ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲੇ ਤੋਂ ਇਕ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ, ਜਿੱਥੇ ਬੁੱਧਵਾਰ ਨੂੰ ਇਕ ਤੇਜ਼ ਰਫਤਾਰ ਸਕੂਲ ਬੱਸ ਨੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕੋ ਪਰਿਵਾਰ ਦੇ ਤਿੰਨ ਜੀਅ ਹਮੇਸ਼ਾ ਲਈ ਸੰਸਾਰ ਤੋਂ ਰੁਖ਼ਸਤ ਹੋ ਗਏ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਦਰਦਨਾਕ ਹਾਦਸਾ ਤਿਤਾਵੀ ਥਾਣਾ ਖੇਤਰ ਦੇ ਅਧੀਨ ਪੈਂਦੇ ਹੈਦਰਨਗਰ-ਜਲਾਲਪੁਰ ਮਾਰਗ 'ਤੇ ਵਾਪਰਿਆ।
ਸੀਨੀਅਰ ਪੁਲਸ ਕਪਤਾਨ (SSP) ਸੰਜੇ ਕੁਮਾਰ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ 45 ਸਾਲਾ ਮਹਿਪਾਲ, ਉਸਦੇ 8 ਸਾਲਾ ਬੇਟੇ ਅਭੀ ਤੇ 12 ਸਾਲਾ ਬੇਟੀ ਰਾਧਿਕਾ ਵਜੋਂ ਹੋਈ ਹੈ, ਜਿਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿੱਚ ਮਹਿਪਾਲ ਦੀ ਪਤਨੀ ਪੂਨਮ (40) ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਹੈ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਅਜੇ ਵੀ ਚਿੰਤਾਜਨਕ ਬਣੀ ਹੋਈ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਬੱਸ ਡਰਾਈਵਰ ਸੁਰਿੰਦਰ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਸਕੂਲ ਬੱਸ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ। ਅਧਿਕਾਰੀਆਂ ਅਨੁਸਾਰ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
HS ਫੂਲਕਾ ਭਾਜਪਾ 'ਚ ਸ਼ਾਮਲ: ਹਰਦੀਪ ਪੁਰੀ ਨੇ 1984 ਦੇ ਘਟਨਾਕ੍ਰਮ ਨੂੰ 'ਦੰਗੇ' ਨਹੀਂ ਸਗੋਂ 'ਕਤਲੇਆਮ' ਕਰਾਰ ਦਿੱਤਾ
NEXT STORY