ਅਹਿਮਦਾਬਾਦ (ਭਾਸ਼ਾ)- ਕੈਨੇਡਾ-ਅਮਰੀਕਾ ਸਰਹੱਦ 'ਤੇ ਇਕ ਗੁਜਰਾਤੀ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਦੇ ਮਾਮਲੇ 'ਚ ਅਹਿਮਦਾਬਾਦ ਅਪਰਾਧ ਸ਼ਾਖਾ ਨੇ ਗੈਰ-ਕਾਨੂੰਨੀ ਤਰੀਕੇ ਨਾਲ ਵਿਦੇਸ਼ ਭੇਜਣ ਦੇ ਦੋਸ਼ੀ 2 ਏਜੰਟਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਗੁਜਰਾਤ ਦੇ ਇਕ ਪਰਿਵਾਰ ਦੇ ਚਾਰ ਮੈਂਬਰਾਂ ਦੀ ਲਗਭਗ ਇਕ ਸਾਲ ਪਹਿਲਾਂ ਕੈਨੇਡਾ-ਅਮਰੀਕਾ ਸਰਹੱਦ ਕੋਲ ਅਮਰੀਕਾ 'ਚ ਗੈਰ-ਕਾਨੂੰਨੀ ਰੂਪ ਨਾਲ ਪ੍ਰਵੇਸ਼ ਕਰਨ ਦੀ ਕੋਸ਼ਿਸ਼ ਦੌਰਾਨ ਬੇਹੱਦ ਠੰਡ ਕਾਰਨ ਮੌਤ ਹੋ ਗਈ ਸੀ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅਹਿਮਦਾਬਾਦ ਅਪਰਾਧ ਸ਼ਾਖਾ ਦੇ ਅਧਿਕਾਰੀਆਂ ਨੇ ਗਾਂਧੀਨਗਰ ਦੇ ਕਲੋਲ ਅਤੇ ਅਹਿਮਦਾਬਾਦ ਤੋਂ 2 ਏਜੰਟਾਂ ਨੂੰ ਗ੍ਰਿਫ਼ਤਾਰ ਕੀਤਾ, ਜਦੋਂ ਕਿ ਕੈਨੇਡਾ ਅਤੇ ਅਮਰੀਕਾ 'ਚ ਰਹਿਣ ਵਾਲੇ 2 ਹੋਰ ਲੋਕ ਗੁਜਰਾਤ ਦੇ 11 ਲੋਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਕੈਨੇਡਾ ਤੋਂ ਅਮਰੀਕਾ ਭੇਜਣ ਦੇ ਮਾਮਲੇ 'ਚ ਲੋੜੀਂਦੇ ਐਲਾਨ ਹਨ।
ਇਹ ਵੀ ਪੜ੍ਹੋ : ਅਮਰੀਕਾ-ਕੈਨੇਡਾ ਸਰਹੱਦ 'ਤੇ ਜਾਨ ਗੁਆਉਣ ਵਾਲੇ 4 ਭਾਰਤੀਆਂ ਦਾ ਕੈਨੇਡਾ 'ਚ ਕੀਤਾ ਜਾਵੇਗਾ ਅੰਤਿਮ ਸੰਸਕਾਰ
ਕਲੋਲ ਤਾਲੁਕਾ ਦੇ ਡਿੰਗੁਚਾ ਪਿੰਡ ਦੇ ਰਹਿਣ ਵਾਲੇ ਜਗਦੀਸ਼ ਪਟੇਲ, ਉਨ੍ਹਾਂ ਦੀ ਪਤਨੀ ਅਤੇ 2 ਬੱਚਿਆਂ ਦੀ ਜਨਵਰੀ 2022 'ਚ ਅਮਰੀਕਾ-ਕੈਨੇਡਾ ਸਰਹੱਦ 'ਤੇ ਜ਼ਿਆਦਾ ਠੰਡ ਕਾਰਨ ਮੌਤ ਹੋ ਗਈ ਸੀ। ਪੁਲਸ ਡਿਪਟੀ ਕਮਿਸ਼ਨਰ (ਅਪਰਾਧ ਸ਼ਾਖਾ) ਚੈਤਨਯ ਮਾਂਡਲਿਕ ਨੇ ਕਿਹਾ ਕਿ ਹੁਣ ਤੱਕ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਅਕਤੀਆਂ ਨੇ ਗੁਜਰਾਤ ਤੋਂ 11 ਵਿਅਕਤੀਆਂ ਨੂੰ ਗੈਰ-ਕਾਨੂੰਨੀ ਰੂਪ ਨਾਲ ਕੌਮਾਂਤਰੀ ਸਰਹੱਦ (ਅਮਰੀਕਾ-ਕੈਨੇਡਾ) ਪਾਰ ਕਰਵਾਉਣ ਦੀ ਕੋਸ਼ਿਸ਼ 'ਚ ਭੂਮਿਕਾ ਨਿਭਾਈ ਸੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਦਿੱਲੀ 'ਚ ਸੀਤ ਲਹਿਰ ਦਾ ਕਹਿਰ, ਸੰਘਣੀ ਧੁੰਦ ਦਾ ਅਲਰਟ ਜਾਰੀ
NEXT STORY