ਦੇਵਰੀਆ (ਯੂਪੀ) : ਦੇਵਰੀਆ ਜ਼ਿਲ੍ਹੇ ਦੇ ਮਹੂਆ ਡੀਹ ਥਾਣੇ ਅਧੀਨ ਹੇਤਿਮਪੁਰ ਰਾਸ਼ਟਰੀ ਰਾਜਮਾਰਗ 'ਤੇ ਇੱਕ ਟਰੱਕ ਵਲੋਂ ਮੋਟਰਸਾਈਕਲ ਸਵਾਰਾਂ ਨੂੰ ਜ਼ੋਰਦਾਰ ਟੱਕਰ ਮਾਰੀ ਗਈ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਹੈ। ਇਸ ਮਾਮਲੇ ਦੇ ਸਬੰਧ ਵਿਚ ਵਧੀਕ ਪੁਲਸ ਸੁਪਰਡੈਂਟ ਦੀਪੇਂਦਰ ਨਾਥ ਚੌਧਰੀ ਨੇ ਮੰਗਲਵਾਰ ਨੂੰ ਦੱਸਿਆ ਕਿ ਸੋਮਵਾਰ ਰਾਤ ਨੂੰ ਚਾਰੇ ਨੌਜਵਾਨ ਇੱਕੋ ਮੋਟਰਸਾਈਕਲ 'ਤੇ ਕਸਿਆ ਤੋਂ ਹਾਟਾ ਜਾ ਰਹੇ ਸਨ।
ਇਹ ਵੀ ਪੜ੍ਹੋ - ਨਾ ਆਓ ਅਯੁੱਧਿਆ..., ਜਾਣੋ ਪ੍ਰਸ਼ਾਸਨ ਨੇ ਸ਼ਰਧਾਲੂਆਂ ਨੂੰ ਕਿਉਂ ਕੀਤੀ ਅਜਿਹੀ ਅਪੀਲ
ਇਸ ਦੌਰਾਨ ਉਨ੍ਹਾਂ ਨੂੰ ਇੱਕ ਟਰੱਕ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ ਅਤੇ ਚਾਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਵਧੀਕ ਪੁਲਸ ਸੁਪਰਡੈਂਟ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਨਿਤੇਸ਼ (23), ਅਤੁਲ ਕੁਮਾਰ ਸਿੰਘ (24), ਪਿੰਟੂ ਕੁਮਾਰ ਗੌੜ (22) ਅਤੇ ਅੰਕਿਤ ਗੌੜ (24) ਵਜੋਂ ਹੋਈ ਹੈ। ਉਹਨਾਂ ਨੇ ਕਿਹਾ ਕਿ ਵਾਹਨ ਚਲਾਉਂਦੇ ਸਮੇਂ ਕਿਸੇ ਨੇ ਵੀ ਹੈਲਮੇਟ ਨਹੀਂ ਪਾਇਆ ਹੋਇਆ ਸੀ। ਚੌਧਰੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਟਰੱਕ ਦਾ ਡਰਾਈਵਰ ਫ਼ਰਾਰ ਹੈ ਅਤੇ ਉਸਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - Alert! WhatsApp Group 'ਤੇ ਹੋ ਰਿਹਾ ਵੱਡਾ Scam..., ਇੰਝ ਤੁਹਾਨੂੰ ਵੀ ਲੱਗ ਸਕਦੈ ਲੱਖਾਂ-ਕਰੋੜਾਂ ਦਾ ਚੂਨਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰੀ ਮੁਲਾਜ਼ਮਾਂ ਦੀ ਮੌਜਾਂ, ਸਰਕਾਰ ਨੇ ਵਧਾਇਆ ਭੱਤਾ
NEXT STORY