ਜਬਲਪੁਰ (ਏਜੰਸੀ) : ਮੱਧ ਪ੍ਰਦੇਸ਼ ਹਾਈ ਕੋਰਟ ਨੇ ਆਪਣੀ ਨੂੰਹ ਟਵਿਸ਼ਾ ਸ਼ਰਮਾ ਦੀ ਕਥਿਤ ਖੁਦਕੁਸ਼ੀ ਦੇ ਮਾਮਲੇ ਵਿਚ ਦੋਸ਼ੀ ਸੇਵਾਮੁਕਤ ਜ਼ਿਲ੍ਹਾ ਜੱਜ ਗਿਰੀਬਾਲਾ ਸਿੰਘ ਦੀ ਜ਼ਮਾਨਤ ਅਰਜ਼ੀ ਬੁੱਧਵਾਰ ਨੂੰ ਰੱਦ ਕਰ ਦਿੱਤੀ। ਅਦਾਲਤ ਨੇ ਕਿਹਾ ਕਿ ਮਾਮਲੇ ਦੀ ਜਾਂਚ ਫਿਲਹਾਲ ਜਾਰੀ ਹੈ ਅਤੇ ਮਹੱਤਵਪੂਰਨ ਫੋਰੈਂਸਿਕ ਅਤੇ ਡਿਜੀਟਲ ਸਬੂਤਾਂ ਸਬੰਧੀ ਰਿਪੋਰਟ ਦੀ ਉ਼ਡੀਕ ਹੈ।
ਜਸਟਿਸ ਅਜੇ ਕੁਮਾਰ ਨਿਰੰਕਾਰੀ ਦੀ ਸਿੰਗਲ ਬੈਂਚ ਨੇ 26 ਅਕਤੂਬਰ ਨੂੰ ਜ਼ਮਾਨਤ ਅਰਜ਼ੀ ’ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਟਵਿਸ਼ਾ ਪਰਿਵਾਰ ਵੱਲੋਂ ਪੇਸ਼ ਹੋਏ ਵਕੀਲ ਅਨੁਰਾਗ ਸ਼੍ਰੀਵਾਸਤਵ ਨੇ ਦੱਸਿਆ ਕਿ ਹਾਈ ਕੋਰਟ ਨੇ ਬੁੱਧਵਾਰ ਸ਼ਾਮ ਸਿੰਘ ਦੀ ਜ਼ਮਾਨਤ ਅਰਜ਼ੀ ’ਤੇ 23 ਸਫਿਆਂ ਦਾ ਹੁਕਮ ਅਪਲੋਡ ਕੀਤਾ। ਹੁਕਮ ਵਿਚ ਜਸਟਿਸ ਨਿਰੰਕਾਰੀ ਨੇ ਕਿਹਾ ਕਿ ਮਾਮਲੇ ਦੇ ਸਮੁੱਚੇ ਤੱਥਾਂ ਅਤੇ ਹਾਲਾਤ, ਦੋਸ਼ਾਂ ਦੀ ਪ੍ਰਕਿਰਤੀ ਅਤੇ ਗੰਭੀਰਤਾ, ਜਾਂਚ ਦੌਰਾਨ ਇਕੱਠੀ ਕੀਤੀ ਸਮੱਗਰੀ, ਮ੍ਰਿਤਕਾ ਦੀ ਮੌਤ ਤੋਂ ਠੀਕ ਪਹਿਲਾਂ ਦੇ ਹਾਲਾਤ, ਸੀ. ਸੀ. ਟੀ. ਵੀ. ਫੁਟੇਜ ਅਤੇ ਪੋਸਟਮਾਰਟਮ ਰਿਪੋਰਟ ’ਤੇ ਵਿਚਾਰ ਕਰਨ ਤੋਂ ਬਾਅਦ ਅਦਾਲਤ ਫਿਲਹਾਲ ਦੋਸ਼ੀ ਨੂੰ ਜ਼ਮਾਨਤ ਦੇਣ ਦੇ ਪੱਖ ਵਿਚ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦਰਦਨਾਕ ਹਾਦਸਾ: ਕਾਰ 'ਤੇ ਪਲਟਿਆ ਕੰਟੇਨਰ, ਇੱਕੋ ਪਰਿਵਾਰ ਦੇ 3 ਜੀਆਂ ਸਣੇ 4 ਦੀ ਮੌਤ
NEXT STORY