ਨੈਸ਼ਨਲ ਡੈਸਕ- ਪੁਣੇ ਦੇ ਨਵਲੇ ਬ੍ਰਿਜ 'ਤੇ ਇਕ ਵੱਡਾ ਹਾਦਸਾ ਵਾਪਰ ਗਿਆ ਹੈ। ਜਾਣਕਾਰੀ ਮੁਤਾਬਕ, ਇਕ ਤੇਜ਼ ਰਫਤਾਰ ਟਰੱਕ ਨੇ ਪੰਜ ਤੋਂ ਛੇ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਕਈ ਵਾਹਨਾਂ ਨੂੰ ਅੱਗ ਲੱਗ ਗਈ। ਜਾਣਕਾਰੀ ਮੁਤਾਬਕ, ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਗੰਭੀਰ ਰੂਪ ਨਾਲ ਝੁਲਸ ਗਏ। ਪੁਲਸ ਅਤੇ ਫਾਇਰ ਬ੍ਰਿਡੇਡ ਵਿਭਾਗ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਭੇਜਿਆ।
ਇਹ ਹਾਦਸਾ ਨਵਲੇ ਪੁਲ ਦੇ ਨੇੜੇ ਗਵਾਗੜਾ ਹੋਟਲ ਦੇ ਸਾਹਮਣੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸਤਾਰਾ ਤੋਂ ਪੁਣੇ ਜਾਣ ਵਾਲੀ ਸੜਕ 'ਤੇ ਵਾਪਰਿਆ। ਹਾਦਸੇ ਤੋਂ ਬਾਅਦ ਹਾਈਵੇਅ 'ਤੇ ਵਾਹਨਾਂ ਦੀ ਲੰਬੀ ਕਤਾਰ ਲੱਗ ਗਈ ਅਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ। ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਇਆ। ਪੁਲਸ ਨੇ ਘਟਨਾ ਸਥਾਨ ਨੂੰ ਸੀਲ ਕਰ ਦਿੱਤਾ ਹੈ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਮ੍ਰਿਤਕਾਂ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਕੱਲ੍ਹ ਖੁਲ੍ਹੇਗਾ 'ਚੋਣ ਪਿਟਾਰਾ' ਤੇ ਪੰਜਾਬ 'ਚ ਗ੍ਰਨੇਡ ਹਮਲੇ ਦੇ ਮਾਡਿਊਲ ਦਾ ਪਰਦਾਫਾਸ਼, ਪੜ੍ਹੋ ਖਾਸ ਖ਼ਬਰਾਂ
NEXT STORY