ਭੋਪਾਲ (ਵਾਰਤਾ)- ਮੱਧ ਪ੍ਰਦੇਸ਼ ਦੇ ਟੀਕਮਗੜ੍ਹ ਜ਼ਿਲ੍ਹੇ 'ਚ ਇਕ ਮਿੰਨੀ ਟਰੱਕ ਦੇ ਨਦੀ 'ਚ ਡਿੱਗਣ ਨਾਲ ਉਸ 'ਚ ਸਵਾਰ ਤਿੰਨ ਬੱਚਿਆਂ ਸਣੇ 5 ਲੋਕਾਂ ਦੀ ਮੌਤ ਹੋ ਗਈ। ਗ੍ਰਹਿ ਮੰਤਰੀ ਡਾ. ਨਰੋਤਮ ਮਿਸ਼ਰਾ ਨੇ ਬੁੱਧਵਾਰ ਨੂੰ ਦੱਸਿਆ ਕਿ ਹਾਦਸਾ ਮੰਗਲਵਾਰ ਰਾਤ ਵਾਪਰਿਆ। ਉੱਥੇ ਹੀ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮ੍ਰਿਤਕਾਂ ਦੇ ਪਰਿਵਾਰ ਨੂੰ 4-4 ਲੱਖ ਰੁਪਏ ਦੀ ਮਦਦ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਨਰੋਤਮ ਮਿਸ਼ਰਾ ਨੇ ਦੱਸਿਆ ਕਿ ਬੁਹਾਰਾ ਨਦੀ ਦੇ ਪੁਲ 'ਤੇ ਇਕ ਟਰੱਕ ਪਲਟਣ ਨਾਲ 5 ਲੋਕਾਂ ਦੀ ਮੌਤ ਹੋ ਗਈ ਅੇਤ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਪੁਲਸ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਕਈ ਲੋਕਾਂ ਨੂੰ ਰੈਸਕਿਊ ਕਰ ਲਿਆ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਭੇਜਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਵਰਾਜ ਸਿੰਘ ਚੌਹਾਨ ਨੇ ਇਸ ਹਾਦਸੇ 'ਚ ਸਾਰੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਹੈ। ਨਰੋਤਮ ਮਿਸ਼ਰਾ ਨੇ ਦੱਸਿਆ ਕਿ ਗਵਾਲੀਅਰ ਜ਼ਿਲ੍ਹੇ ਦੇ ਕੁਝ ਲੋਕ ਵਿਆਹ ਸਮਾਰੋਹ ਲਈ ਟੀਕਮਗੜ੍ਹ ਦੇ ਜਤਾਰਾ ਜਾ ਰਹੇ ਸਨ। ਇਸ ਦੌਰਾਨ ਟਰੱਕ ਪਲਟ ਗਿਆ। ਮ੍ਰਿਤਕਾਂ 'ਚ ਇਕ ਬਜ਼ੁਰਗ, ਇਕ ਮੁੰਡਾ ਅਤੇ ਤਿੰਨ ਬੱਚੇ ਸ਼ਾਮਲ ਹਨ। ਸਾਰੇ ਜ਼ਖ਼ਮੀਆਂ ਦਾ ਦਤੀਆ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।
ਕੇਂਦਰ ’ਚ ਭਾਜਪਾ ਸਰਕਾਰ 6 ਮਹੀਨੇ ਹੋਰ ਰਹੇਗੀ, ਫਰਵਰੀ-ਮਾਰਚ ’ਚ ਹੋਣਗੀਆਂ ਲੋਕ ਸਭਾ ਚੋਣਾਂ: ਮਮਤਾ
NEXT STORY