ਮਾਲਦਾ, (ਅਨਸ)- ਪੱਛਮੀ ਬੰਗਾਲ ਦੇ ਮਾਲਦਾ ਜ਼ਿਲੇ ’ਚ ਮੰਗਲਵਾਰ ਤ੍ਰਿਣਮੂਲ ਕਾਂਗਰਸ ਦੇ ਇਕ ਨੇਤਾ ਤੇ ਵਰਕਰ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ। ਕੁਝ ਦਿਨ ਪਹਿਲਾਂ ਹੀ ਤ੍ਰਿਣਮੂਲ ਕਾਂਗਰਸ ਦੇ ਇਕ ਕੌਂਸਲਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਕਾਲੀਆਗੰਜ ਇਲਾਕੇ ’ਚ ਉਸ ਸਮੇਂ ਵਾਪਰੀ ਜਦੋਂ ਤ੍ਰਿਣਮੂਲ ਕਾਂਗਰਸ ਦਾ ਆਗੂ ਤੇ ਵਰਕਰ ਇਕ ਸੜਕ ਦੇ ਉਦਘਾਟਨੀ ਪ੍ਰੋਗਰਾਮ ’ਚ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਦੋਵਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਕਿਤੇ ਤੁਹਾਨੂੰ ਤਾਂ ਨਹੀਂ ਜਾਨਲੇਵਾ ਬਿਮਾਰੀ? ਅੱਜ ਹੀ ਕਰਵਾ ਲਓ ਇਹ ਟੈਸਟ
NEXT STORY