ਨੈਸ਼ਨਲ ਡੈਸਕ : ਗੁਜਰਾਤ ਦੇ ਡਾਂਗ ਜ਼ਿਲ੍ਹੇ ਵਿਚ ਐਤਵਾਰ ਨੂੰ 65 ਯਾਤਰੀਆਂ ਨੂੰ ਲੈ ਕੇ ਜਾ ਰਹੀ ਇਕ ਬੱਸ ਦੇ ਰਾਜਮਾਰਗ 'ਤੇ ਪਲਟ ਜਾਣ ਨਾਲ ਦੋ ਬੱਚਿਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਪਹਾੜੀ ਸ਼ਹਿਰ ਸਾਪੁਤਾਰਾ ਤੋਂ ਲਗਭਗ ਦੋ ਕਿਲੋਮੀਟਰ ਦੂਰ ਰਾਸ਼ਟਰੀ ਰਾਜਮਾਰਗ 'ਤੇ ਸ਼ਾਮ ਨੂੰ ਹੋਇਆ।
ਇਹ ਵੀ ਪੜ੍ਹੋ : ਦਿੱਲੀ 'ਚ ਨਾਈਜੀਰੀਆ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਪੁਲਸ ਵੱਲੋਂ ਦੋਸ਼ੀਆਂ ਦੀ ਭਾਲ ਸ਼ੁਰੂ
ਅਧਿਕਾਰੀ ਨੇ ਦੱਸਿਆ ਕਿ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਬੱਸ ਦੇ ਪਲਟਣ ਨਾਲ ਦੋ ਬੱਚਿਆਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਬੱਸ ਸੂਰਤ ਤੋਂ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਸੀ ਜੋ ਸਾਪੁਤਾਰਾ ਘੁੰਮਣ ਆਏ ਸਨ ਅਤੇ ਵਾਪਸ ਪਰਤ ਰਹੇ ਸਨ। ਅਧਿਕਾਰੀ ਨੇ ਦੱਸਿਆ ਕਿ ਤਿੰਨ ਯਾਤਰੀਆਂ ਦਾ ਨਿੱਜੀ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ ਅਤੇ ਬਾਕੀ ਜ਼ਖਮੀਆਂ ਨੂੰ ਕਮਿਊਨਿਟੀ ਹੈਲਥ ਸੈਂਟਰ 'ਚ ਲਿਜਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੱਸ ਹਾਈਵੇਅ 'ਤੇ ਕਿਸੇ ਹੋਰ ਵਾਹਨ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ 'ਚ ਸੁਰੱਖਿਆ ਦੀਵਾਰ ਨੂੰ ਤੋੜਦੇ ਹੋਏ ਅੱਗੇ ਨਿਕਲ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
NDA ਨੂੰ 400 ਤੋਂ ਵੱਧ ਸੀਟਾਂ ਮਿਲਦੀਆਂ ਤਾਂ PoK ਦਾ ਭਾਰਤ 'ਚ ਸ਼ਾਮਿਲ ਹੋਣਾ ਸੰਭਵ ਹੋ ਸਕਦਾ ਸੀ : ਕੇਂਦਰੀ ਮੰਤਰੀ
NEXT STORY