ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਹਾਈ ਕੋਰਟ ਨੇ ਨਾਬਾਲਗ ਰੇਪ ਪੀੜਤਾ ਦਾ ਟੂ ਫਿੰਗਰ ਟੈਸਟ ਕਰਨ ਵਾਲੇ ਡਾਕਟਰਾਂ ਨੂੰ ਫਟਕਾਰ ਲਗਾਈ ਹੈ। ਇਸ ਦੇ ਨਾਲ ਪੀੜਤਾ ਦਾ ਟੂ ਫਿੰਗਰ ਟੈਸਟ ਕਰਨ ਵਾਲੇ ਡਾਕਟਰਾਂ ਨੂੰ 5 ਲੱਖ ਰੁਪਏ ਜੁਰਮਾਨਾ ਵੀ ਲਗਾਇਆ ਹੈ। ਜਸਟਿਸ ਤਰਲੋਕ ਸਿੰਘ ਚੌਹਾਨ ਔਰਤਯੇਨ ਵੈਘ ਨੇ ਪਾਲਮਪੁਰ ਦੇ ਸਿਵਲ ਹਸਪਤਾਲ ਦੇ ਉਸ ਹਰ ਡਾਕਟਰ ਨੂੰ ਇਹ ਜੁਰਮਾਨਾ ਲਗਾਇਆ, ਜਿਨ੍ਹਾਂ ਨੇ ਇਹ ਟੈਸਟ ਕੀਤਾ ਹੈ। ਆਪਣੇ ਆਦੇਸ਼ 'ਚ ਹਾਈ ਕੋਰਟ ਨੇ ਕਿਹਾ ਕਿ ਰਿਪੋਰਟ ਲਈ ਇਸਤੇਮਾਲ ਕੀਤੇ ਗਏ ਟੈਸਟ ਸਮੇਤ ਪੂਰੀ ਪ੍ਰਕਿਰਿਆ ਕਾਨੂੰਨ ਅਨੁਸਾਰ ਬੇਹੱਦ ਖ਼ਰਾਬ ਸੀ। ਹਾਈ ਕੋਰਟ ਨੇ ਆਪਣੇ ਆਦੇਸ਼ 'ਚ ਕਿਹਾ ਹੈ ਕਿ ਪ੍ਰਦੇਸ਼ ਸਰਕਾਰ ਜਲਦ ਤੋਂ ਜਲਦ ਪੀੜਤਾ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦੇਣ। ਬਾਅਦ 'ਚ ਇਹ ਰਕਮ ਡਾਕਟਰਾਂ ਦੀ ਤਨਖਾਹ ਤੋਂ ਕੱਟੀ ਜਾਵੇ। ਕੋਰਟ ਨੇ ਕਿਹਾ ਕਿ ਇਨ੍ਹਾਂ ਨੇ ਰੇਪ ਪੀੜਤਾ ਦੇ ਸਨਮਾਨ ਨੂੰ ਠੇਸ ਪਹੁੰਚਾਈ ਹੈ। ਡਾਕਟਰਾਂ ਕਾਰਨ ਪੀੜਤਾ ਨੂੰ ਮਾਨਸਿਕ ਦੁੱਖ ਪਹੁੰਚਿਆ ਹੈ। ਇਸ ਤੋਂ ਇਲਾਵਾ ਉਸ ਨੂੰ ਟੂ ਫਿੰਗਰ ਟੈਸਟ ਤੋਂ ਪਹਿਲਾਂ ਡਰਾਇਆ ਧਮਕਾਇਆ ਵੀ ਗਿਆ ਹੈ।
ਇਹ ਵੀ ਪੜ੍ਹੋ : ਦਿੱਲੀ-NCR ਹਵਾ ਪ੍ਰਦੂਸ਼ਣ : ਕੇਂਦਰ ਨੇ ਪ੍ਰਦੂਸ਼ਣ ਕਰਨ ਵਾਲੇ ਵਾਹਨਾਂ 'ਤੇ ਲਗਾਈ ਰੋਕ
ਦੱਸਣਯੋਗ ਹੈ ਕਿ ਕਾਂਗੜਾ ਜ਼ਿਲ੍ਹੇ ਦੇ ਪਾਲਮਪੁਰ 'ਚ ਇਕ ਨਾਬਾਲਗ ਕੁੜੀ ਨਾਲ ਰੇਪ ਦੀ ਘਟਨਾ ਸਾਹਮਣੇ ਆਈ ਸੀ। ਜਿਸ ਤੋਂ ਬਾਅਦ ਮੈਡੀਕਲ ਲਈ ਪੀੜਤਾ ਨੂੰ ਪਾਲਮਪੁਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਦਾ ਟੂ ਫਿੰਗਰ ਟੈਸਟ ਕੀਤਾ। ਜਿਸ ਤੋਂ ਬਾਅਦ ਇਹ ਮਾਮਲਾ ਹਿਮਾਚਲ ਹਾਈ ਕੋਰਟ ਤੱਕ ਪਹੁੰਚ ਗਿਆ। ਹੁਣ ਇਸ ਮਾਮਲੇ 'ਚ ਹਾਈ ਕੋਰਟ ਨੇ ਟੈਸਟ ਕਰਨ ਵਾਲੇ ਡਾਕਟਰਾਂ ਨੂੰ ਜੁਰਮਾਨਾ ਲਗਾਇਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਇਆਵਤੀ ਨੇ ਕੀਤਾ ਵੱਡਾ ਐਲਾਨ, ਲੋਕ ਸਭਾ ਚੋਣਾਂ 'ਚ ਇਕੱਲਾ ਚੱਲੇਗਾ 'ਹਾਥੀ'
NEXT STORY