ਜੰਮੂ (ਭਾਸ਼ਾ)- ਜੰਮੂ-ਕਸ਼ਮੀਰ ਵਿਚ ਅੰਤਰਰਾਸ਼ਟਰੀ ਸਰਹੱਦ (ਆਈ.ਬੀ.) ਨੇੜੇ ਸਰਹੱਦੀ ਸੁਰੱਖਿਆ ਬਲਾਂ 'ਤੇ ਪਾਕਿਸਤਾਨੀ ਰੇਂਜਰਾਂ ਵੱਲੋਂ ਬਿਨਾਂ ਕਿਸੇ ਉਕਸਾਵੇ ਦੇ ਕੀਤੀ ਗਈ ਗੋਲਾਬਾਰੀ ਵਿਚ ਸਰਹੱਦੀ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ 2 ਜਵਾਨ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਬੀ.ਐੱਸ.ਐੱਫ. ਨੇ ਇੱਕ ਬਿਆਨ ਵਿੱਚ ਕਿਹਾ ਕਿ ਪਾਕਿਸਤਾਨ ਰੇਂਜਰਾਂ ਨੇ ਮੰਗਲਵਾਰ ਸਵੇਰੇ 8.15 ਵਜੇ ਅਰਨੀਆ ਸੈਕਟਰ ਵਿੱਚ ਵਿਕਰਮ ਚੌਕੀ 'ਤੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਬੀ.ਐੱਸ.ਐੱਫ. ਦੇ ਜਵਾਨਾਂ ਨੇ ਜਵਾਬੀ ਕਾਰਵਾਈ ਕੀਤੀ।
ਇਹ ਵੀ ਪੜ੍ਹੋ: ‘ਆਪ’ ਨੇ ਸਾਰੇ 117 ਵਿਧਾਨ ਸਭਾ ਹਲਕਿਆਂ ’ਚ ਖੂਨਦਾਨ ਕੈਂਪ ਲਗਾ ਕੇ ਮਨਾਇਆ CM ਮਾਨ ਦਾ 50ਵਾਂ ਜਨਮ ਦਿਨ
ਬਿਆਨ ਮੁਤਾਬਕ ਇਸ ਗੋਲੀਬਾਰੀ ਵਿੱਚ ਬੀ.ਐੱਸ.ਐੱਫ. ਦੇ 2 ਜਵਾਨ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਗਈ। ਸੂਤਰਾਂ ਨੇ ਦੱਸਿਆ ਕਿ ਗੋਲੀਬਾਰੀ ਦੀ ਘਟਨਾ ਦਾ ਮੁੱਦਾ ਪਾਕਿਸਤਾਨ ਰੇਂਜਰਾਂ ਕੋਲ ਉਠਾਇਆ ਜਾਵੇਗਾ ਅਤੇ ਘਟਨਾ ਨੂੰ ਲੈ ਕੇ ਉਨ੍ਹਾਂ ਕੋਲ ਰੋਸ ਪ੍ਰਗਟ ਕੀਤਾ ਜਾਵੇਗਾ। ਸੂਤਰਾਂ ਨੇ ਦੱਸਿਆ ਕਿ ਬੀ.ਐੱਸ.ਐੱਫ. ਦੇ ਇਨ੍ਹਾਂ 2 ਜਵਾਨਾਂ ਨੂੰ ਨਿਸ਼ਾਨਾ ਬਣਾਉਣ ਲਈ ਪਾਕਿਸਤਾਨ ਦੀਆਂ ਇਕਬਾਲ ਅਤੇ ਖਨੌਰ ਚੌਕੀਆਂ ਦੀ ਦਿਸ਼ਾ ਤੋਂ ਨਿਸ਼ਾਨੇਬਾਜ਼ ਦੀ ਵਰਤੋਂ ਕੀਤੀ ਗਈ ਸੀ।
ਇਹ ਵੀ ਪੜ੍ਹੋ: ਇਜ਼ਰਾਈਲ ਦੇ ਜ਼ਮੀਨੀ ਹਮਲੇ ਦੇ ਡਰ ਵਿਚਕਾਰ ਗਾਜ਼ਾ ਪੱਟੀ 'ਚ 10 ਲੱਖ ਲੋਕਾਂ ਨੇ ਛੱਡੇ ਆਪਣੇ ਘਰ
ਉਨ੍ਹਾਂ ਦੱਸਿਆ ਕਿ ਬੀ.ਐੱਸ.ਐੱਫ. ਦੇ ਦੋਵੇਂ ਜਵਾਨ ਚੌਕੀ ਨੇੜੇ ਬਿਜਲੀ ਦਾ ਕੰਮ ਕਰ ਰਹੇ ਸਨ, ਜਦੋਂ ਇਹ ਗੋਲੀਬਾਰੀ ਹੋਈ। ਭਾਰਤ ਅਤੇ ਪਾਕਿਸਤਾਨ ਨੇ 25 ਫਰਵਰੀ, 2021 ਨੂੰ ਇੱਕ ਜੰਗਬੰਦੀ ਸਮਝੌਤੇ 'ਤੇ ਹਸਤਾਖਰ ਕੀਤੇ ਸਨ, ਜਿਸ ਵਿੱਚ ਦੋਵੇਂ ਦੇਸ਼ ਜੰਮੂ-ਕਸ਼ਮੀਰ ਅਤੇ ਹੋਰ ਖੇਤਰਾਂ ਵਿੱਚ ਕੰਟਰੋਲ ਰੇਖਾ (LOC) 'ਤੇ ਜੰਗਬੰਦੀ ਨੂੰ ਲੈ ਕੇ ਸਾਰੇ ਸਮਝੌਤਿਆਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਸਹਿਮਤ ਹੋਏ ਸਨ।
ਇਹ ਵੀ ਪੜ੍ਹੋ: ਹਮਾਸ ਦੇ ਹਮਲੇ ਨੂੰ ਰੋਕਣ 'ਚ ਅਸਫ਼ਲ ਰਹੀ ਇਜ਼ਰਾਈਲੀ ਸੁਰੱਖਿਆ ਏਜੰਸੀ ਦੇ ਮੁਖੀ ਨੇ ਤੋੜੀ ਚੁੱਪੀ, ਦਿੱਤਾ ਵੱਡਾ ਬਿਆਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਪੁਲਸ ਵੱਲੋਂ 20 ਸਾਲ ਪਹਿਲਾਂ ਮਰ ਚੁੱਕਿਆ ਫ਼ੌਜੀ ਗ੍ਰਿਫ਼ਤਾਰ, ਹੈਰਾਨ ਕਰ ਦੇਵੇਗੀ ਪੂਰੀ ਕਹਾਣੀ
NEXT STORY