ਨਵੀਂ ਦਿੱਲੀ- ਚੀਨ ਵਿਚ ਇਸ ਸਮੇਂ ਹਿਊਮਨ ਮੈਟਾਪਨੀਓਮੋਵਾਇਰਸ (HMPV) ਫੈਲਿਆ ਹੋਇਆ ਹੈ। ਇਸ ਵਾਇਰਸ ਨੇ ਭਾਰਤ ਵਿਚ ਵੀ ਦਸਤਕ ਦੇ ਦਿੱਤੀ ਹੈ। ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ (ICMR) ਨੇ ਵਾਇਰਸ ਨੂੰ ਲੈ ਕੇ ਵੱਡੀ ਅਪਡੇਟ ਦਿੱਤੀ ਹੈ। ICMR ਨੇ ਕਿਹਾ ਕਿ ਕਰਨਾਟਕ 'ਚ ਹਿਊਮਨ ਮੈਟਾਪਨੀਓਮੋਵਾਇਰਸ (HMPV) ਦੇ ਦੋ ਮਾਮਲਿਆਂ ਦਾ ਪਤਾ ਲਗਾਇਆ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਤਰਾਲੇ ਨੇ ਕਿਹਾ ਕਿ 8 ਮਹੀਨਿਆਂ ਦੀ ਬੱਚੀ ਨੂੰ 3 ਜਨਵਰੀ ਨੂੰ ਬੈਪਟਿਸਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ HMPV ਨਾਲ ਸੰਕਰਮਿਤ ਪਾਇਆ ਗਿਆ ਸੀ। ਹਾਲਾਂਕਿ ਬੱਚੀ ਦੀ ਸਿਹਤ ਵਿਚ ਸੁਧਾਰ ਹੈ।
ਇਹ ਵੀ ਪੜ੍ਹੋ- ਚੀਨ 'ਚ ਫੈਲੇ ਵਾਇਰਸ ਦੀ ਭਾਰਤ 'ਚ ਦਸਤਕ, ਸਾਹਮਣੇ ਆਇਆ ਪਹਿਲਾ ਕੇਸ
ਇਸ ਤੋਂ ਇਲਾਵਾ ਤਿੰਨ ਮਹੀਨਿਆਂ ਦੀ ਬੱਚੀ 'ਬ੍ਰੋਂਕੋਨਿਊਮੋਨੀਆ' ਤੋਂ ਪੀੜਤ ਸੀ ਅਤੇ ਉਸ ਨੂੰ ਵੀ ਬੈਂਗਲੁਰੂ ਦੇ ਬੈਪਟਿਸਟ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਸ ਨੂੰ HMPV ਨਾਲ ਸੰਕਰਮਿਤ ਪਾਇਆ ਗਿਆ ਸੀ। ਮੰਤਰਾਲੇ ਨੇ ਰੇਖਾਂਕਿਤ ਕੀਤਾ ਕਿ ਇਹ ਧਿਆਨ ਦੇਣਾ ਮਹੱਤਵਪੂਰਨ ਹੈ ਕਿ ਦੋਵਾਂ ਮਰੀਜ਼ਾਂ ਦਾ ਕੋਈ ਕੌਮਾਂਤਰੀ ਯਾਤਰਾ ਇਤਿਹਾਸ ਨਹੀਂ ਹੈ। ਮੰਤਰਾਲੇ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਸਮੇਤ ਕਈ ਦੇਸ਼ਾਂ 'ਚ HMPV ਦੀ ਲਾਗ ਪਹਿਲਾਂ ਹੀ ਫੈਲ ਰਹੀ ਹੈ ਅਤੇ ਵੱਖ-ਵੱਖ ਦੇਸ਼ਾਂ 'ਚ ਸਾਹ ਸਬੰਧੀ ਬੀਮਾਰੀਆਂ ਦੇ ਮਾਮਲੇ ਸਾਹਮਣੇ ਆਏ ਹਨ।
ਇਹ ਵੀ ਪੜ੍ਹੋ- ਰਾਸ਼ਨ ਕਾਡਰਧਾਰਕਾਂ ਨੂੰ ਸਰਕਾਰ ਦੇਵੇਗੀ ਤੋਹਫ਼ਾ, ਖਾਤਿਆਂ 'ਚ ਆਉਣਗੇ ਪੈਸੇ
ਓਧਰ ਵਿਸ਼ਵ ਸਿਹਤ ਸੰਗਠਨ (WHO) ਪਹਿਲਾਂ ਹੀ ਚੀਨ ਦੀ ਸਥਿਤੀ ਬਾਰੇ ਸਮੇਂ ਸਿਰ ਅਪਡੇਟਸ ਪ੍ਰਦਾਨ ਕਰ ਰਿਹਾ ਹੈ ਤਾਂ ਜੋ ਲਾਗ ਦੀ ਰੋਕਥਾਮ ਦੇ ਉਪਾਵਾਂ ਬਾਰੇ ਹੋਰ ਜਾਣਕਾਰੀ ਦਿੱਤੀ ਜਾ ਸਕੇ। ਮੰਤਰਾਲੇ ਨੇ ਕਿਹਾ ਕਿ ਦੇਸ਼ ਭਰ ਵਿਚ ਹਾਲ ਹੀ ਦੀਆਂ ਤਿਆਰੀਆਂ ਦਰਸਾਉਂਦੀਆਂ ਹਨ ਕਿ ਭਾਰਤ ਸਾਹ ਦੀਆਂ ਬੀਮਾਰੀਆਂ ਵਿਚ ਕਿਸੇ ਵੀ ਸੰਭਾਵਿਤ ਵਾਧੇ ਨਾਲ ਨਜਿੱਠਣ ਲਈ ਤਿਆਰ ਹੈ ਅਤੇ ਲੋੜ ਪੈਣ 'ਤੇ ਜਨਤਕ ਸਿਹਤ ਉਪਾਅ ਤੁਰੰਤ ਲਾਗੂ ਕੀਤੇ ਜਾ ਸਕਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਨੋਹਰ ਖੱਟੜ ਦੀ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਨਸੀਹਤ, ਆਖ਼ੀ ਵੱਡੀ ਗੱਲ
NEXT STORY