ਸ਼੍ਰੀਨਗਰ— ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਦੇ ਸੋਪੋਰ 'ਚ ਸੁਰੱਖਿਆ ਫੋਰਸਾਂ ਨੇ ਹਿਜਬੁਲ ਮੁਜਾਹੀਦੀਨ ਦੇ 2 ਅੱਤਵਾਦੀਆਂ ਨੂੰ ਵੀਰਵਾਰ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ ਭਾਰੀ ਮਾਤਰਾ 'ਚ ਹਥਿਆਰ ਅਤੇ ਵਿਸਫੋਟਕ ਬਰਾਮਦ ਕੀਤੇ। ਅਧਿਕਾਰਤ ਸੂਤਰਾਂ ਨੇ ਸੋਪੋਰ ਦੇ ਆਮਰਗੜ੍ਹ ਤਾਰਜੂ ਇਲਾਕ 'ਚ ਖੁਫੀਆ ਸੂਚਨਾ ਦੇ ਆਧਾਰ 'ਤੇ ਕੁਝ ਅੱਤਵਾਦੀਆਂ ਨੂੰ ਫੜਨ ਲਈ ਸੁਰੱਖਿਆ ਫੋਰਸਾਂ ਅਤੇ ਜੰਮੂ-ਕਸ਼ਮੀਰ ਪੁਲਸ ਦੀ ਵਿਸ਼ੇਸ਼ ਮੁਹਿੰਮ ਸਮੂਹ ਨੇ ਸਾਂਝੀ ਮੁਹਿੰਮ ਸ਼ੁਰੂ ਕੀਤੀ।
ਮੁਹਿੰਮ ਦੌਰਾਨ ਹਿਜਬੁਲ ਮੁਜਾਹੀਦੀਨ ਦੇ ਇਕ ਸੀਨੀਅਰ ਕਮਾਂਡਰ ਨੇ ਕਰੀਬੀ ਸਹਿਯੋਗੀਆਂ ਨੂੰ ਗ੍ਰਿਫਤਾਰ ਕਰ ਲਿਆ। ਗ੍ਰਿਫਤਾਰ ਅੱਤਵਾਦੀਆਂ ਦੀ ਪਛਾਣ ਤਨਵੀਰ ਅਹਿਮਦ ਅਤੇ ਸ਼ੌਕਤ ਦੇ ਰੂਪ 'ਚ ਕੀਤੀ ਗਈ ਹੈ। ਦੋਸ਼ੀਆਂ ਤੋਂ ਪੂਰੀ ਪੁੱਛ-ਗਿੱਛ ਕੀਤੀ ਜਾ ਰਹੀ ਹੈ।
ਬਸ ਇਕ ਸ਼ੱਕ ਨੇ ਉਜਾੜ 'ਤਾ ਹੱਸਦਾ-ਖੇਡਦਾ ਪਰਿਵਾਰ, ਪਿਓ ਨੇ ਹੱਥੀਂ ਮਾਰ ਦਿੱਤੇ ਬੱਚੇ
NEXT STORY