ਨੈਸ਼ਨਲ ਡੈਸਕ : ਓਡੀਸ਼ਾ ਦੇ ਗੰਜਮ ਜ਼ਿਲ੍ਹੇ ਦੇ ਬਰਹਮਪੁਰ ਸ਼ਹਿਰ ਵਿੱਚ ਸ਼ਨੀਵਾਰ ਨੂੰ ਇੱਕ ਬੇਹੱਦ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ। ਇਹ ਹਾਦਸਾ ਹਲਦੀਆਪਦਰ ਚੌਕ ਨੇੜੇ ਰਾਸ਼ਟਰੀ ਰਾਜਮਾਰਗ 'ਤੇ ਉਦੋਂ ਹੋਇਆ, ਜਦੋਂ ਗਲਤ ਦਿਸ਼ਾ ਤੋਂ ਆ ਰਹੇ ਇੱਕ ਤੇਜ਼ ਰਫਤਾਰ ਟਰੱਕ ਨੇ ਇੱਕ ਤੋਂ ਬਾਅਦ ਇੱਕ ਤਿੰਨ ਮੋਟਰਸਾਈਕਲਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਭਿਆਨਕ ਟੱਕਰ ਵਿੱਚ ਪੰਜ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਹਾਈਵੇਅ 'ਤੇ ਵਿਛ ਗਈਆਂ ਲਾਸ਼ਾਂ, ਲੱਗਿਆ ਜਾਮ
ਟੱਕਰ ਇੰਨੀ ਭਿਆਨਕ ਸੀ ਕਿ ਟਰੱਕ ਕਈ ਸਵਾਰਾਂ ਨੂੰ ਕੁਚਲਦਾ ਹੋਇਆ ਅੱਗੇ ਨਿਕਲ ਗਿਆ, ਜਿਸ ਕਾਰਨ ਲਾਸ਼ਾਂ ਹਾਈਵੇਅ 'ਤੇ ਹੀ ਖਿੱਲਰ ਗਈਆਂ। ਹਾਦਸੇ ਤੋਂ ਬਾਅਦ ਮੌਕੇ 'ਤੇ ਅਫਰਾ-ਤਫਰੀ ਮਚ ਗਈ ਅਤੇ ਰਾਸ਼ਟਰੀ ਰਾਜਮਾਰਗ 'ਤੇ ਵਾਹਨਾਂ ਦੀ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ। ਲੰਬੇ ਸਮੇਂ ਤੱਕ ਲੱਗੇ ਜਾਮ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਮੁੱਖ ਮੰਤਰੀ ਵੱਲੋਂ 4-4 ਲੱਖ ਰੁਪਏ ਮੁਆਵਜ਼ੇ ਦਾ ਐਲਾਨ
ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਮਾਝੀ ਨੇ ਇਸ ਦੁਖਦਾਈ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ 4-4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਮ੍ਰਿਤਕਾਂ ਦੀ ਪਛਾਣ ਸੂਰਿਆ ਨਾਰਾਇਣ ਪੰਡਾ, ਸਿਬਾਰਾਮ ਜੇਨਾ, ਜਗਨ ਨਾਹਕ ਅਤੇ ਰਾਕੇਸ਼ ਨਾਹਕ ਵਜੋਂ ਹੋਈ ਹੈ।
ਟਰੱਕ ਚਾਲਕ ਗ੍ਰਿਫ਼ਤਾਰ, ਜਾਂਚ ਜਾਰੀ
ਸੂਚਨਾ ਮਿਲਦੇ ਹੀ ਪੁਲਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਸਾਊਥ ਰੇਂਜ ਦੇ ਆਈ.ਜੀ. ਨੀਤੀ ਸ਼ੇਖਰ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਟਰੱਕ ਗਲਤ ਦਿਸ਼ਾ ਤੋਂ ਆ ਰਿਹਾ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਪੁਲਸ ਨੇ ਟਰੱਕ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦਿੱਲੀ 'ਚ ਭਿਆਨਕ ਸੜਕ ਹਾਦਸਾ, ਪੁੱਤ ਨੂੰ ਏਅਰਪੋਰਟ ਛੱਡਣ ਜਾ ਰਹੇ ਪੰਜਾਬੀ ਵਿਅਕਤੀ ਦੀ ਮੌਤ
NEXT STORY