ਵਾਸ਼ਿੰਗਟਨ : ਭਾਰਤ ਪਾਕਿਸਤਾਨ ਵਿਚਾਲੇ ਤਣਾਅ ਸਿਖਰ ਉੱਤੇ ਹੋਣ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਾਈਟ ਹਾਊਸ ਰਾਹੀਂ ਬਿਆਨ ਜਾਰੀ ਕਰ ਕੇ ਦੋਵਾਂ ਦੇਸ਼ਾਂ ਵਿਚਾਲੇ ਸੀਜ਼ਪਾਇਰ ਕਰਵਾਉਣ ਦੀ ਗੱਲ ਆਖੀ। ਪਰ ਹੁਣ ਡੋਨਾਲਡ ਟਰੰਪ ਦਾ ਇਕ ਹੋਰ ਬਿਆਨ ਸਾਹਮਣੇ ਆਇਆ ਹੈ, ਜਿਸ ਨੇ ਨਵੀਂ ਹੀ ਚਰਚਾ ਛੇੜ ਦਿੱਤੀ ਹੈ।
ਹੁਣ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਵਿੱਚ ਆਪਣੀ ਭੂਮਿਕਾ ਬਾਰੇ ਹੈਰਾਨ ਕਰਨ ਵਾਲਾ ਦਾਅਵਾ ਕੀਤਾ ਹੈ। ਟਰੰਪ ਨੇ ਕਿਹਾ ਕਿ ਉਨ੍ਹਾਂ ਨੇ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਨੂੰ ਸ਼ਾਂਤ ਕਰਨ 'ਚ ਮਦਦ ਕੀਤੀ ਹੈ, ਪਰ ਇਹ ਵੀ ਕਿਹਾ ਕਿ ਉਹ ਸਿੱਧੇ ਤੌਰ 'ਤੇ ਇਹ ਨਹੀਂ ਕਹਿਣਾ ਚਾਹੁੰਦੇ ਕਿ ਉਨ੍ਹਾਂ ਨੇ ਵਿਚੋਲਗੀ ਕੀਤੀ ਸੀ। ਅਮਰੀਕੀ ਰਾਸ਼ਟਰਪਤੀ ਦੇ ਇਸ ਬਿਆਨ ਨੇ ਇਕ ਵਾਰ ਫਿਰ ਤੋਂ ਚਰਚਾਵਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ।

ਦੱਸ ਦਈਏ ਕਿ ਭਾਰਤ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਵਿਚਾਲੇ ਅਮਰੀਕੀ ਰਾਸ਼ਟਰਪਤੀ ਨੇ ਸਭ ਤੋਂ ਪਹਿਲਾਂ ਦਾਅਵਾ ਕੀਤਾ ਸੀ ਕਿ ਭਾਰਤ ਪਾਕਿਸਤਾਨ ਵਿਚਾਲੇ ਸੀਜ਼ਫਾਇਰ ਹੋ ਗਿਆ ਹੈ। ਟਰੁੱਥ ਉੱਤੇ ਪਾਈ ਇਕ ਪੋਸਟ ਵਿਚ ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਸੰਯੁਕਤ ਰਾਜ ਅਮਰੀਕਾ ਦੁਆਰਾ ਵਿਚੋਲਗੀ ਦੀ ਇੱਕ ਲੰਮੀ ਰਾਤ ਦੀ ਗੱਲਬਾਤ ਤੋਂ ਬਾਅਦ, ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਭਾਰਤ ਅਤੇ ਪਾਕਿਸਤਾਨ ਇੱਕ ਪੂਰਨ ਅਤੇ ਤੁਰੰਤ ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਕਾਮਨ ਸੈਂਸ ਅਤੇ ਮਹਾਨ ਬੁੱਧੀ ਦੀ ਵਰਤੋਂ ਕਰਨ ਲਈ ਦੋਵਾਂ ਦੇਸ਼ਾਂ ਨੂੰ ਵਧਾਈਆਂ। ਇਸ ਮਾਮਲੇ ਵੱਲ ਤੁਹਾਡਾ ਧਿਆਨ ਦੇਣ ਲਈ ਤੁਹਾਡਾ ਧੰਨਵਾਦ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਥਾਣੇ 'ਚ ਰੀਲ ਬਣਾਉਣਾ ਪਿਆ ਮਹਿੰਗਾ, ਮਹਿਲਾ ਕਾਂਸਟੇਬਲ ਨੂੰ SSP ਨੇ ਕੀਤਾ ਸਸਪੈਂਡ
NEXT STORY