ਨਵੀਂ ਦਿੱਲੀ (ਭਾਸ਼ਾ): ਕਾਂਗਰਸ ਨੇ ਛੱਤੀਸਗੜ੍ਹ ਚੋਣਾਂ ਤੋਂ ਪਹਿਲਾਂ ਵੱਡਾ ਦਾਅ ਖੇਡਿਆ ਹੈ। ਮੰਤਰੀ ਟੀ.ਐੱਸ. ਸਿੰਘ ਦਿਓ ਨੂੰ ਉਪ ਮੁੱਖ ਮੰਤਰੀ ਬਣਾਇਆ ਜਾਵੇਗਾ। ਸੱਤਾਧਾਰੀ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਤੋਂ ਕੁੱਝ ਮਹੀਨੇ ਪਹਿਲਾਂ ਬੁੱਧਵਾਰ ਨੂੰ ਉਨ੍ਹਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਰਕਾਰੀ ਦਫ਼ਤਰਾਂ 'ਚ ਵੀ ਹੋਵੇਗੀ AI ਦੀ ਵਰਤੋਂ, ਇਸ ਵਿਭਾਗ ਤੋਂ ਹੋਣ ਜਾ ਰਹੀ ਸ਼ੁਰੂਆਤ
ਇੱਥੇ ਜਾਰੀ ਪਾਰਟੀ ਦੇ ਇਕ ਬਿਆਨ ਮੁਤਾਬਕ, ਕਾਂਗਰਸ ਪ੍ਰਧਾਨ ਮੱਲੀਕਾਰਜੁਨ ਖੜਗੇ ਨੇ ਛੱਤੀਸਗੜ੍ਹ ਵਿਚ ਸਿੰਘ ਦੇਵ ਨੂੰ ਉਪ ਮੁੱਖ ਮੰਤਰੀ ਨਿਯੁਕਤ ਕਰਨ ਦੇ ਪ੍ਰਸਤਾਅ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੂਬੇ ਵਿਚ ਇਸੇ ਸਾਲ ਦੇ ਅਖ਼ੀਰ ਤਕ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਸੂਬੇ ਵਿਚ 2018 ਵਿਚ ਪਾਰਟੀ ਦੇ ਸੱਤਾ ਵਿਚ ਆਉਣ ਤੋਂ ਬਾਅਦ ਸਿੰਘ ਦਿਓ ਤੇ ਮੁੱਖ ਮੰਤਰੀ ਭੂਪੇਸ਼ ਬਘੇਲ ਵਿਚਾਲੇ ਵਖਰੇਵੇਂ ਚੱਲ ਰਹੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਫਿਲੀਪੀਨਜ਼ ਦੇ ਵਿਦੇਸ਼ ਮੰਤਰੀ ਨੇ ਉਪ-ਰਾਸ਼ਟਰਪਤੀ ਧਨਖੜ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ
NEXT STORY