ਮੇਰਠ : ਉੱਤਰ ਪ੍ਰਦੇਸ਼ ਦੇ ਮੇਰਠ ਜ਼ਿਲ੍ਹੇ ਵਿਚ ਸਰਧਨਾ ਥਾਣਾ ਖੇਤਰ ਵਿਚ ਐਤਵਾਰ ਦੇਰ ਰਾਤ ਇਕ ਤੇਜ਼ ਰਫ਼ਤਾਰ ਟਰੱਕ ਅਤੇ ਟੈਂਪੂ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਦੌਰਾਨ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਟਰੱਕ ਚਾਲਕ ਵਾਹਨ ਸੜਕ 'ਤੇ ਹੀ ਛੱਡ ਕੇ ਦੌੜ ਗਿਆ।
ਇਹ ਵੀ ਪੜ੍ਹੋ : ਦਿੱਲੀ 'ਚ ਪਿਆ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਕਾਰਨ IGI ਏਅਰਪੋਰਟ 'ਤੇ 15 ਉਡਾਣਾਂ ਲੇਟ, ਐਡਵਾਇਜ਼ਰੀ ਜਾਰੀ
ਇਸ ਮਾਮਲੇ ਦੀ ਜਾਂਚ ਦੌਰਾਨ ਪੁਲਸ ਸੁਪਰਡੈਂਟ (ਦਿਹਾਤੀ) ਅਭਿਜੀਤ ਕੁਮਾਰ ਨੇ ਦੱਸਿਆ ਕਿ ਸਰਧਾਨਾ ਖੇਤਰ ਦੇ ਦਬਥੁਆ ਪਿੰਡ ਤੋਂ ਬੀਤੀ ਦੇਰ ਰਾਤ ਇੱਕ ਸੜਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਪਿੰਡ ਤੋਂ ਸ਼ਟਰਿੰਗ ਦੇ ਸਾਮਾਨ ਨਾਲ ਭਰਿਆ ਹੋਇਆ ਇਕ ਟੈਂਪੂ ਜਦੋਂ ਹਾਈਵੇਅ 'ਤੇ ਪਹੁੰਚਿਆ ਤਾਂ ਉਸ ਦੀ ਇੱਕ ਟਰੱਕ ਨਾਲ ਜ਼ੋਰਦਾਰ ਟੱਕਰ ਹੋ ਗਈ। ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਦਬਥੁਵਾ ਪਿੰਡ ਦੇ ਰਹਿਣ ਵਾਲੇ ਸੁਸ਼ੀਲ (47), ਰਮੇਸ਼ (55) ਅਤੇ ਅਮਰ (30) ਦੀ ਮੌਕੇ 'ਤੇ ਮੌਤ ਹੋ ਗਈ।
ਇਹ ਵੀ ਪੜ੍ਹੋ : ਭਾਰਤ ’ਚ 18 ਸਾਲ ਦੀ ਉਮਰ ਤੋਂ ਪਹਿਲਾਂ ਹੋ ਰਿਹਾ 5 ’ਚੋਂ ਇਕ ਕੁੜੀ ਦਾ ਵਿਆਹ, ਯੂਨੀਸੈਫ਼ ਦਾ ਵੱਡਾ ਖੁਲਾਸਾ
ਟੈਂਪੂ ਵਿੱਚ ਸਵਾਰ ਇੱਕ ਹੋਰ ਯਾਤਰੀ ਜ਼ਖਮੀ ਹੋ ਗਿਆ ਪਰ ਉਸਦੀ ਹਾਲਤ ਹੁਣ ਸਥਿਰ ਹੈ ਅਤੇ ਉਹ ਖ਼ਤਰੇ ਤੋਂ ਬਾਹਰ ਹੈ। ਕੁਮਾਰ ਨੇ ਕਿਹਾ ਕਿ ਤਿੰਨੋਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਤਿਉਹਾਰਾਂ ਤੋਂ ਪਹਿਲਾਂ ਲੱਖਾਂ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ: ਕੇਂਦਰ ਵਲੋਂ ਮਹਿੰਗਾਈ ਭੱਤੇ ’ਚ ਵਾਧੇ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਹਾਈਡ੍ਰੋਜਨ ਸਿਲੰਡਰ ਦਾ ਗੈਸ ਪਾਈਪ ਮੂੰਹ ’ਤੇ ਰੱਖ ਕੇ ਤੇ ਉਪਰੋਂ ਪਾਲੀਥੀਨ ਬੰਨ੍ਹ ਕੇ IIT ਟੌਪਰ ਨੇ ਦਿੱਤੀ ਜਾਨ
NEXT STORY