ਫਤਿਹਪੁਰ- ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਹੁਸੈਨਗੰਜ ਥਾਣਾ ਖੇਤਰ 'ਚ ਲਖਨਊ ਰੋਡ 'ਤੇ ਅਸਨੀ ਨੇੜੇ ਬੁੱਧਵਾਰ ਦੇਰ ਰਾਤ ਆਹਮੋ-ਸਾਹਮਣੇ ਟੱਕਰ ਤੋਂ ਬਾਅਦ ਦੋ ਟਰੱਕਾਂ ਨੂੰ ਅੱਗ ਲੱਗ ਗਈ, ਜਿਸ ਵਿਚ ਇਕ ਟਰੱਕ ਦਾ ਡਰਾਈਵਰ ਅਤੇ ਕਲੀਨਰ ਜ਼ਿੰਦਾ ਸੜ ਗਏ। ਦੂਜੇ ਟਰੱਕ ਦੇ ਡਰਾਈਵਰ ਅਤੇ ਕਲੀਨਰ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ। ਵਧੀਕ ਪੁਲਸ ਸੁਪਰਡੈਂਟ ਵਿਜੇ ਸ਼ੰਕਰ ਮਿਸ਼ਰਾ ਨੇ ਵੀਰਵਾਰ ਨੂੰ ਦੱਸਿਆ ਕਿ ਹੁਸੈਨਗੰਜ ਥਾਣਾ ਖੇਤਰ ਦੇ ਫਤਿਹਪੁਰ-ਲਖਨਊ ਰੋਡ 'ਤੇ ਅਸਨੀ ਨੇੜੇ ਬੁੱਧਵਾਰ ਦੇਰ ਰਾਤ ਦੋ ਟਰੱਕਾਂ ਵਿਚ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਕਾਰਨ ਦੋਹਾਂ ਟਰੱਕਾਂ ਨੂੰ ਅੱਗ ਲੱਗ ਗਈ।
ਉਨ੍ਹਾਂ ਦੱਸਿਆ ਕਿ ਇਸ ਹਾਦਸੇ 'ਚ ਇਕ ਟਰੱਕ ਡਰਾਈਵਰ ਅਤੇ ਕਲੀਨਰ ਦੀ ਜ਼ਿੰਦਾ ਸੜ ਕੇ ਮੌਤ ਹੋ ਗਈ, ਜਿਨ੍ਹਾਂ ਦੀ ਪਛਾਣ ਡਰਾਈਵਰ ਵਿਨੈ ਸ਼ੁਕਲਾ (35) ਅਤੇ ਕਲੀਨਰ ਰਾਮਰਾਜ ਯਾਦਵ (23) ਵਜੋਂ ਹੋਈ ਹੈ।ਦੋਵੇਂ ਮ੍ਰਿਤਕ ਅਮੇਠੀ ਜ਼ਿਲ੍ਹੇ ਦੇ ਸ਼ਿਵਰਤਨਗੰਜ ਥਾਣਾ ਖੇਤਰ ਦੇ ਖੇਰਵਾ ਪਿੰਡ ਦੇ ਰਹਿਣ ਵਾਲੇ ਸਨ। ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਅੱਗ 'ਤੇ ਕਾਬੂ ਪਾ ਲਿਆ ਹੈ। ਡਰਾਈਵਰ ਅਤੇ ਕਲੀਨਰ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਵਾਇਨਾਡ ਦੀ ਸੇਵਾ ਉਂਝ ਕਰਾਂਗੀ, ਜਿਵੇਂ ਮਾਂ ਆਪਣੇ ਬੱਚਿਆਂ ਦੀ ਦੇਖਭਾਲ ਕਰਦੀ ਹੈ: ਪ੍ਰਿਅੰਕਾ ਗਾਂਧੀ
NEXT STORY