ਓਨਾਵ- ਉੱਤਰ ਪ੍ਰਦੇਸ਼ ਦੇ ਓਨਾਵ ਜ਼ਿਲ੍ਹੇ 'ਚ ਇਕ ਪਿਕਅੱਪ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਤਿੰਨ ਭਰਾਵਾਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਦੇਰ ਰਾਤ ਬਿਹਾਰ ਥਾਣਾ ਖੇਤਰ 'ਚ ਮਲੌਨਾ ਪਿੰਡ ਨੇੜੇ ਓਨਾਵ-ਰਾਏਬਰੇਲੀ ਹਾਈਵੇਅ 'ਤੇ ਵਾਪਰੀ। ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਮੌਰਾਵਾਂ ਖੇਤਰ ਦੇ ਅਕੋਹਰੀ ਪਿੰਡ ਪੰਚਾਇਤ ਦੇ ਬਖਤਖੇੜਾ ਮੁਹੱਲੇ ਦੇ ਵਾਸੀ ਰਘੁਨਾਥ ਦੇ ਬੇਟੇ ਸਚਿਨ (20) ਅਤੇ ਛੋਟੂ (18) ਵਜੋਂ ਹੋਈ ਹੈ। ਹਾਦਸੇ 'ਚ ਗੰਭੀਰ ਰੂਪ ਨਾਲ ਜ਼ਖ਼ਮੀ ਉਨ੍ਹਾਂ ਦੇ ਵੱਡੇ ਭਰਾ ਅਰੁਣ ਰਾਜਪੂਤ (26) ਦੀ ਹਸਪਤਾਲ ਲਿਆਂਦੇ ਸਮੇਂ ਮੌਤ ਹੋ ਗਈ।
ਇਹ ਵੀ ਪੜ੍ਹੋ : ਵਿਆਹਾਂ ਦੇ ਸੀਜ਼ਨ 'ਚ 10, 20, 50 ਦੇ ਨਵੇਂ ਨੋਟਾਂ ਦੀ ਲੋੜ ! ਬਿਨਾਂ ਕਿਸੇ ਸਿਫਾਰਿਸ਼ ਤੋਂ ਇੰਝ ਕਰੋ ਹਾਸਲ
ਪੁਲਸ ਨੇ ਦੱਸਿਆ ਕਿ ਤਿੰਨੋਂ ਭਰਾ ਗੰਗਾ ਇਸ਼ਨਾਨ ਕਰਨ ਜਾ ਰਹੇ ਸਨ, ਉਦੋਂ ਬਿਹਾਰ ਥਾਣਾ ਖੇਤਰ 'ਚ ਹਾਈਵੇਅ 'ਤੇ ਇਕ ਮਹਿੰਦਰਾ ਪਿਕਅੱਪ ਟਰੱਕ ਨੇ ਉਨ੍ਹਾਂ ਦੀ ਮੋਟਰਸਾਈਕਲ ਨੂੰ ਸਿੱਧੀ ਟੱਕਰ ਮਾਰ ਦਿੱਤੀ। ਪੁਲਸ ਨੇ ਦੱਸਿਆ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਤਿੰਨੋਂ ਸੜਕ 'ਤੇ ਡਿੱਗ ਗਏ। ਇਕ ਸਥਾਨਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ ਅਤੇ ਪੀੜਤਾਂ ਨੂੰ 108 ਐਂਬੂਲੈਂਸ ਸੇਵਾ ਰਾਹੀਂ ਸਿਹਤ ਕੇਂਦਰ ਲਿਜਾਇਆ ਗਿਆ। ਅਧਿਕਾਰੀ ਨੇ ਦੱਸਿਆ ਕਿ ਡਾਕਟਰਾਂ ਨੇ ਸਚਿਨ ਅਤੇ ਛੋਟੂ ਨੂੰ ਮ੍ਰਿਤਕ ਐਲਾਨ ਦਿੱਤਾ ਜਦੋਂ ਕਿ ਅਰੁਣ ਨੂੰ ਇਕ ਦੂਜੇ ਮੈਡੀਕਲ ਕੇਂਦਰ ਰੈਫਰ ਕੀਤਾ ਗਿਆ ਪਰ ਰਸਤੇ 'ਚ ਉਸ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਟਰੱਕ ਡਰਾਈਵਰ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
13,000 ਕਰੋੜ ਦੇ ਕੋਕੀਨ ਕਾਰਟੇਲ ਦੇ ਸਰਗਨਾ ਰਿਸ਼ਭ ਬਾਈਸੋਆ ਖਿਲਾਫ਼ 'ਰੈੱਡ ਨੋਟਿਸ' ਜਾਰੀ, ਦੁਨੀਆ ਭਰ 'ਚ ਭਾਲ ਤੇਜ਼
NEXT STORY