ਬਾਲੋਦਾਬਾਜ਼ਾਰ : ਛੱਤੀਸਗੜ੍ਹ ਦੇ ਬਲੋਦਾਬਾਜ਼ਾਰ-ਭਾਟਾਪਾੜਾ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਯਾਤਰੀਆਂ ਨਾਲ ਭਰੀ ਇਕ ਬੱਸ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਦੌਰਾਨ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖਮੀ ਹੋ ਗਏ। ਪੁਲਸ ਅਧਿਕਾਰੀਆਂ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਮਾਮਲੇ ਦੀ ਜਾਂਚ ਦੌਰਾਨ ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ 5:30 ਵਜੇ ਦੇ ਕਰੀਬ ਸਿਮਗਾ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਦਾਰਚੁਰਾ ਪਿੰਡ ਦੇ ਨੇੜੇ ਵਾਪਰਿਆ ਹੈ।
ਇਹ ਵੀ ਪੜ੍ਹੋ : ਕਰਵਾਚੌਥ ਦਾ ਵਰਤ ਰੱਖਣ ਵਾਲਿਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ ਨੇ ਅਸ਼ੁੱਭ
ਹਾਦਸੇ ਦਾ ਸ਼ਿਕਾਰ ਹੋਈ ਰਾਇਲ ਕੰਪਨੀ ਦੁਆਰਾ ਚਲਾਈ ਜਾ ਰਹੀ ਬੱਸ ਅੰਬਿਕਾਪੁਰ ਤੋਂ ਰਾਏਪੁਰ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇੱਕ ਟਰੱਕ ਖਰਾਬ ਹੋ ਗਿਆ ਸੀ ਅਤੇ ਸੜਕ 'ਤੇ ਖੜ੍ਹਾ ਸੀ। ਅਧਿਕਾਰੀ ਦੇ ਅਨੁਸਾਰ, ਬੱਸ ਦੇ ਆਲੇ-ਦੁਆਲੇ ਬੋਰਡ ਲਗਾਏ ਗਏ ਸਨ ਤਾਂ ਜੋ ਆਉਣ ਵਾਲੇ ਡਰਾਈਵਰਾਂ ਨੂੰ ਸੁਚੇਤ ਕੀਤਾ ਜਾ ਸਕੇ, ਪਰ ਬੱਸ ਡਰਾਈਵਰ ਉਨ੍ਹਾਂ ਨੂੰ ਨਾ ਦੇਖ ਸਕਿਆ ਅਤੇ ਟਰੱਕ ਨਾਲ ਟਕਰਾ ਗਿਆ।
ਇਹ ਵੀ ਪੜ੍ਹੋ : Karva Chauth 2026: ਕਰਵਾਚੌਥ ਦਾ ਵਰਤ ਰੱਖਣ ਤੋਂ ਪਹਿਲਾਂ ਔਰਤਾਂ ਇਨ੍ਹਾਂ ਗੱਲਾਂ ਦਾ ਰੱਖਣ ਖ਼ਾਸ ਖ਼ਿਆਲ
ਅਧਿਕਾਰੀ ਨੇ ਦੱਸਿਆ ਕਿ ਜਿਸ ਸਮੇਂ ਬੱਸ ਹਾਦਸੇ ਦਾ ਸ਼ਿਕਾਰ ਹੋਈ, ਉਸ ਵਿੱਚ ਕੁੱਲ 22 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ ਤਿੰਨ ਦੀ ਮੌਤ ਹੋ ਗਈ ਅਤੇ ਅੱਠ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਕਰਮਚਾਰੀ, ਐਂਬੂਲੈਂਸਾਂ ਅਤੇ ਬਚਾਅ ਟੀਮਾਂ ਨੂੰ ਘਟਨਾ ਸਥਾਨ 'ਤੇ ਭੇਜਿਆ ਗਿਆ। ਜ਼ਖਮੀ ਯਾਤਰੀਆਂ ਨੂੰ ਗੈਸ ਕਟਰਾਂ ਅਤੇ ਹੋਰ ਉਪਕਰਣਾਂ ਦੀ ਮਦਦ ਨਾਲ ਬਾਹਰ ਕੱਢਿਆ ਗਿਆ ਅਤੇ ਸਿਮਗਾ ਦੇ ਸਰਕਾਰੀ ਹਸਪਤਾਲ ਇਲਾਜ ਲਈ ਲਿਜਾਇਆ ਗਿਆ। ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਰਾਤੋਂ-ਰਾਤ ਲੱਖਪਤੀ ਬਣੀ ਫਿਰੋਜ਼ਪੁਰ ਦੀ ਪਰਮਜੀਤ ਕੌਰ, ਨਿਕਲੀ 5,00,000 ਦੀ ਲਾਟਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
PM ਮੋਦੀ ਨੇ ਮਹਾਰਿਸ਼ੀ ਵਾਲਮੀਕਿ ਦੀ ਜਯੰਤੀ 'ਤੇ ਉਨ੍ਹਾਂ ਦੀ ਅਨਮੋਲ ਵਿਰਾਸਤ ਨੂੰ ਭੇਟ ਕੀਤੀ ਸ਼ਰਧਾਂਜਲੀ
NEXT STORY