ਨਵੀਂ ਦਿੱਲੀ (ਭਾਸ਼ਾ) - ਟੀਵੀਐੱਸ ਮੋਟਰ ਕੰਪਨੀ ਨੇ ਸ਼ਨੀਵਾਰ ਨੂੰ ਕਿਹਾ ਕਿ ਉਸਨੇ ਤਾਮਿਲਨਾਡੂ ਵਿੱਚ ਚੱਕਰਵਾਤ 'ਮਿਚੌਂਗ' ਕਾਰਨ ਹੋਏ ਨੁਕਸਾਨ ਦੇ ਮੱਦੇਨਜ਼ਰ ਰਾਹਤ ਕਾਰਜਾਂ ਵਿੱਚ ਸਹਾਇਤਾ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ 3 ਕਰੋੜ ਰੁਪਏ ਦਾਨ ਕੀਤੇ ਹਨ। ਕੰਪਨੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਫੰਡਾਂ ਦੀ ਵਰਤੋਂ ਚੱਕਰਵਾਤ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਭਾਈਚਾਰਿਆਂ ਨੂੰ ਲੋੜੀਂਦੀ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ - ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ 10 ਗ੍ਰਾਮ ਸੋਨੇ ਦਾ ਅੱਜ ਦਾ ਭਾਅ
ਇਸ ਮਾਮਲੇ ਦੇ ਸਬੰਧ ਵਿੱਚ TVS ਮੋਟਰ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਸੁਦਰਸ਼ਨ ਵੇਨੂ ਨੇ ਕਿਹਾ, "ਹੜ੍ਹਾਂ ਦੇ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਅਸੀਂ ਭਾਈਚਾਰਿਆਂ ਦੀ ਸਹਾਇਤਾ ਲਈ ਆਪਣੀ ਭੂਮਿਕਾ ਨਿਭਾਉਣਾ ਚਾਹੁੰਦੇ ਹਾਂ।" ਕੰਪਨੀ ਨੇ ਕਿਹਾ ਕਿ ਉਹ ਤਾਮਿਲਨਾਡੂ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਆਪਣੇ ਗਾਹਕਾਂ ਨੂੰ ਵਾਧੂ ਸੇਵਾ ਸਹਾਇਤਾ ਪ੍ਰਦਾਨ ਕਰੇਗੀ।
ਇਹ ਵੀ ਪੜ੍ਹੋ - ਵਧਦੀ ਮਹਿੰਗਾਈ ਦੌਰਾਨ ਕੇਂਦਰ ਦਾ ਵੱਡਾ ਫ਼ੈਸਲਾ, ਗੰਢਿਆਂ ਦੇ ਨਿਰਯਾਤ 'ਤੇ ਲਾਈ ਪਾਬੰਦੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਰੇਵੰਤ ਰੈੱਡੀ ਦੇ ਕੈਬਨਿਟ ਦਾ ਵਿਸਥਾਰ, 11 ਮੰਤਰੀਆਂ ਨੂੰ ਵੰਡੇ ਗਏ ਵਿਭਾਗ
NEXT STORY