ਦੇਹਰਾਦੂਨ/ਨਵੀਂ ਦਿੱਲੀ- ਦਿੱਲੀ ਦੇ ਏਮਜ਼ 'ਚ ਇਲਾਜ ਕਰਵਾ ਰਹੇ ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਕੋਰੋਨਾ ਵਾਇਰਸ ਨੂੰ ਮਾਤ ਦੇ ਦਿੱਤੀ ਹੈ। ਰਾਵਤ ਬੀਤੇ ਦਿਨੀਂ ਏਮਜ਼ 'ਚ ਦਾਖ਼ਲ ਕਰਵਾਏ ਗਏ ਸਨ, ਜਿੱਥੇ ਹਾਲ ਹੀ 'ਚ ਹੋਈ ਜਾਂਚ 'ਚ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ। ਰਾਵਤ ਨੂੰ ਸ਼ਨੀਵਾਰ ਨੂੰ ਛੁੱਟੀ ਦਿੱਤੀ ਗਈ ਹੈ ਅਤੇ ਉਹ ਅਗਲੇ ਕੁਝ ਦਿਨ ਦਿੱਲੀ ਸਥਿਤ ਆਪਣੇ ਘਰ 'ਚ ਆਈਸੋਲੇਸ਼ਨ 'ਚ ਹੀ ਰਹਿਣਗੇ। ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ 18 ਦਸੰਬਰ ਨੂੰ ਪਾਜ਼ੇਟਿਵ ਪਾਏ ਗਏ ਸਨ। ਕੋਰੋਨਾ ਵਾਇਰਸ ਨਾਲ ਪੀੜਤ ਰਾਵਤ ਨੂੰ ਸ਼ੁਰੂਆਤੀ ਤੌਰ 'ਤੇ ਦੇਹਰਾਦੂਨ ਦੇ ਦੂਨ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਬਾਅਦ 'ਚ ਨਿੱਜੀ ਡਾਕਟਰਾਂ ਦੀ ਸਲਾਹ 'ਤੇ ਰਾਵਤ ਨੇ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸੇਜ਼ (ਏਮਜ਼) 'ਚ ਭਰਤੀ ਹੋਣ ਦਾ ਫ਼ੈਸਲਾ ਕੀਤਾ ਸੀ।
ਇਹ ਵੀ ਪੜ੍ਹੋ : ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸਰਦਾਰ ਬੂਟਾ ਸਿੰਘ ਦਾ ਦਿਹਾਂਤ
28 ਦਸੰਬਰ ਨੂੰ ਵਿਸ਼ੇਸ਼ ਹੈਲੀਕਾਪਟਰ ਰਾਹੀਂ ਰਾਵਤ ਦੇਹਰਾਦੂਨ ਤੋਂ ਦਿੱਲੀ ਪਹੁੰਚੇ ਸਨ। ਇਸ ਦੌਰਾਨ ਰਾਵਤ ਦੇ ਨਿੱਜੀ ਡਾਕਟਰ ਐੱਨ.ਐੱਸ. ਬਿਸ਼ਟ ਵੀ ਉਨ੍ਹਾਂ ਨਾਲ ਦਿੱਲੀ ਆਏ ਸਨ। ਇੱਥੇ ਉਨ੍ਹਾਂ ਨੂੰ ਏਮਜ਼ ਦੇ ਡਾਕਟਰਾਂ ਦੀ ਨਿਗਰਾਨੀ 'ਚ ਰੱਖਿਆ ਗਿਆ ਸੀ। ਏਮਜ਼ 'ਚ ਹੋਈ ਕੋਰੋਨਾ ਦੀ ਜਾਂਚ 'ਚ ਨੈਗੇਟਿਵ ਪਾਏ ਜਾਣ ਤੋਂ ਬਾਅਦ ਰਾਵਤ ਨੂੰ ਸ਼ਨੀਵਾਰ ਸਵੇਰੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਹਾਲਾਂਕਿ ਤ੍ਰਿਵੇਂਦਰ ਸਿੰਘ ਰਾਵਤ ਹਾਲੇ ਵੀ ਆਪਣੇ ਦਿੱਲੀ ਸਥਿਤ ਘਰ 'ਚ ਆਈਸੋਲੇਟ ਰਹਿਣਗੇ।
ਇਹ ਵੀ ਪੜ੍ਹੋ : ਕਿਸਾਨ ਮੋਰਚਾ: ‘ਇਸ਼ਨਾਨ ਅਤੇ ਕੱਪੜੇ ਧੋਣ ਦਾ ਕੰਮ ਹੋ ਰਿਹਾ ਖੁੱਲ੍ਹੇ ਆਸਮਾਨ ਹੇਠ’
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
UK ਤੋਂ ਭਾਰਤ ਆਉਣ ਵਾਲੇ ਲੋਕਾਂ ਲਈ ਨਿਯਮ ਜਾਰੀ, 8 ਜਨਵਰੀ ਤੋਂ ਹੋਣਗੇ ਲਾਗੂ
NEXT STORY