ਬੁਲੰਦਸ਼ਹਿਰ (ਯੂਪੀ) : ਬੁਲੰਦਸ਼ਹਿਰ ਜ਼ਿਲ੍ਹੇ ਦੇ ਗੁਲਾਓਥੀ ਥਾਣਾ ਖੇਤਰ ਵਿੱਚ ਇੱਕ ਟਰੱਕ ਨਾਲ ਟਕਰਾਉਣ ਕਾਰਨ ਇੱਕ ਕਾਰ ਵਿੱਚ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਨਾਲ ਮੌਕੇ 'ਤੇ ਹਫ਼ੜਾ-ਦਫ਼ੜੀ ਮਚ ਗਈ। ਇਸ ਘਟਨਾ ਦੀ ਜਾਣਕਾਰੀ ਪੁਲਸ ਦੇ ਇਕ ਅਧਿਕਾਰੀ ਨੇ ਮੰਗਲਵਾਰ ਨੂੰ ਦਿੱਤੀ। ਪੁਲਸ ਅਨੁਸਾਰ ਸੋਮਵਾਰ ਰਾਤ ਦੇ ਹਾਦਸੇ ਵਿੱਚ ਮਰਨ ਵਾਲਿਆਂ ਦੀ ਪਛਾਣ ਆਸ਼ੂਤੋਸ਼ (35), ਅੰਕਿਤ (37) ਅਤੇ ਮਹੇਸ਼ (55) ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਅੰਤਿਮ ਸੰਸਕਾਰ ਮੌਕੇ ਸ਼ਮਸ਼ਾਨਘਾਟ 'ਚ ਭੁੱਲ ਕੇ ਵੀ ਨਾ ਜਾਣ ਇਹ ਲੋਕ, ਨਹੀਂ ਤਾਂ...
ਇਨ੍ਹਾਂ ਵਿੱਚੋਂ ਆਸ਼ੂਤੋਸ਼ ਅਤੇ ਅੰਕਿਤ ਮੇਰਠ ਦੇ ਰਹਿਣ ਵਾਲੇ ਸਨ ਅਤੇ ਮਹੇਸ਼ ਬੁਲੰਦਸ਼ਹਿਰ ਦਾ ਰਹਿਣ ਵਾਲਾ ਸੀ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਸ ਸੁਪਰਡੈਂਟ (ਸ਼ਹਿਰ) ਸ਼ੰਕਰ ਪ੍ਰਸਾਦ ਨੇ ਦੱਸਿਆ ਕਿ ਸੋਮਵਾਰ ਰਾਤ ਨੂੰ ਬੁਲੰਦਸ਼ਹਿਰ-ਮੇਰਠ ਸੜਕ ਦੇ ਗੁਲਾਓਠੀ ਖੇਤਰ ਵਿੱਚ ਬੁਲੰਦਸ਼ਹਿਰ ਤੋਂ ਆ ਰਹੀ ਇੱਕ ਕਾਰ ਕੰਟਰੋਲ ਗੁਆ ਬੈਠੀ। ਇਸ ਦੌਰਾਨ ਉਹ ਬੈਕਾਬੂ ਡਿਵਾਈਡਰ ਪਾਰ ਕਰ ਗਈ ਅਤੇ ਗਲਤ ਦਿਸ਼ਾ ਵਿੱਚ ਚਲੀ ਗਈ, ਜਿਸ ਕਾਰਨ ਉਲਟ ਦਿਸ਼ਾ ਤੋਂ ਆ ਰਹੇ ਇੱਕ ਟਰੱਕ ਨਾਲ ਟਕਰਾ ਗਈ।
ਇਹ ਵੀ ਪੜ੍ਹੋ : 16, 17, 18, 19, 20 ਜਨਵਰੀ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹੋਰ ਪਵੇਗੀ ਹੱਢ ਚੀਰਵੀਂ ਠੰਡ
ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿਚ ਕਾਰ ਵਿੱਚ ਸਵਾਰ ਤਿੰਨੋਂ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਜ਼ਿਲ੍ਹਾ ਹਸਪਤਾਲ ਭੇਜ ਦਿੱਤਾ ਗਿਆ ਹੈ। ਹਾਦਸੇ ਦੀ ਜਾਣਕਾਰੀ ਮਿਲਣ 'ਤੇ ਸੀਨੀਅਰ ਪੁਲਸ ਸੁਪਰਡੈਂਟ ਅਤੇ ਹੋਰ ਅਧਿਕਾਰੀਆਂ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ।
ਇਹ ਵੀ ਪੜ੍ਹੋ : Google 'ਤੇ ਗਲਤੀ ਨਾਲ ਵੀ ਸਰਚ ਨਾ ਕਰੋ ਇਹ ਚੀਜ਼ਾਂ, ਹੋ ਸਕਦੀ ਹੈ ਜੇਲ੍ਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮੁਲਾਇਮ ਸਿੰਘ ਯਾਦਵ ਦੇ ਪਰਿਵਾਰ ’ਚ ਫੁੱਟ, ਛੋਟੇ ਪੁੱਤ ਨੇ ਪਤਨੀ ਤੋਂ ਤਲਾਕ ਲੈਣ ਦਾ ਕੀਤਾ ਐਲਾਨ
NEXT STORY