ਨਵੀਂ ਦਿੱਲੀ— ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਇਕ ਦਿਨ ਬਾਅਦ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਅੰਦੋਲਨ ਤੋਂ ਦੋ ਕਿਸਾਨ ਜਥੇਬੰਦੀਆਂ ਅੱਜ ਵੱਖ ਹੋ ਗਈਆਂ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਭਾਨੂੰ ਪ੍ਰਤਾਪ ਸਿੰਘ ਨੇ ਕਿਹਾ ਕਿ ਗਣਤੰਤਰ ਦਿਵਸ ਦੇ ਦਿਨ ਟਰੈਕਟਰ ਪਰੇਡ ਦੌਰਾਨ ਜੋ ਕੁਝ ਵੀ ਹੋਇਆ, ਉਸ ਤੋਂ ਉਹ ਕਾਫੀ ਦੁਖੀ ਹਨ ਅਤੇ ਉਨ੍ਹਾਂ ਦੀ ਯੂਨੀਅਨ ਨੇ ਆਪਣਾ ਪ੍ਰਦਰਸ਼ਨ ਖਤਮ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਨਾਲ ਜੁੜੇ ਕਿਸਾਨ ਨੋਇਡਾ-ਚਿੱਲਾ ਮਾਰਗ ਦੀ ਚਿੱਲਾ ਸਰਹੱਦ ’ਤੇ ਪ੍ਰਦਰਸ਼ਨ ਕਰ ਰਹੇ ਸਨ।
ਉੱਥੇ ਹੀ ‘ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ’ ਦੇ ਵੀ. ਐੱਮ. ਸਿੰਘ ਨੇ ਕਿਹਾ ਕਿ ਕਿ ਉਨ੍ਹਾਂ ਦੀ ਜਥੇਬੰਦੀ ਮੌਜੂਦਾ ਅੰਦੋਲਨ ਤੋਂ ਵੱਖ ਹੋ ਰਹੀ ਹੈ, ਕਿਉਂਕਿ ਉਹ ਅਜਿਹੇ ਵਿਰੋਧ ਪ੍ਰਦਰਸ਼ਨ ’ਚ ਅੱਗੇ ਨਹੀਂ ਵੱਧ ਸਕਦੇ, ਜਿਸ ’ਚ ਕੁਝ ਦੀ ਦਿਸ਼ਾ ਵੱਖਰੀ ਹੈ।
ਕਿਸਾਨਾਂ ਦੀਆਂ ਮੰਗਾਂ ਨੂੰ ਰੇਖਾਕ੍ਰਿਤ ਕਰਨ ਲਈ ਦਿੱਲੀ ਦੀਆਂ ਸੜਕਾਂ ’ਤੇ ਮੰਗਲਵਾਰ ਨੂੰ ਕੱਢੀ ਗਈ ਟਰੈਕਟਰ ਪਰੇਡ ਦੌਰਾਨ ਹਿੰਸਾ ਕਾਰਨ ਅਰਾਜਕਤਾ ਫੈਲ ਗਈ। ਵੱਡੀ ਗਿਣਤੀ ਵਿਚ ਪ੍ਰਦਰਸ਼ਨਕਾਰੀ ਬੈਰੀਕੇਡ ਤੋੜਦੇ ਹੋਏ ਲਾਲ ਕਿਲ੍ਹਾ ’ਤੇ ਪਹੁੰਚ ਗਏ ਅਤੇ ਉਸ ਦੀ ਫਸੀਲ ’ਤੇ ਉਸ ਗੁਬੰਦ ’ਤੇ ਕੇਸਰੀ ਝੰਡਾ ਲਹਿਰਾ ਦਿੱਤਾ, ਜਿੱਥੇ ਭਾਰਤ ਦਾ ਤਿਰੰਗਾ ਲਹਿਰਾਇਆ ਜਾਂਦਾ ਹੈ। ਟਰੈਕਟਰ ਪਰੇਡ ਦੌਰਾਨ ਦਿੱਲੀ ਦਾ ਆਈ. ਟੀ. ਓ. ਇਕ ਸੰਘਰਸ਼ ਖੇਤਰ ਵਾਂਗ ਦਿੱਸ ਰਿਹਾ ਸੀ, ਜਿੱਥੇ ਪ੍ਰਦਰਸ਼ਨਕਾਰੀ ਵਾਹਨਾਂ ਨੂੰ ਨੁਕਸਾਨ ਪਹੁੰਚਾਉਂਦੇ ਹੋਏ ਨਜ਼ਰ ਆਏ।
ਕਿਸਾਨ ਟਰੈਕਟਰ ਪਰੇਡ: ਹਿੰਸਾ ਦੀ ਜਾਂਚ ਲਈ SC ’ਚ ਪਟੀਸ਼ਨ ਦਾਇਰ
NEXT STORY