੰਘ ਰਿਹਾ ਸੀ ਜਦੋਂ ਇਹ ਘਟਨਾ ਵਾਪਰੀ। ਸ਼ੁਰੂਆਤੀ ਗੋਲੀਬਾਰੀ ਤੋਂ ਬਾਅਦ ਉਹ ਪਹਿਲੇ ਹਮਲਾਵਰ ਤੋਂ ਰਿਵਾਲਵਰ ਖੋਹਣ ਵਿਚ ਕਾਮਯਾਬ ਹੋ ਗਿਆ ਪਰ ਆਪਣੇ ਆਪ ਨੂੰ ਬਚਾ ਨਹੀਂ ਸਕਿਆ ਕਿਉਂਕਿ ਦੂਜੇ ਹਮਲਾਵਰ ਨੇ ਉਸ ਨੂੰ 4 ਗੋਲੀਆਂ ਮਾਰੀਆਂ। ਇਕ ਗੋਲੀ ਉਸ ਦੇ ਸਿਰ ਵਿਚ ਲੱਗ ਗਈ।
CM ਨੇ ਛੁਪਾਇਆ ਸੱਚ, ਹੁਣ ਅਸਤੀਫਾ ਦੇਣ... ਸਵਾਮੀ ਅਵਿਮੁਕਤੇਸ਼ਵਰਾਨੰਦ ਦੀ ਮੰਗ
NEXT STORY