ਸ਼੍ਰੀਨਗਰ (ਵਾਰਤਾ)- ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ 'ਚ ਵੀਰਵਾਰ ਰਾਤ ਤੋਂ ਜਾਰੀ ਮੁਕਾਬਲੇ 'ਚ ਜੈਸ਼-ਏ-ਮੁਹੰਮਦ ਦੇ 2 ਅੱਤਵਾਦੀ ਮਾਰੇ ਗਏ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 4 ਅਕਤੂਬਰ ਨੂੰ ਜੰਮੂ ਦੇ ਦੌਰੇ 'ਤੇ ਹੋਣਗੇ, ਜਿਸ ਦੇ ਮੱਦੇਨਜ਼ਰ ਅੱਤਵਾਦੀਆਂ ਨੇ ਆਪਣੇ ਨਾਪਾਕ ਮਨਸੂਬਿਆਂ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਬਾਰਾਮੂਲਾ ਜ਼ਿਲ੍ਹੇ ਦੇ ਪੱਟਨ ਦੇ ਯੇਦੀਪੋਰਾ 'ਚ ਤਲਾਸ਼ੀ ਮੁਹਿੰਮ ਦੌਰਾਨ ਸ਼ੁਰੂ ਹੋਏ ਮੁਕਾਬਲੇ 'ਚ 2 ਅੱਤਵਾਦੀ ਮਾਰੇ ਗਏ।
ਐਡੀਸ਼ਨਲ ਪੁਲਸ ਡਾਇਰੈਕਟਰ ਜਨਰਲ (ਕਸ਼ਮੀਰ) ਵਿਜੇ ਕੁਮਾਰ ਨੇ ਕਿਹਾ ਕਿ ਮਾਰੇ ਗਏ ਅੱਤਵਾਦੀ ਸਥਾਨਕ ਸਨ ਅਤੇ ਜੈਸ਼-ਏ-ਮੁਹੰਮਦ ਨਾਲ ਜੁੜੇ ਹੋਏ ਸਨ। ਇਸ ਤੋਂ ਪਹਿਲਾਂ ਸੁਰੱਖਿਆ ਫ਼ੋਰਸਾਂ ਨੇ ਸ਼ੋਪੀਆ ਜ਼ਿਲ੍ਹੇ ਦੇ ਚਿਤ੍ਰਾਗਮ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ 'ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਸ਼੍ਰੀ ਕੁਮਾਰ ਨੇ ਕਿਹਾ,''ਇਹ ਮੁਕਾਬਲਾ ਅਮਿਤ ਸ਼ਾਹ ਦੇ 4 ਅਕਤੂਬਰ ਨੂੰ ਰਾਜ ਦੇ ਦੌਰੇ ਤੋਂ ਪਹਿਲਾਂ ਹੋਇਆ। ਅਮਿਤ ਸ਼ਾਹ ਕਸ਼ਮੀਰ ਘਾਟੀ ਦੇ ਬਾਰਾਮੂਲਾ ਸ਼ਹਿਰ 'ਚ ਇਕ ਰੈਲੀ ਨੂੰ ਸੰਬੋਧਨ ਕਰਨਗੇ।''
ਇੱਕੋ ਜਿਹੇ ਨਾਮ ਕਾਰਨ ਅਦਲਾ-ਬਦਲੀ ਹੋਈਆਂ ਲਾਸ਼ਾਂ, ਸਸਕਾਰ ਵੇਲੇ ਮੁੱਛਾਂ ਤੋਂ ਹੋਈ ਪਛਾਣ
NEXT STORY