ਕੋਰਬਾ (ਭਾਸ਼ਾ)- ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ 'ਚ ਸੜਕ ਕਿਨਾਰੇ ਬੈਠ ਕੇ ਗੱਲ ਕਰ ਰਹੇ ਚਾਰ ਮੁੰਡਿਆਂ ਨੂੰ ਟਰੱਕ ਨੇ ਕੁਚਲ ਦਿੱਤਾ। ਪੁਲਸ ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਾਲੀ ਥਾਣਾ ਖੇਤਰ ਦੇ ਅਧੀਨ ਚੈਤਮਾ ਪਿੰਡ ਦੇ ਕਰੀਬ ਰਾਸ਼ਟਰੀ ਰਾਜਮਾਰਗ ਨੰਬਰ 130 'ਤੇ ਟਰੱਕ ਨਾਲ ਕੁਚਲ ਕੇ ਨਿਤੇਸ਼ ਕੁਮਾਰ ਪਟੇਲ (17), ਨਿਰਮਲ ਸਿੰਘ ਟੇਕਾਮ (16), ਯਸ਼ਵੰਤ ਕੁਮਾਰ ਪਟੇਲ (17) ਅਤੇ ਪ੍ਰਕਾਸ਼ ਕੁਮਾਰ ਪ੍ਰਜਾਪਤੀ (17) ਦੀ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ ਪ੍ਰਾਪਤ ਸੂਚਨਾ ਅਨੁਸਾਰ, ਸੋਮਵਾਰ ਦੇਰ ਰਾਤ ਚਾਰੇ ਮੁੰਡੇ ਸੜਕ ਦੇ ਕਿਨਾਰੇ ਗੱਲ ਕਰ ਰਹੇ ਸਨ। ਇਨ੍ਹਾਂ 'ਚੋਂ 2 ਸੜਕ ਦੇ ਕਿਨਾਰੇ ਹੇਠਾਂ ਬੈਠੇ ਸਨ ਅਤੇ 2 ਹੋਰ ਇਕ ਮੋਟਰਸਾਈਕਲ 'ਤੇ ਸਨ। ਇਸ ਦੌਰਾਨ ਉੱਥੋਂ ਲੰਘ ਰਹੇ ਇਕ ਟਰੱਕ ਨੇ ਉਨ੍ਹਾਂ ਨੂੰ ਕੁਚਲ ਦਿੱਤਾ, ਜਿਸ ਨਾਲ ਤਿੰਨੋਂ ਨੌਜਵਾਨਾਂ ਦੀ ਹਾਦਸੇ ਵਾਲੀ ਜਗ੍ਹਾ ਹੀ ਮੌਤ ਹੋ ਗਈ ਅਤੇ ਇਕ ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਦਲ ਨੂੰ ਉੱਥੇ ਭੇਜਿਆ ਗਿਆ, ਜਿਸ ਨੇ ਜ਼ਖ਼ਮੀ ਨੌਜਵਾਨ ਨੂੰ ਹਸਪਤਾਲ ਭੇਜਿਆ ਪਰ ਉਸ ਨੇ ਵੀ ਦਮ ਤੋੜ ਦਿੱਤਾ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਲਾਸ਼ਾਂ ਪੋਸਟਮਾਰਟਮ ਲਈ ਭੇਜੀਆਂ ਗਈਆਂ ਹਨ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ।
MBBS ਕਰਨ ਵਾਲੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਰਾਸ਼ਟਰੀ ਮੈਡੀਕਲ ਕਮਿਸ਼ਨ ਨੇ ਜਾਰੀ ਕੀਤੇ ਨਵੇਂ ਨਿਯਮ
NEXT STORY