ਪੁਣੇ— ਮਹਾਰਾਸ਼ਟਰ ਦੇ ਪੁਣੇ 'ਚ ਸ਼ੁੱਕਰਵਾਰ ਰਾਤ ਕਦਮਵਾਕ ਵਸਤੀ ਪਿੰਡ ਨੇੜੇ ਪੁਣੇ-ਸੋਲਾਪੁਰ ਹਾਈਵੇਅ 'ਤੇ ਟਰੱਕ ਅਤੇ ਕਾਰ ਦੀ ਜ਼ੋਰਦਾਰ ਟੱਕਰ ਹੋ ਗਈ। ਇਸ ਭਿਆਨਕ ਹਾਦਸੇ 'ਚ 9 ਲੋਕਾਂ ਦੀ ਮੌਤ ਹੋ ਗਈ। ਘਟਨਾ ਦੀਆਂ ਤਸਵੀਰਾਂ 'ਚ ਸਾਫ਼ ਤੌਰ 'ਤੇ ਦੇਖਿਆ ਜਾ ਸਕਦਾ ਹੈ ਕਿ ਹਾਦਸੇ 'ਚ ਕਾਰ ਦੇ ਪਰਖੱਚੇ ਉੱਡ ਗਏ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨਿਕ ਅਮਲਾ ਜਲਦੀ 'ਚ ਮੌਕੇ 'ਤੇ ਪਹੁੰਚਿਆ। ਮੀਡੀਆ ਰਿਪੋਰਟਸ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਏ ਸਾਰੇ ਲੋਕ ਯਾਵਤ ਪਿੰਡ ਜਾ ਰਹੇ ਸਨ। ਇਸ ਦੌਰਾਨ ਇਹ ਘਟਨਾ ਵਾਪਰੀ।ਦੋਹਾਂ ਵਾਹਨਾਂ ਦਰਮਿਆਨ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਇਹੀ ਨਹੀਂ, ਗੱਡੀਆਂ 'ਚੋਂ ਲਾਸ਼ਾਂ ਕੱਢਣ ਲਈ ਵੀ ਟੀਮ ਨੂੰ ਕਾਫੀ ਮਿਹਨਤ ਕਰਨੀ ਪਈ। ਪੁਲਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ 'ਚ ਜੁਟ ਗਈ ਹੈ। ਨਾਲ ਹੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ ਕਿ ਹਾਦਸੇ ਦਾ ਮੁੱਖ ਕਾਰਨ ਕੀ ਸੀ। ਹਾਦਸੇ ਤੋਂ ਬਾਅਦ ਪੁਲਸ ਟਰੱਕ ਨਾਲ ਸੰਬੰਧਤ ਜਾਣਕਾਰੀ ਜੁਟਾ ਰਹੀ ਹੈ ਅਤੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਇਸ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਪੁਲਸ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਦੀ ਤਿਆਰੀ ਕਰ ਰਹੀ ਹੈ।
ਪੀ. ਐੱਮ. ਮੋਦੀ ਨੂੰ ਪਛਾੜ ਅੱਗੇ ਨਿਕਲੇ ਅਮਿਤਾਭ ਤੇ ਦੀਪਿਕਾ
NEXT STORY