ਨੈਸ਼ਨਲ ਡੈਸਕ- ਤ੍ਰਿਪੁਰਾ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਵਿਧਾਨ ਸਭਾ ਦੇ ਸਪੀਕਰ ਬਿਸਵਬੰਧੂ ਸੇਨ ਦੇ ਅਚਾਨਕ ਦਿਹਾਂਤ ਕਾਰਨ ਪੂਰਾ ਸੂਬਾ ਡੂੰਘੇ ਸੋਗ ਵਿੱਚ ਹੈ। ਇਸ ਮੌਕੇ ਮੁੱਖ ਮੰਤਰੀ ਪ੍ਰੋ. ਡਾ. ਮਾਣਿਕ ਸਾਹਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਤ੍ਰਿਪੁਰਾ ਦੇ ਲੋਕਾਂ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ।
ਉਨ੍ਹਾਂ ਇਕ ਪੋਸਟ ਪਾ ਕੇ ਕਿਹਾ ਕਿ ਉਹ ਸਪੀਕਰ ਸੇਨ ਦੇ ਬੇਵਕਤੀ ਦਿਹਾਂਤ ਤੋਂ ਬਹੁਤ ਦੁਖੀ ਹਨ। ਉਨ੍ਹਾਂ ਨੇ ਸੋਗ ਗ੍ਰਸਤ ਪਰਿਵਾਰ ਅਤੇ ਸਵਰਗੀ ਸਪੀਕਰ ਦੇ ਪ੍ਰਸ਼ੰਸਕਾਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕੀਤੀ। ਉਨ੍ਹਾਂ ਨੇ ਪ੍ਰਮਾਤਮਾ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਪਰਿਵਾਰ ਨੂੰ ਇਸ ਮੁਸ਼ਕਲ ਘੜੀ ਨੂੰ ਸਹਿਣ ਕਰਨ ਲਈ ਸ਼ਕਤੀ ਦੇਣ ਦੀ ਵੀ ਕਾਮਨਾ ਕੀਤੀ। ਤ੍ਰਿਪੁਰਾ ਸਰਕਾਰ ਅਤੇ ਸਿਆਸੀ ਹਲਕਿਆਂ ਵਿੱਚ ਬਿਸਵਬੰਧੂ ਸੇਨ ਦੇ ਜਾਣ ਨੂੰ ਇੱਕ ਵੱਡਾ ਘਾਟਾ ਮੰਨਿਆ ਜਾ ਰਿਹਾ ਹੈ।
ਉਨ੍ਹਾਂ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸੇਨ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ, ''ਤ੍ਰਿਪੁਰਾ ਵਿਧਾਨ ਸਭਾ ਦੇ ਸਪੀਕਰ ਸ਼੍ਰੀ ਬਿਸਵ ਬੰਧੂ ਸੇਨ ਜੀ ਦੇ ਦੇਹਾਂਤ 'ਤੇ ਦੁਖੀ ਹਾਂ। ਉਨ੍ਹਾਂ ਨੂੰ ਤ੍ਰਿਪੁਰਾ ਦੀ ਤਰੱਕੀ ਨੂੰ ਵਧਾਉਣ ਦੇ ਉਨ੍ਹਾਂ ਦੇ ਯਤਨਾਂ ਅਤੇ ਕਈ ਸਮਾਜਿਕ ਕਾਰਜਾਂ ਪ੍ਰਤੀ ਵਚਨਬੱਧਤਾ ਲਈ ਯਾਦ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਨ। ਓਮ ਸ਼ਾਂਤੀ।''
ਭਾਜਪਾ ਆਗੂ ਦੇ ਪੁੱਤ 'ਤੇ ਬਲਾਤਕਾਰ ਦਾ ਦੋਸ਼, ਪੀੜਤਾ ਨੇ ਸੁਸਾਈਡ ਨੋਟ 'ਚ ਲਿਖ ਦਿੱਤੀਆਂ ਵੱਡੀਆਂ ਗੱਲਾਂ
NEXT STORY