ਨੈਸ਼ਨਲ ਡੈਸਕ : ਮਹਾਰਾਸ਼ਟਰ ਦੇ ਧਾਰਸ਼ਿਵ ਜ਼ਿਲ੍ਹੇ 'ਚ ਇੱਕ ਤੇਜ਼ ਰਫ਼ਤਾਰ ਟਰੱਕ ਦੇ ਪਿਕਅੱਪ ਵੈਨ ਨਾਲ ਟਕਰਾਉਣ ਕਾਰਨ ਇੱਕ ਔਰਤ ਸਮੇਤ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ ਤੇ 17 ਹੋਰ ਜ਼ਖਮੀ ਹੋ ਗਏ। ਇਹ ਘਟਨਾ ਬੁੱਧਵਾਰ ਰਾਤ ਨੂੰ ਯੇਡਸ਼ੀ ਦੇ ਅਲਾਨੀ ਚੌਕ ਨੇੜੇ ਰਾਸ਼ਟਰੀ ਰਾਜਮਾਰਗ 'ਤੇ ਵਾਪਰੀ। ਪੁਲਸ ਨੇ ਕਿਹਾ ਕਿ ਟੱਕਰ ਇੰਨੀ ਭਿਆਨਕ ਸੀ ਕਿ ਪਿਕਅੱਪ ਵੈਨ ਦੋ ਟੁਕੜਿਆਂ 'ਚ ਟੁੱਟ ਗਈ।
ਪੁਲਸ ਨੇ ਕਿਹਾ ਕਿ ਉਮਰਗਾ ਤਹਿਸੀਲ ਦੇ ਬੋਰੀ ਪਿੰਡ ਦੇ ਰਹਿਣ ਵਾਲੇ ਛਬੂ ਦੁਧਭਾਟੇ (40) ਅਤੇ ਬਾਬੂਰਾਓ ਸੂਰਿਆਵੰਸ਼ੀ (65) ਗੰਭੀਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਅਨੁਸਾਰ ਹਾਦਸੇ 'ਚ 17 ਹੋਰ ਸ਼ਰਧਾਲੂ ਵੀ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਜ਼ਖਮੀਆਂ ਦਾ ਇਲਾਜ ਧਾਰਾਸ਼ਿਵ ਦੇ ਸਰਕਾਰੀ ਹਸਪਤਾਲ 'ਚ ਕੀਤਾ ਜਾ ਰਿਹਾ ਹੈ। ਪੁਲਸ ਨੇ ਕਿਹਾ ਕਿ ਸ਼ਰਧਾਲੂਆਂ ਦਾ ਸਮੂਹ ਅਹਿਲਿਆਨਗਰ ਜ਼ਿਲ੍ਹੇ ਦੇ ਸ਼ਿਰਡੀ ਦੇ ਸਾਈਂ ਮੰਦਰ ਗਿਆ ਸੀ ਤੇ ਬੁੱਧਵਾਰ ਨੂੰ ਗੁਰੂ ਪੂਰਨਿਮਾ ਦੇ ਮੌਕੇ 'ਤੇ ਪ੍ਰਾਰਥਨਾ ਕਰਨ ਤੋਂ ਬਾਅਦ ਆਪਣੇ ਜੱਦੀ ਪਿੰਡ ਵਾਪਸ ਆ ਰਿਹਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ? ਜਾਣੋ ਕੀ ਹੈ ਕਾਨੂੰਨ
NEXT STORY