ਨਵੀਂ ਦਿੱਲੀ : ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਲਗਾਤਾਰ ਮੁਸ਼ਕਲ ਦੌਰ ਵਿੱਚੋਂ ਲੰਘ ਰਹੇ ਹਨ। ਉਪ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਦੇ ਅਸਤੀਫੇ ਤੋਂ ਉਭਰਨ ਤੋਂ ਪਹਿਲਾਂ ਹੀ ਟਰੂਡੋ ਨੂੰ ਇਕ ਹੋਰ ਵੱਡਾ ਝਟਕਾ ਲੱਗਾ। ਨਿਊ ਡੈਮੋਕ੍ਰੇਟਿਕ ਪਾਰਟੀ (NDP) ਦੇ ਨੇਤਾ ਜਗਮੀਤ ਸਿੰਘ ਨੇ ਟਰੂਡੋ ਦੇ ਅਸਤੀਫੇ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ 23 ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਦੇ ਅਸਤੀਫੇ ਨੂੰ ਲੈ ਕੇ ਪੱਤਰ ਵੀ ਲਿਖਿਆ ਹੈ।
ਜਗਮੀਤ ਸਿੰਘ ਨੇ ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਦੇ ਅਸਤੀਫੇ ਤੋਂ ਬਾਅਦ ਜਸਟਿਨ ਟਰੂਡੋ ਨੂੰ ਅਹੁਦਾ ਛੱਡਣ ਦੀ ਸਲਾਹ ਦਿੱਤੀ ਹੈ। ਹਾਲਾਂਕਿ ਉਨ੍ਹਾਂ ਨੇ ਚੋਣਾਂ ਦੀ ਮੰਗ ਨਹੀਂ ਕੀਤੀ ਅਤੇ ਨਾ ਹੀ ਘੱਟ ਗਿਣਤੀ ਸਰਕਾਰ ਤੋਂ ਸਮਰਥਨ ਵਾਪਸ ਲੈਣ ਦੀ ਗੱਲ ਕੀਤੀ। ਸਿੰਘ ਦਾ ਕਹਿਣਾ ਹੈ ਕਿ ਮੌਜੂਦਾ ਹਾਲਾਤ ਵਿਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਅਹੁਦੇ 'ਤੇ ਬਣੇ ਨਹੀਂ ਰਹਿਣਾ ਚਾਹੀਦਾ।
ਟਰੂਡੋ ਦੇ ਅਸਤੀਫੇ ਦੀਆਂ ਖ਼ਬਰਾਂ
ਕੈਨੇਡੀਅਨ ਮੀਡੀਆ ਰਿਪੋਰਟਾਂ ਮੁਤਾਬਕ ਜਸਟਿਨ ਟਰੂਡੋ ਅਸਤੀਫੇ 'ਤੇ ਗੰਭੀਰਤਾ ਨਾਲ ਵਿਚਾਰ ਕਰ ਰਹੇ ਹਨ। ਇਕ ਮੀਡੀਆ ਅਦਾਰੇ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਟਰੂਡੋ ਨੇ ਕੈਬਨਿਟ ਨੂੰ ਸੂਚਿਤ ਕੀਤਾ ਹੈ ਕਿ ਉਹ ਅਸਤੀਫਾ ਦੇਣ ਦੀ ਯੋਜਨਾ ਬਣਾ ਰਹੇ ਹਨ ਅਤੇ ਸੰਸਦ ਨੂੰ ਸੰਬੋਧਨ ਕਰ ਸਕਦੇ ਹਨ।
ਜਗਮੀਤ ਸਿੰਘ ਨੇ ਚੁੱਕੇ ਸਰਕਾਰ 'ਤੇ ਤਿੱਖੇ ਸਵਾਲ
ਜਗਮੀਤ ਸਿੰਘ ਨੇ ਜਸਟਿਨ ਟਰੂਡੋ ਦੀਆਂ ਨੀਤੀਆਂ ਅਤੇ ਫੈਸਲਿਆਂ 'ਤੇ ਸਵਾਲ ਖੜ੍ਹੇ ਕਰਦਿਆਂ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਵਿੱਚ ਲੋਕਾਂ ਨੂੰ ਕਰਿਆਨੇ ਦਾ ਸਮਾਨ ਖਰੀਦਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨੌਜਵਾਨ ਪੀੜ੍ਹੀ ਲਈ ਕਿਫਾਇਤੀ ਰਿਹਾਇਸ਼ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ ਅਤੇ ਟਰੰਪ ਦੇ ਟੈਰਿਫ ਦੀ ਧਮਕੀ ਕੈਨੇਡਾ ਵਿੱਚ ਹਜ਼ਾਰਾਂ ਨੌਕਰੀਆਂ ਨੂੰ ਖਤਰੇ ਵਿੱਚ ਪਾ ਰਹੀ ਹੈ। ਸਿੰਘ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਦੇਸ਼ ਦੇ ਅਹਿਮ ਮੁੱਦਿਆਂ ਨੂੰ ਛੱਡ ਕੇ ਪਾਰਟੀ ਦੇ ਅੰਦਰੂਨੀ ਕਲੇਸ਼ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਸਪੱਸ਼ਟ ਕਿਹਾ ਕਿ ਟਰੂਡੋ ਹੁਣ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਦੇ ਯੋਗ ਨਹੀਂ ਰਹੇ।
ਟਰੂਡੋ ਦੀ ਕੁਰਸੀ ਖ਼ਤਰੇ 'ਚ: ਅੱਗੇ ਕੀ ਹੋਵੇਗਾ?
ਭਾਰਤ ਖਿਲਾਫ ਬਿਆਨਬਾਜ਼ੀ ਕਰਨ ਵਾਲੇ ਜਸਟਿਨ ਟਰੂਡੋ ਹੁਣ ਆਪਣਾ ਅਹੁਦਾ ਬਚਾਉਣ ਲਈ ਸੰਘਰਸ਼ ਕਰ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਟਰੂਡੋ ਨੇ ਸੰਭਾਵਿਤ ਅਸਤੀਫੇ ਦੇ ਵਿਕਲਪਾਂ 'ਤੇ ਵਿਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਅਮਰੀਕਾ ਵਿਚ ਡੋਨਾਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਕੈਨੇਡਾ 'ਤੇ ਟੈਕਸ ਵਧਾ ਦਿੱਤਾ ਜਾਵੇਗਾ। ਟਰੰਪ ਦੇ ਇਸ ਐਲਾਨ ਦਾ ਕੈਨੇਡਾ ਦੀ ਅਰਥਵਿਵਸਥਾ ਅਤੇ ਟਰੂਡੋ ਦੀ ਸਥਿਤੀ ਦੋਵਾਂ 'ਤੇ ਮਾੜਾ ਅਸਰ ਪਿਆ ਹੈ।
ਪੁਲਸ 'ਚ 12ਵੀਂ ਪਾਸ ਲਈ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ
NEXT STORY