ਅਗਰਤਲਾ- ਤ੍ਰਿਪੁਰਾ 'ਚ ਭਾਰਤ-ਬੰਗਲਾਦੇਸ਼ ਕੌਮਾਂਤਰੀ ਸਰਹੱਦ ਕੋਲ ਮੰਗਲਵਾਰ ਨੂੰ ਗਸ਼ਤ 'ਤੇ ਨਿਕਲੇ ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) ਦੇ ਕਰਮੀਆਂ 'ਤੇ ਅੱਤਵਾਦੀ ਸੰਗਠਨ ਨੈਸ਼ਨਲ ਲਿਬਰੇਸ਼ਨ ਫਰੰਟ ਅਤੇ ਤ੍ਰਿਪੁਰਾ (ਐੱਨ.ਐੱਲ.ਐੱਫ.ਟੀ.) ਦੇ ਅੱਤਵਾਦੀਆਂ ਨੇ ਹਮਲਾ ਕੀਤਾ, ਜਿਸ 'ਚ ਬੀ.ਐੱਸ.ਐੱਫ. ਦੇ 2 ਜਵਾਨ ਸ਼ਹੀਦ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸਰਹੱਦੀ ਸੁਰੱਖਿਆ ਫ਼ੋਰਸ ਨੇ ਦੱਸਿਆ ਕਿ ਅੱਤਵਾਦੀਆਂ ਨੇ ਸੂਬੇ ਦੇ ਧਲਾਈ ਜ਼ਿਲ੍ਹੇ 'ਚ ਸਵੇਰੇ ਕਰੀਬ 6.30 ਵਜੇ ਹਮਲਾ ਕੀਤਾ ਅਤੇ ਸ਼ਹੀਦ ਹੋਏ ਕਰਮੀਆਂ 'ਚ ਬੀ.ਐੱਸ.ਐੱਫ. ਦਾ ਇਕ ਸਬ ਇੰਸਪੈਕਟਰ ਵੀ ਸ਼ਾਮਲ ਹੈ। ਜ਼ਿਲ੍ਹੇ ਦੇ ਪਾਨੀਸਾਗਰ ਸੈਕਟਰ 'ਚ ਚਾਵਮਨੂ ਥਾਣਾ ਖੇਤਰ ਦੇ ਅਧੀਨ ਆਰ.ਸੀ. ਨਾਥ ਸਰਹੱਦੀ ਚੌਕੀ ਕੋਲ ਸੁਰੱਖਿਆ ਫ਼ੋਰਸਾਂ 'ਤੇ ਹਮਲਾ ਕੀਤਾ ਗਿਆ। ਜਿਸ ਦਾ ਸੁਰੱਖਿਆ ਫ਼ੋਰਸਾਂ ਨੇ ਮੂੰਹ ਤੋੜ ਜਵਾਬ ਦਿੱਤਾ।
ਇਹ ਵੀ ਪੜ੍ਹੋ : 16 ਕਰੋੜ ਦਾ ਟੀਕਾ ਵੀ ਨਹੀਂ ਬਚਾ ਸਕਿਆ ਮਾਸੂਮ ਦੀ ਜਾਨ, ਅਜੀਬ ਬੀਮਾਰੀ ਤੋਂ ਪੀੜਤ ਸੀ 1 ਸਾਲ ਦੀ ਬੱਚੀ
ਧਲਾਈ ਜ਼ਿਲ੍ਹਾ ਰਾਜ ਦੀ ਰਾਜਧਾਨੀ ਅਗਰਤਲਾ ਤੋਂ ਲਗਭਗ 94 ਕਿਲੋਮੀਟਰ ਦੂਰ ਹੈ ਅਤੇ ਇਹ ਉੱਤਰੀ ਅਤੇ ਦੱਖਣੀ ਹਿੱਸੇ 'ਚ ਬੰਗਲਾਦੇਸ਼ ਦੀ ਸਰਹੱਦ ਨਾਲ ਲੱਗਦਾ ਹੈ। ਕੁੱਲ 4,096 ਕਿਲੋਮੀਟਰ ਲੰਬੀ ਭਾਰਤ-ਬੰਗਲਾਦੇਸ਼ ਸਰਹੱਦ 'ਚੋਂ, ਤ੍ਰਿਪੁਰਾ 856 ਕਿਲੋਮੀਟਰ ਦੇ ਖੇਤਰ ਨੂੰ ਸਾਂਝਾ ਕਰਦਾ ਹੈ। ਬੀ.ਐੱਸ.ਐੱਫ. ਦੇ ਬੁਲਾਰੇ ਨੇ ਦੱਸਿਆ,''ਭਿਆਨਕ ਮੁਕਾਬਲੇ ਦੌਰਾਨ ਸਬ ਇੰਸਪੈਕਟਰ ਭੁਰੂ ਸਿੰਘ ਅਤੇ ਕਾਂਸਟੇਬਲ ਰਾਜਕੁਮਾਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਅਤੇ ਬਾਅਦ 'ਚ ਉਨ੍ਹਾਂ ਦੀ ਮੌਤ ਹੋ ਗਈ।'' ਉਨ੍ਹਾਂ ਦੱਸਿਆ,''ਹਾਦਸੇ ਵਾਲੀ ਜਗ੍ਹਾ 'ਤੇ ਉਪਲੱਬਧ ਖੂਨ ਦੇ ਨਮੂਨਿਆਂ ਅਨੁਸਾਰ ਅੱਤਵਾਦੀਆਂ ਨੂੰ ਕੁਝ ਸੱਟਾਂ ਲੱਗੀਆਂ ਹਨ।'' ਉਨ੍ਹਾਂ ਕਿਹਾ ਕਿ ਸਾਡੇ ਦੋਵੇਂ ਜਵਾਨਾਂ ਨੇ ਸ਼ਹੀਦ ਹੋਣ ਤੋਂ ਪਹਿਲਾਂ ਪੂਰੀ ਬਹਾਦਰੀ ਨਾਲ ਮੁਕਾਬਲਾ ਕੀਤਾ।
ਇਹ ਵੀ ਪੜ੍ਹੋ : ਤਿੰਨ ਸਾਲ ਦੀ ਬੱਚੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਨੂੰ ਮੌਤ ਤੱਕ ਜੇਲ੍ਹ ’ਚ ਰੱਖਣ ਦੀ ਸਜ਼ਾ
ਕਾਲੇ ਧਨ 'ਤੇ ਕੇਂਦਰ ਸਰਕਾਰ ਨੇ ਖੜੇ ਕੀਤੇ ਹੱਥ, ਕਿਹਾ- ਕਿੱਥੇ ਕਿੰਨਾ ਪੈਸਾ ਪਤਾ ਨਹੀਂ !
NEXT STORY