ਹਮੀਰਪੁਰ - ਉੱਤਰ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ 'ਚ 2 ਟਰੱਕਾਂ ਦੀ ਆਹਮੋ-ਸਾਹਮਣੇ ਟੱਕਰ ਤੋਂ ਬਾਅਦ ਲੱਗੀ ਅੱਗ 'ਚ ਤਿੰਨ ਲੋਕ ਜਿਊਂਦੇ ਸੜ ਗਏ ਅਤੇ ਇੰਨੇ ਹੀ ਗੰਭੀਰ ਜ਼ਖਮੀ ਹੋ ਗਏ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਘਟਨਾ ਸੋਮਵਾਰ ਰਾਤ ਨੂੰ ਕਾਨਪੁਰ-ਸਾਗਰ ਹਾਈਵੇਅ 'ਤੇ ਚਿਰਕਾ ਪਿੰਡ ਨੇੜੇ ਵਾਪਰੀ ਜਦੋਂ ਕਬਰਾਈ ਤੋਂ ਬੈਲਾਸਟ ਲੈ ਕੇ ਜਾ ਰਿਹਾ ਇਕ ਟਰੱਕ ਸਾਹਮਣੇ ਤੋਂ ਆ ਰਹੇ ਦੂਜੇ ਟਰੱਕ ਨਾਲ ਟਕਰਾ ਗਿਆ।
ਇਹ ਵੀ ਪੜ੍ਹੋ : ATM ਤੋਂ ਪੈਸੇ ਕਢਵਾਉਣ 'ਤੇ ਵਧੀ ਫੀਸ, ਅੱਜ ਤੋਂ ਲਾਗੂ ਹੋ ਗਏ ਨਵੇਂ ਨਿਯਮ
ਪੁਲਸ ਸਰਕਲ ਅਫਸਰ ਵਿਨੀਤਾ ਪਹਿਲ ਨੇ ਦੱਸਿਆ ਕਿ ਟੱਕਰ ਕਾਰਨ ਦੋਵੇਂ ਟਰੱਕਾਂ ਨੂੰ ਅੱਗ ਲੱਗ ਗਈ ਜਿਸ ਕਾਰਨ ਤਿੰਨ ਲੋਕ ਜਿਊਂਦੇ ਸੜ ਗਏ। ਤਿੰਨ ਹੋਰ ਗੰਭੀਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਮੌਦਹਾ ਕਮਿਊਨਿਟੀ ਹੈਲਥ ਸੈਂਟਰ 'ਚ ਦਾਖਲ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਪੰਕਜ ਗੌਤਮ (30), ਕਪਿਲ (24) ਅਤੇ ਕੁੰਵਰ ਰਾਜਪੂਤ (22) ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਹਾਈਵੇਅ 'ਤੇ 10 ਕਿਲੋਮੀਟਰ ਲੰਬਾ ਜਾਮ ਲੱਗ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਯੋਗੀ ਅਤੇ ਭੂਟਾਨ ਦੇ ਰਾਜਾ ਨੇ ਸੰਗਮ 'ਚ ਲਗਾਈ ਡੁਬਕੀ
NEXT STORY