ਮੁਰੈਨਾ (ਭਾਸ਼ਾ)- ਮੱਧ ਪ੍ਰਦੇਸ਼ ਦੇ ਮੁਰੈਨਾ 'ਚ ਸੋਮਵਾਰ ਸਵੇਰੇ ਇਕ ਟਰੱਕ ਨੇ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ 2 ਕਾਂਵੜੀਆਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖ਼ਮੀ ਹੋ ਗਏ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਜ਼ਿਲ੍ਹਾ ਹੈੱਡ ਕੁਆਰਟਰ ਤੋਂ ਕਰੀਬ 10 ਕਿਲੋਮੀਟਰ ਦੂਰ ਨੈਸ਼ਨਲ ਹਾਈਵੇਅ ਸੰਖਿਆ 44 'ਤੇ ਸਵੇਰੇ 5 ਵਜੇ ਵਾਪਰੀ, ਜਿਸ ਤੋਂ ਬਾਅਦ ਗੁੱਸੇ 'ਚ ਪਿੰਡ ਵਾਸੀਆਂ ਨੇ ਟਰੱਕ ਡਰਾਈਵਰ ਦੀ ਕੁੱਟਮਾਰ ਕਰ ਦਿੱਤੀ ਅਤੇ ਕੁਝ ਸਮੇਂ ਲਈ ਮੁੱਖ ਮਾਰਗ ਨੂੰ ਰੋਕ ਦਿੱਤਾ।
ਮੁਰੈਨਾ ਦੇ ਐਡੀਸ਼ਨਲ ਪੁਲਸ ਸੁਪਰਡੈਂਟ (ਏ.ਐੱਸ.ਪੀ.) ਅਨੁਰਾਗ ਠਾਕੁਰ ਨੇ ਕਿਹਾ,''ਟਰੈਕਟਰ-ਟਰਾਲੀ ਕਾਂਵੜੀਆਂ ਦੀ ਮਦਦ ਲਈ ਜਲੂਸ ਦੇ ਪਿੱਛੇ ਚੱਲ ਰਹੀ ਸੀ। ਹਾਦਸੇ 'ਚ ਸਿਹੋਨੀਆ ਖੇਤਰ ਦੇ 2 ਕਾਂਵੜੀਆਂ-ਭਰਤ ਲਾਲ ਸ਼ਰਮਾ (37) ਅੇਤ ਰਾਮਨਰੇਸ਼ ਸ਼ਰਮਾ (26) ਦੀ ਮੌਤ ਹੋ ਗਈ। ਉੱਥੇ ਹੀ 14 ਕਾਂਵੜੀਏ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਹ ਫਿਲਹਾਲ ਖ਼ਤਰੇ ਤੋਂ ਬਾਹਰ ਹੈ। ਪਿੰਡ ਵਾਸੀਆਂ ਵਲੋਂ ਸੜਕ 'ਤੇ ਲਗਾਏ ਗਏ ਬੈਰੀਕੇਡ ਹਟਾ ਦਿੱਤਾ ਗਿਆ ਹੈ।'' ਐਡੀਸ਼ਨਲ ਐੱਸ.ਪੀ. ਨੇ ਦੱਸਿਆ ਕਿ ਕਾਨੂੰਨੀ ਵਿਵਸਥਾ ਯਕੀਨੀ ਕਰਨ ਲਈ ਮੌਕੇ 'ਤੇ ਵੱਡੀ ਗਿਣਤੀ 'ਚ ਪੁਲਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
UP ਪੁਲਸ ਵੱਲੋਂ ਸਿੱਖਾਂ ਬਾਰੇ ਇਤਰਾਜ਼ਯੋਗ ਟਿੱਪਣੀ! ਸੁਖਬੀਰ ਬਾਦਲ ਨੇ ਵੀਡੀਓ ਸਾਂਝੀ ਕਰ ਕੀਤੀ ਸਖ਼ਤ ਕਾਰਵਾਈ ਦੀ ਮੰਗ
NEXT STORY