ਨੈਸ਼ਨਲ ਡੈਸਕ : ਗੁਜਰਾਤ ਦੇ ਵਲਸਾਡ ਜ਼ਿਲ੍ਹੇ ਵਿੱਚ ਇੱਕ ਬਹੁਤ ਹੀ ਭਿਆਨਕ ਅਤੇ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹੇ ਦੇ ਕੁੰਭਘਾਟ ਇਲਾਕੇ ਵਿੱਚ ਇੱਕ ਕਾਰ ਤੇ ਦੋ ਟਰੱਕਾਂ ਵਿਚਾਲੇ ਹੋਈ ਟੱਕਰ ਵਿੱਚ 7 ਲੋਕਾਂ ਦੀ ਮੌਤ ਹੋ ਗਈ ਹੈ। ਪੁਲਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਹ ਘਟਨਾ ਸ਼ੁੱਕਰਵਾਰ ਦੁਪਹਿਰ ਲਗਭਗ ਇੱਕ ਵਜੇ ਵਾਪਰੀ।
ਇਸ ਸਬੰਧੀ ਕਰਪਾੜਾ ਪੁਲਸ ਥਾਣੇ ਦੇ ਇੰਸਪੈਕਟਰ ਐੱਸ. ਐੱਲ. ਵਸਾਵਾ ਨੇ ਦੱਸਿਆ ਕਿ ਜਦੋਂ ਕਾਰ ਪਹਾੜੀ ਰਸਤੇ ਤੋਂ ਹੇਠਾਂ ਉਤਰ ਰਹੀ ਸੀ, ਤਾਂ ਇੱਕ ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਪਿੱਛੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੇਕਾਬੂ ਹੋ ਕੇ ਅੱਗੇ ਖੜ੍ਹੇ ਇੱਕ ਹੋਰ ਟਰੱਕ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ 7 ਲੋਕਾਂ ਵਿੱਚੋਂ 5 ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 2 ਹੋਰਾਂ ਦੀ ਮੌਤ ਇਲਾਜ ਦੌਰਾਨ ਨੇੜਲੇ ਸਿਹਤ ਕੇਂਦਰ ਵਿੱਚ ਹੋਈ।
ਪੁਲਸ ਅਨੁਸਾਰ ਇਸ ਹਾਦਸੇ ਦਾ ਸ਼ਿਕਾਰ ਹੋਏ ਸਾਰੇ ਲੋਕ ਕਰਪਾੜਾ ਤਾਲੁਕਾ ਦੇ ਅੰਬਾ ਜੰਗਲ ਪਿੰਡ ਦੇ ਰਹਿਣ ਵਾਲੇ ਸਨ। ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਹਾਦਸਾ ਵਾਪਰਿਆ, ਉਸ ਸਮੇਂ ਇਹ ਸਾਰੇ ਲੋਕ ਨਾਨਾ ਪੋਂਡਾ ਜਾ ਰਹੇ ਸਨ। ਮ੍ਰਿਤਕਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ। ਸਥਾਨਕ ਵਿਧਾਇਕ ਜੀਤੂ ਚੌਧਰੀ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਹ ਪਹਾੜੀ ਖੇਤਰ ਪਹਿਲਾਂ ਹੀ ਹਾਦਸਿਆਂ ਦੇ ਲਿਹਾਜ਼ ਨਾਲ ਕਾਫ਼ੀ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ। ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅਸਾਮ 'ਚੋਂ ਹਰ ਘੁਸਪੈਠੀਏ ਨੂੰ ਬਾਹਰ ਕੱਢਿਆ ਜਾਵੇਗਾ: ਅਮਿਤ ਸ਼ਾਹ
NEXT STORY