ਸ਼ਿਮਲਾ (ਏਜੰਸੀ)- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ 'ਚ ਐਤਵਾਰ ਨੂੰ ਚੰਡੀਗੜ੍ਹ-ਮਨਾਲੀ ਰਾਸ਼ਟਰੀ ਰਾਜਮਾਰਗ 'ਤੇ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ ਰਾਜਸਥਾਨ ਦੇ ਰਹਿਣ ਵਾਲੇ 2 ਸੈਲਾਨੀਆਂ ਦੀ ਮੌਤ ਹੋ ਗਈ, ਜਦੋਂ ਕਿ ਇਕ ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੈਲਾਨੀ ਜੈਪੁਰ ਤੋਂ ਮਨਾਲੀ ਜਾ ਰਹੇ ਸਨ।
ਇਹ ਵੀ ਪੜ੍ਹੋ : ਸੀਤ ਲਹਿਰ ਦੇ ਕਹਿਰ ਦਰਮਿਆਨ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਲਈ ਵਧਾਈਆਂ ਗਈਆਂ ਛੁੱਟੀਆਂ
ਮ੍ਰਿਤਕਾਂ ਦੀ ਪਛਾਣ ਭੂਪਿੰਦਰ ਚੌਧਰੀ ਅਤੇ ਅਰਿਹੰਤ ਛਾਜਰੇ ਵਜੋਂ ਹੋਈ ਹੈ, ਜਦੋਂ ਕਿ ਜ਼ਖ਼ਮੀ ਲਕਸ਼ਮਣ ਨੂੰ ਰਾਜ ਦੀ ਰਾਜਧਾਨੀ ਸ਼ਿਮਲਾ ਤੋਂ ਲਗਭਗ 200 ਕਿਲੋਮੀਟਰ ਦੂਰ ਮੰਡੀ ਦੇ ਜੋਨਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਅਨੁਸਾਰ ਡਰਾਈਵਰ ਦੇ ਵਾਹਨ ਤੋਂ ਕੰਟਰੋਲ ਗੁਆਉਣ ਕਾਰਨ ਹਾਦਸਾ ਵਾਪਰਿਆ। ਵਾਹਨ ਸੜਕ ਤੋਂ ਫਿਸਲ ਕੇ ਹੇਠਾਂ ਡਿੱਗ ਗਿਆ ਅਤੇ ਇਕ ਨਿਰਮਾਣ ਅਧੀਨ ਪੁਲ਼ ਦੀਆਂ ਸਲਾਖਾਂ 'ਚ ਫਸ ਗਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਿਆਨਕ ਘਟਨਾ : 12 ਸਾਲਾ ਕੁੜੀ ਨਾਲ ਤਿੰਨ ਨਾਬਾਲਗਾਂ ਸਮੇਤ 4 ਲੋਕਾਂ ਨੇ ਕੀਤਾ ਸਮੂਹਿਕ ਜਬਰ ਜ਼ਿਨਾਹ
NEXT STORY