ਆਰਾ- ਅੱਜ ਯਾਨੀ ਸ਼ੁੱਕਰਵਾਰ ਸਵੇਰੇ ਇਕ ਤੇਜ਼ ਰਫ਼ਤਾਰ ਕਾਰ ਦੇ ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ ਮਹਾਕੁੰਭ 'ਚ ਇਸ਼ਨਾਨ ਕਰਕੇ ਵਾਪਸ ਆ ਰਹੇ ਪਟਨਾ ਦੇ ਇਕ ਪਰਿਵਾਰ ਦੀਆਂ ਚਾਰ ਔਰਤਾਂ ਅਤੇ 2 ਪੁਰਸ਼ਾਂ ਸਮੇਤ 6 ਲੋਕਾਂ ਦੀ ਮੌਤ ਹੋ ਗਈ। ਪੁਲਸ ਸੂਤਰਾਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਇਕੋ ਪਰਿਵਾਰ ਦੇ 6 ਮੈਂਬਰ ਪ੍ਰਯਾਗਰਾਜ 'ਚ ਮਹਾਕੁੰਭ 'ਚ ਇਸ਼ਨਾਨ ਕਰਨ ਤੋਂ ਬਾਅਦ ਕਾਰ 'ਤੇ ਵਾਪਸ ਆ ਰਹੇ ਸਨ। ਇਹ ਹਾਦਸਾ ਬਿਹਾਰ ਦੇ ਭੋਜਪੁਰ ਜ਼ਿਲ੍ਹੇ ਦੇ ਜਗਦੀਸ਼ਪੁਰ ਥਾਣਾ ਖੇਤਰ 'ਚ ਆਰਾ-ਮੋਹਨੀਆ ਨੈਸ਼ਨਲ ਹਾਈਵੇਅ 'ਤੇ ਦੁਲਹਿਨ ਬਾਜ਼ਾਰ ਨੇੜੇ ਹੋਇਆ। ਦੁਲਹਿਨ ਬਾਜ਼ਾਰ ਦੇ ਪੈਟਰੋਲ ਪੰਪ ਨੇੜੇ ਨੈਸ਼ਨਲ ਹਾਈਵੇਅ 'ਤੇ ਪਹਿਲਾਂ ਤੋਂ ਖੜ੍ਹੇ ਇਕ ਟਰੱਕ ਨਾਲ ਤੇਜ਼ ਰਫ਼ਤਾਰ ਕਾਰ ਟਕਰਾ ਗਈ। ਇਸ ਹਾਦਸੇ 'ਚ ਕਾਰ ਸਵਾਰ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਮਹਾਕੁੰਭ ਸੰਗਮ 'ਚ ਇਸ਼ਨਾਨ ਕਰਦੀਆਂ ਔਰਤਾਂ ਦੇ ਬਣਾਏ ਅਸ਼ਲੀਲ ਵੀਡੀਓ, ਕੀਤੇ ਵਾਇਰਲ
ਸੂਤਰਾਂ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ, ਕਾਰ 'ਚ ਫਸੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਨੂੰ ਕਾਰ 'ਚੋਂ ਲਾਸ਼ਾਂ ਨੂੰ ਬਾਹਰ ਕੱਢਣ ਲਈ ਕਾਫ਼ੀ ਜੱਦੋ-ਜਹਿਦ ਕਰਨੀ ਪਈ। ਮ੍ਰਿਤਕਾਂ ਦੀ ਪਛਾਣ ਕਰੁਣਾ ਦੇਵੀ (56), ਆਸ਼ਾ ਕਿਰਨ (28), ਜੂਹੀ ਰਾਣੀ (25), ਪ੍ਰਿਯਮ (20), ਸੰਜੇ ਕੁਮਾਰ (60) ਅਤੇ ਲਾਲ ਬਾਬੂ ਸਿੰਘ (25) ਪਟਨਾ ਦੇ ਰਹਿਣ ਵਾਲੇ ਵਜੋਂ ਹੋਈ ਹੈ। ਸਾਰੇ ਮ੍ਰਿਤਕ ਵੀਰਵਾਰ ਨੂੰ ਪ੍ਰਯਾਗਰਾਜ ਮਹਾਕੁੰਭ 'ਚ ਇਸ਼ਨਾਨ ਕਰਨ ਗਏ ਸਨ। ਘਟਨਾ ਦਾ ਕਾਰਨ ਕਾਰ ਚਲਾ ਰਹੇ ਲਾਲੂ ਬਾਬੂ ਸਿੰਘ ਨੂੰ ਨੀਂਦ ਆਉਣਾ ਦੱਸਿਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪ੍ਰੇਮੀ ਨੂੰ ਮਿਲਣ ਲਈ ਹੋਟਲ 'ਚ ਬੁਲਾਇਆ, ਕਮਰੇ 'ਚ ਦਾਖ਼ਲ ਹੋਣ ਤੋਂ ਪਹਿਲਾਂ ਹੀ ਕੁੜੀ...
NEXT STORY