ਨੈਸ਼ਨਲ ਡੈਸਕ : ਬਿਹਾਰ ਦੇ ਮਧੇਪੁਰਾ ਜ਼ਿਲ੍ਹੇ ਵਿੱਚ ਸ਼ਨੀਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਜਿਥੇ ਮਧੇਪੁਰਾ-ਵੀਰਪੁਰ ਰਾਸ਼ਟਰੀ ਰਾਜਮਾਰਗ 106 'ਤੇ ਹੋਏ ਭਿਆਨਕ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਇਸ ਘਟਨਾ ਕਾਰਨ ਹਾਦਸੇ ਵਾਲੀ ਥਾਂ 'ਤੇ ਹਫ਼ੜਾ-ਦਫ਼ੜੀ ਮਚ ਗਈ। ਹਾਦਸੇ ਦਾ ਭਿਆਨਕ ਦ੍ਰਿਸ਼ ਦੇਖ ਦੇ ਲੋਕਾਂ ਦੀ ਰੂਹ ਕੰਬ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਸਦਰ ਥਾਣਾ ਖੇਤਰ ਦੇ ਅੰਦਰ ਬਿਜਲੀ ਦਫ਼ਤਰ ਨੇੜੇ ਵਾਪਰੀ ਹੈ।
ਇਹ ਵੀ ਪੜ੍ਹੋ : ਤਵਾਂਗ 'ਚ ਵੱਡਾ ਹਾਦਸਾ: ਬਰਫ਼ ਨਾਲ ਜੰਮੀ ਝੀਲ ਦਾ ਆਨੰਦ ਮਾਣਨ ਆਏ ਦੋ ਸੈਲਾਨੀਆਂ ਦੀ ਡੁੱਬਣ ਨਾਲ ਮੌਤ (ਵੀਡੀਓ)
ਦੱਸਿਆ ਜਾ ਰਿਹਾ ਹੈ ਕਿ ਇੱਕ ਤੇਜ਼ ਰਫ਼ਤਾਰ ਟਰੱਕ ਅਤੇ ਇੱਕ ਕਾਰ ਦੀ ਆਹਮੋ-ਸਾਹਮਣੇ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਚਾਰ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਾਰ ਦੇ ਇਸ ਹਾਦਸੇ ਦੌਰਾਨ ਪਰਖੱਚੇ ਉੱਡ ਗਏ। ਸੂਚਨਾ ਮਿਲਣ 'ਤੇ ਸਦਰ ਪੁਲਸ ਸਟੇਸ਼ਨ ਦੀ ਪੁਲਸ ਮੌਕੇ 'ਤੇ ਪਹੁੰਚ ਗਈ, ਜਿਨ੍ਹਾਂ ਨੇ ਲੋਕਾਂ ਦੀ ਮਦਦ ਨਾਲ ਕਾਰ ਵਿੱਚ ਫਸੀਆਂ ਲਾਸ਼ਾਂ ਨੂੰ ਬਾਹਰ ਕੱਢਿਆ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਸਦਰ ਹਸਪਤਾਲ ਭੇਜ ਦਿੱਤਾ। ਪੁਲਸ ਫਿਲਹਾਲ ਮ੍ਰਿਤਕ ਦੀ ਪਛਾਣ ਕਰਨ ਦਾ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਚਾਹਵਾਨ ਮਾਪਿਆਂ ਨੂੰ ਵੱਡਾ ਝਟਕਾ: ਸਪਾਂਸਰਸ਼ਿਪ ਵੀਜ਼ਾ 'ਤੇ ਲੱਗੀ ਰੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮੁੰਬਈ ’ਚ ਪਹਿਲੀ ਵਾਰ ਭਾਜਪਾ ਦਾ ਮੇਅਰ, 30 ਸਾਲ ਬਾਅਦ ਠਾਕਰੇ ਪਰਿਵਾਰ ਸੱਤਾ ਤੋਂ ਬਾਹਰ
NEXT STORY