ਈਟਾਨਗਰ : ਅਰੁਣਾਚਲ ਪ੍ਰਦੇਸ਼ ਪੁਲਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿਚ ਇਕ ਪੁਲਸ ਕਾਂਸਟੇਬਲ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਜ਼ਿਲ੍ਹੇ ਦੇ ਡਿਪਟੀ ਸੁਪਰਡੈਂਟ ਆਫ਼ ਪੁਲਸ (ਡੀਐੱਸਪੀ) ਮੋਗੇ ਬੋਲੇ ਨੇ ਕਿਹਾ ਕਿ ਪੁਲਸ ਨੇ ਵੀਰਵਾਰ ਨੂੰ ਰਾਜ ਦੇ ਪੱਛਮੀ ਸਿਆਂਗ ਜ਼ਿਲ੍ਹੇ ਦੇ ਪੁਸੀ ਡੋਕੇ ਪਿੰਡ ਤੋਂ ਕਾਂਸਟੇਬਲ ਅਤੇ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਉਸ ਕੋਲੋਂ 50 ਹਜ਼ਾਰ ਰੁਪਏ ਦੀ 13.36 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।
ਆਸਾਮ ਦੇ ਸਿਲਾਪਾਥਰ ਤੋਂ ਜ਼ਿਲ੍ਹਾ ਹੈੱਡਕੁਆਰਟਰ ਆਲੋ ਵਿਖੇ ਨਸ਼ੀਲੇ ਪਦਾਰਥ ਲਿਜਾਏ ਜਾਣ ਦੀ ਗੁਪਤ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਕਾਰਵਾਈ ਕਰਨ ਲਈ ਪੁਲਸ ਟੀਮ ਦਾ ਗਠਨ ਕੀਤਾ ਗਿਆ ਸੀ। ਡੀਐੱਸਪੀ ਨੇ ਦੱਸਿਆ ਕਿ ਪੁਲਸ ਟੀਮ ਨੇ ਪਿੰਡ ਪੁਸ਼ੀ ਦੋਕੇ ਨੇੜੇ ਨੈਸ਼ਨਲ ਹਾਈਵੇ-13 'ਤੇ ਨਾਕਾਬੰਦੀ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਸ਼ਾਮ ਕਰੀਬ 7:40 ਵਜੇ ਟੀਮ ਨੇ ਇੱਕ ਸ਼ੱਕੀ ਵਾਹਨ ਨੂੰ ਰੋਕ ਕੇ ਉਸ ਵਿਚੋਂ ਪਾਬੰਦੀਸ਼ੁਦਾ ਵਸਤੂਆਂ ਬਰਾਮਦ ਕੀਤੀਆਂ। ਡੀਐੱਸਪੀ ਨੇ ਦੱਸਿਆ ਕਿ ਵਾਰਦਾਤ ਵਿੱਚ ਵਰਤੀ ਗਈ ਗੱਡੀ ਇੱਕ ਕਾਂਸਟੇਬਲ ਦੀ ਸੀ। ਉਨ੍ਹਾਂ ਦੱਸਿਆ ਕਿ ਦੋਵਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਥਾਣਾ ਆਲੋ ਵਿਖੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐੱਨਡੀਪੀਐੱਸ) ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
ਮੱਛੀਆਂ ਲਈ ਜਾਲ ਵਿਛਾਅ ਰਿਹਾ ਸੀ ਮਜ਼ਦੂਰ, ਅਚਾਨਕ ਆ ਗਿਆ ਮਗਰਮੱਛ...
NEXT STORY