ਪਟਨਾ : ਬਿਹਾਰ 'ਚ ਪਟਨਾ ਜ਼ਿਲ੍ਹੇ ਦੇ ਬੀਹਟਾ ਥਾਣਾ ਖੇਤਰ 'ਚ ਸ਼ੁੱਕਰਵਾਰ ਨੂੰ ਇਕ ਟਰੱਕ ਅਤੇ ਆਟੋ ਰਿਕਸ਼ਾ ਵਿਚਾਲੇ ਜ਼ਬਰਦਸਤ ਟੱਕਰ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਤਿੰਨ ਬੱਚਿਆਂ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖ਼ਮੀ ਹੋ ਗਏ। ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ - ਸਰਕਾਰ ਦਾ ਵੱਡਾ ਫ਼ੈਸਲਾ: ਸਕੂਲ ਬੰਦ ਕਰਨ ਦੇ ਹੁਕਮ
ਪੁਲਸ ਸੂਤਰਾਂ ਨੇ ਦੱਸਿਆ ਕਿ ਆਟੋ ਰਿਕਸ਼ਾ 'ਤੇ ਸਵਾਰ ਬੱਚੇ ਘਰ ਪਰਤ ਰਹੇ ਸਨ। ਇਸ ਦੌਰਾਨ ਪਿੰਡ ਵਿਸ਼ਨੂੰਪੁਰਾ ਨੇੜੇ ਇੱਕ ਬੇਕਾਬੂ ਟਰੱਕ ਨੇ ਇੱਕ ਆਟੋ ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਇਸ ਘਟਨਾ ਵਿੱਚ ਤਿੰਨ ਬੱਚਿਆਂ ਦੀ ਮੌਤ ਹੋ ਗਈ, ਜਦੋਂ ਕਿ ਛੇ ਹੋਰ ਜ਼ਖ਼ਮੀ ਹੋ ਗਏ। ਇਸ ਘਟਨਾ ਤੋਂ ਗੁੱਸੇ 'ਚ ਆਏ ਲੋਕਾਂ ਨੇ ਟਰੱਕ ਨੂੰ ਅੱਗ ਲਗਾ ਦਿੱਤੀ। ਸੂਤਰਾਂ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਜ਼ਖਮੀ ਵਿਦਿਆਰਥੀਆਂ ਨੂੰ ਸਥਾਨਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਇਨ੍ਹਾਂ 7 ਜ਼ਿਲ੍ਹਿਆਂ 'ਚ 3 ਦਿਨ ਬੰਦ ਰਹਿਣਗੀਆਂ ਇੰਟਰਨੈਟ ਸੇਵਾਵਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਰ ਸਵਾਰ ਨੇ ਸਕੂਟੀ ਨੂੰ ਮਾਰੀ ਟੱਕਰ, 1 ਕਿਲੋਮੀਟਰ ਤੱਕ ਘੜੀਸਦਾ ਲੈ ਗਿਆ, ਰਾਹਗੀਰਾਂ ਨੇ ਫੜਿਆ
NEXT STORY