ਹਿਸਾਰ- ਧੁੰਦ ਕਾਰਨ ਹਾਦਸੇ ਵੱਧ ਰਹੇ ਹਨ। ਸ਼ਨੀਵਾਰ ਨੂੰ ਹਰਿਆਣਾ ਦੇ ਹਿਸਾਰ ਵਿਚ ਵੱਡਾ ਹਾਦਸਾ ਵਾਪਰ ਗਿਆ। ਹਾਦਸੇ 'ਚ ਚਾਰ ਲੋਕਾਂ ਦੀ ਮੌਤ ਹੋ ਗਈ। ਘਟਨਾ ਚ ਤਿੰਨ ਵਾਹਨ ਨੁਕਸਾਨੇ ਗਏ ਹਨ। ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਹਾਏ ਤੌਬਾ! 2,100 ਕਰੋੜ ਰੁਪਏ ਦੀ ਸ਼ਰਾਬ ਗਟਕ ਗਏ ਲੋਕ
ਦਰਅਸਲ ਧੁੰਦ ਕਾਰਨ ਹਿਸਾਰ ਦੇ ਉਕਲਾਨਾ 'ਚ ਸੁਰੇਵਾਲਾ ਚੌਕ ਇਕ ਭਿਆਨਕ ਹਾਦਸਾ ਵਾਪਰਿਆ। ਇਕ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਇਸੇ ਕਾਰ ਦੇ ਪਿੱਛੇ ਤੋਂ ਆ ਰਹੀ ਇਕ ਹੋਰ ਕਾਰ ਵੀ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਨੂੰ ਦੇਖਣ ਲਈ ਲੋਕਾਂ ਦੀ ਭੀੜ ਇਕੱਠੀ ਹੋ ਗਈ। ਇਸ ਦੌਰਾਨ ਨਰਵਾਣਾ ਵੱਲੋਂ ਆ ਰਹੇ ਇਕ ਟਰੱਕ ਨੇ ਸੜਕ 'ਤੇ ਖੜ੍ਹੇ ਲੋਕਾਂ ਨੂੰ ਕੁਚਲ ਦਿੱਤਾ ਅਤੇ ਫਿਰ ਪਲਟ ਗਿਆ। ਇਸ ਹਾਦਸੇ 'ਚ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 4 ਜ਼ਖਮੀ ਹੋ ਗਏ।
ਇਹ ਵੀ ਪੜ੍ਹੋ- ਰਾਸ਼ਨ ਕਾਡਰਧਾਰਕਾਂ ਨੂੰ ਸਰਕਾਰ ਦੇਵੇਗੀ ਤੋਹਫ਼ਾ, ਖਾਤਿਆਂ 'ਚ ਆਉਣਗੇ ਪੈਸੇ
ਇੰਨਾ ਵੱਡਾ ਹਾਦਸਾ ਹੁੰਦੇ ਹੀ ਉੱਥੇ ਲੋਕਾਂ ਵਿਚ ਚੀਕ ਪੁਕਾਰ ਮਚ ਗਈ। ਜਿਵੇਂ ਹੀ ਟਰੱਕ ਕਾਰ ਦੇ ਉੱਪਰ ਪਲਟਿਆ ਤਾਂ ਕਾਰ ਦੇ ਪਰਖੱਚੇ ਉੱਡ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਉਲਕਾਨਾ ਥਾਣਾ ਪੁਲਸ ਮੌਕੇ 'ਤੇ ਪਹੁੰਚੀ ਅਤੇ ਕਰੇਨ ਦੀ ਮਦਦ ਨਾਲ ਟਰੱਕ ਅਤੇ ਕਾਰ ਨੂੰ ਸਾਈਡ 'ਤੇ ਕੀਤਾ। ਓਧਰ ਜ਼ਖ਼ਮੀਆਂ ਨੂੰ ਬਰਵਾਲਾ ਅਤੇ ਹਿਸਾਰ ਦੇ ਹਸਪਤਾਲਾਂ ਵਿੱਚ ਭੇਜਿਆ ਗਿਆ। ਲੋਕਾਂ ਨੇ ਟਰੱਕ ਦੇ ਸ਼ੀਸ਼ੇ ਤੋੜ ਕੇ ਡਰਾਈਵਰ ਨੂੰ ਬਾਹਰ ਕੱਢਿਆ। ਇਸ ਤੋਂ ਬਾਅਦ ਟਰੱਕ ਨੂੰ ਸੜਕ ਤੋਂ ਹਟਾ ਦਿੱਤਾ ਗਿਆ। 2 ਲਾਸ਼ਾਂ ਬਰਵਾਲਾ ਦੇ ਸਰਕਾਰੀ ਹਸਪਤਾਲ ਭੇਜ ਦਿੱਤੀਆਂ ਗਈਆਂ ਹਨ। ਅਜੇ ਤੱਕ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੜਕ ਕਿਨਾਰੇ ਬਣੀ ਝੌਂਪੜੀ 'ਚ ਜਾ ਵੜੀ ਕਾਰ, 2 ਲੋਕਾਂ ਦੀ ਮੌਤ
NEXT STORY